ਭਾਰਤ 'ਚ ਕਿਸ ਚੀਜ਼ ਨਾਲ ਹੁੰਦੀਆਂ ਨੇ ਸਭ ਤੋਂ ਵੱਧ ਮੌਤਾ ? ਵਜ੍ਹਾ ਜਾਣ ਰਹਿ ਜਾਓਗੇ ਦੰਗ
ਤੁਹਾਨੂੰ ਦੱਸ ਦੇਈਏ ਕਿ ਸਾਡੇ ਦੇਸ਼ ਵਿੱਚ ਜ਼ਿਆਦਾਤਰ ਲੋਕ ਦਿਲ ਦੀ ਬਿਮਾਰੀ ਕਾਰਨ ਆਪਣੀ ਜਾਨ ਗੁਆ ਲੈਂਦੇ ਹਨ। ਹਰ ਸਾਲ ਇਸ ਬਿਮਾਰੀ ਕਾਰਨ ਵੱਡੀ ਗਿਣਤੀ ਵਿੱਚ ਲੋਕ ਮਰਦੇ ਹਨ।
Download ABP Live App and Watch All Latest Videos
View In Appਦੇਸ਼ ਵਿੱਚ ਸਭ ਤੋਂ ਵੱਧ ਮੌਤਾਂ ਦਿਲ ਦੇ ਦੌਰੇ ਕਾਰਨ ਹੁੰਦੀਆਂ ਹਨ। ਕੋਰੋਨਾ ਮਹਾਮਾਰੀ ਤੋਂ ਬਾਅਦ ਇਨ੍ਹਾਂ 'ਚ ਵਾਧਾ ਦੇਖਿਆ ਗਿਆ ਹੈ।
ਦਿਲ ਦੀ ਬਿਮਾਰੀ ਦੇ ਜੋਖਮ ਦੇ ਕਾਰਕਾਂ ਵਿੱਚ ਹਾਈ ਬਲੱਡ ਪ੍ਰੈਸ਼ਰ, ਉੱਚ ਕੋਲੇਸਟ੍ਰੋਲ, ਮੋਟਾਪਾ, ਸਿਗਰਟਨੋਸ਼ੀ ਅਤੇ ਸਰੀਰਕ ਗਤੀਵਿਧੀ ਦੀ ਕਮੀ ਸ਼ਾਮਲ ਹਨ।
ਕੋਰੋਨਾ ਵਾਇਰਸ ਤੋਂ ਬਾਅਦ ਦਿਲ ਦੇ ਦੌਰੇ ਦੇ ਮਾਮਲਿਆਂ 'ਚ ਕਾਫੀ ਵਾਧਾ ਹੋਇਆ ਹੈ। ਕੋਵਿਡ -19 ਤੋਂ ਬਾਅਦ ਨੌਜਵਾਨਾਂ ਅਤੇ ਇੱਥੋਂ ਤੱਕ ਕਿ ਬੱਚਿਆਂ ਵਿੱਚ ਦਿਲ ਦੇ ਦੌਰੇ ਦੇ ਮਾਮਲੇ ਸਾਹਮਣੇ ਆ ਰਹੇ ਹਨ ਤੇ ਜ਼ਿਆਦਾਤਰ ਮਾਮਲਿਆਂ ਵਿੱਚ ਲੋਕਾਂ ਦੀ ਮੌਤ ਹੋ ਜਾਂਦੀ ਹੈ।
ਐਨਸੀਆਰਬੀ ਦੀ ਰਿਪੋਰਟ ਮੁਤਾਬਕ 2021 ਦੇ ਮੁਕਾਬਲੇ 2022 ਵਿੱਚ ਦਿਲ ਦੇ ਦੌਰੇ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ 12.5 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ। ਇਸ ਸਾਲ 32,457 ਲੋਕਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।