ਖੱਟਰ ਸਰਕਾਰ ਖਿਲਾਫ ਅਵਿਸ਼ਵਾਸ ਮਤਾ ਲਿਆਉਣਾ ਚਾਹੁੰਦੇ ਵਿਧਾਇਕ, ਚੰਡੀਗੜ੍ਹ 'ਚ ਰੋਸ ਮਾਰਚ
ਹੁੱਡਾ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ ਤੇ ਫਸਲਾਂ 'ਤੇ ਐਮਐਸਪੀ ਦੀ ਖਰੀਦ ਦਾ ਭਰੋਸਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਭਾਰਤੀ ਜਨਤਾ ਪਾਰਟੀ ਤੇ ਜਨਨਾਇਕ ਜਨਤਾ ਪਾਰਟੀ ਗੱਠਜੋੜ ਦੀ ਸਰਕਾਰ ਦਿੱਲੀ ਦੀ ਸਰਹੱਦ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਅਣਮਨੁੱਖੀ ਵਤੀਰਾ ਕਰ ਰਹੀ ਹੈ। ਇਸ ਤਹਿਤ ਹਰਿਆਣਾ ਸਰਕਾਰ ਨੇ ਬਿਜਲੀ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ ਹੈ ਤੇ ਇੰਟਰਨੈੱਟ ਵੀ ਬੰਦ ਕੀਤੀ ਹੈ।
Download ABP Live App and Watch All Latest Videos
View In Appਭੁਪੇਂਦਰ ਹੁੱਡਾ ਨੇ ਕਿਹਾ ਕਿ ਦੋ ਸੁਤੰਤਰ ਵਿਧਾਇਕ ਪਹਿਲਾਂ ਹੀ ਸਰਕਾਰ ਤੋਂ ਸਮਰਥਨ ਵਾਪਸ ਲੈ ਚੁੱਕੇ ਹਨ ਜਦੋਂਕਿ ਜੇਜੇਪੀ ਦੇ ਕੁਝ ਵਿਧਾਇਕ ਵੀ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਹਨ। ਉਨ੍ਹਾਂ ਕਿਹਾ ਕਿ ਵਿਸ਼ਵਾਸ ਮਤ ਦੇ ਮਤੇ ਤੋਂ ਇਹ ਸਪੱਸ਼ਟ ਹੋ ਜਾਵੇਗਾ ਕਿ ਕੌਣ ਕਿਸਾਨਾਂ ਦੇ ਨਾਲ ਹੈ ਤੇ ਕਿਸ ਦੇ ਨਾਂ ‘ਤੇ ਵੋਟਾਂ ਲੈ ਕੇ ਰਾਜਨੀਤੀ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਸਾਫ਼ ਕੀਤਾ ਕਿ ਵਿਧਾਇਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਸੱਤਾਧਾਰੀ ਸਰਕਾਰ ਖਿਲਾਫ ਅਵਿਸ਼ਵਾਸ ਮਤਾ ਲਿਆਉਣਾ ਚਾਹੁੰਦੇ ਹਨ।
ਇਸ ਦੌਰਾਨ ਹੁੱਡਾ ਨੇ ਕਿਹਾ ਕਿ ਰਾਜਪਾਲ ਨਾਲ ਮੁਤਾਕਾਤ ਲਈ ਕਾਂਗਰਸੀ ਵਿਧਾਇਕਾਂ ਨੇ ਸਮਾਂ ਮੰਗਿਆ ਸੀ, ਪਰ ਹੁਣ ਉਨ੍ਹਾਂ ਨੂੰ ਕਿਹਾ ਗਿਆ ਕਿ ਰਾਜਪਾਲ ਬਿਮਾਰ ਹੋਣ ਕਰਕੇ ਮਿਲ ਨਹੀਂ ਸਕਦੇ। ਉਨ੍ਹਾਂ ਇਲਜ਼ਾਮ ਲਾਇਆ ਕਿ ਇਹ ਚੌਥੀ ਵਾਰ ਹੈ ਜਦੋਂ ਰਾਜਪਾਲ ਨੂੰ ਮਿਲਣ ਲਈ ਸਮਾਂ ਮੰਗਿਆ ਗਿਆ ਹੈ।
ਕਾਂਗਰਸ ਨੇ ਰਾਜ ਦੀ ਮਨੋਹਰ ਲਾਲ ਖੱਟਰ ਸਰਕਾਰ ਦਾ ਘਿਰਾਓ ਕਰਨ ਲਈ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਮੰਗ ਕੀਤੀ ਹੈ।
ਇਸ ਮਾਰਚ ਦੀ ਅਗਵਾਈ ਭੁਪੇਂਦਰ ਹੁੱਡਾ ਨੇ ਕੀਤੀ। ਦੱਸ ਦਈਏ ਕਿ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ ਪਿਛਲੇ ਢਾਈ ਮਹੀਨਿਆਂ ਤੋਂ ਚੱਲ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵੀ ਗਰਮਾ ਗਈ ਹੈ।
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਨੇਤਾ ਭੁਪੇਂਦਰ ਸਿੰਘ ਹੁੱਡਾ ਨੇ ਵੀਰਵਾਰ ਨੂੰ ਸੂਬੇ ਦੀ ਰਾਜਧਾਨੀ ਚੰਡੀਗੜ੍ਹ 'ਚ ਵਿਧਾਇਕ ਹੋਸਟਲ ਤੋਂ ਲੈ ਕੇ ਰਾਜਪਾਲ ਭਵਨ ਤੱਕ ਰੋਸ ਮਾਰਚ ਕੀਤਾ।
- - - - - - - - - Advertisement - - - - - - - - -