ਪੜਚੋਲ ਕਰੋ
ਖੱਟਰ ਸਰਕਾਰ ਖਿਲਾਫ ਅਵਿਸ਼ਵਾਸ ਮਤਾ ਲਿਆਉਣਾ ਚਾਹੁੰਦੇ ਵਿਧਾਇਕ, ਚੰਡੀਗੜ੍ਹ 'ਚ ਰੋਸ ਮਾਰਚ
1/7

ਹੁੱਡਾ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ ਤੇ ਫਸਲਾਂ 'ਤੇ ਐਮਐਸਪੀ ਦੀ ਖਰੀਦ ਦਾ ਭਰੋਸਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਭਾਰਤੀ ਜਨਤਾ ਪਾਰਟੀ ਤੇ ਜਨਨਾਇਕ ਜਨਤਾ ਪਾਰਟੀ ਗੱਠਜੋੜ ਦੀ ਸਰਕਾਰ ਦਿੱਲੀ ਦੀ ਸਰਹੱਦ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਅਣਮਨੁੱਖੀ ਵਤੀਰਾ ਕਰ ਰਹੀ ਹੈ। ਇਸ ਤਹਿਤ ਹਰਿਆਣਾ ਸਰਕਾਰ ਨੇ ਬਿਜਲੀ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ ਹੈ ਤੇ ਇੰਟਰਨੈੱਟ ਵੀ ਬੰਦ ਕੀਤੀ ਹੈ।
2/7

ਭੁਪੇਂਦਰ ਹੁੱਡਾ ਨੇ ਕਿਹਾ ਕਿ ਦੋ ਸੁਤੰਤਰ ਵਿਧਾਇਕ ਪਹਿਲਾਂ ਹੀ ਸਰਕਾਰ ਤੋਂ ਸਮਰਥਨ ਵਾਪਸ ਲੈ ਚੁੱਕੇ ਹਨ ਜਦੋਂਕਿ ਜੇਜੇਪੀ ਦੇ ਕੁਝ ਵਿਧਾਇਕ ਵੀ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਹਨ। ਉਨ੍ਹਾਂ ਕਿਹਾ ਕਿ ਵਿਸ਼ਵਾਸ ਮਤ ਦੇ ਮਤੇ ਤੋਂ ਇਹ ਸਪੱਸ਼ਟ ਹੋ ਜਾਵੇਗਾ ਕਿ ਕੌਣ ਕਿਸਾਨਾਂ ਦੇ ਨਾਲ ਹੈ ਤੇ ਕਿਸ ਦੇ ਨਾਂ ‘ਤੇ ਵੋਟਾਂ ਲੈ ਕੇ ਰਾਜਨੀਤੀ ਕੀਤੀ ਜਾ ਰਹੀ ਹੈ।
Published at :
ਹੋਰ ਵੇਖੋ





















