ਗੁਰੂ ਕਾ ਮਹਿਲ ਵਿਖੇ ਮਨਾਇਆ ਗਿਆ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ, ਵੱਡੀ ਗਿਣਤੀ 'ਚ ਸਗੰਤਾਂ ਨਤਮਸਤਕ ਹੋਣ ਪਹੁੰਚੀਆਂ
ਸਵੇਰ ਤੋਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਤੇ ਲੜੀਵਾਰ ਕੀਰਤਨ ਸਮਾਗਮ ਜਾਰੀ ਸੀ। ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ 'ਚ ਸੰਗਤਾਂ ਨੇ ਲੰਗਰ ਦੀ ਸੇਵਾ ਵੀ ਨਿਭਾਈ।
ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਗੁਰੂ ਸਾਹਿਬ ਦੇ ਜਨਮ ਸਥਾਨ ਗੁਰਦੁਆਰਾ ਗੁਰੂ ਕਾ ਮਹਿਲ ਵਿਖੇ ਸੰਗਤ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ।
ਇਸ ਮੌਕੇ ਮੁੱਖ ਸੇਵਾਦਾਰ ਬਾਬਾ ਵਾਹਿਗੁਰੂ ਸਿੰਘ ਜੀ ਨੇ ਦੱਸਿਆ ਕਿ ਸੰਗਤ ਵੱਡੀ ਗਿਣਤੀ 'ਚ ਅੱਜ ਗੁਰੂ ਘਰ 'ਚ ਨਤਮਸਤਕ ਹੋਣ ਪਹੁੰਚ ਰਹੀ ਹੈ।
ਨਾਲ ਹੀ ਉਨਾਂ ਦੱਸਿਆ ਕਿ ਅਗਲੇ ਸਾਲ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾਂ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਨਾਲ ਹੀ ਇਸ ਬਾਬਤ ਸ਼੍ਰੋਮਣੀ ਕਮੇਟੀ ਵੱਲੋਂ ਵੀ ਤਿਆਰੀਆਂ ਅਰੰਭ ਦਿੱਤੀਆ ਗਈਆਂ ਹਨ।
ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਦੇਸ਼ਾਂ ਵਿਦੇਸ਼ਾਂ ਤੋਂ ਗੁਰੂ ਘਰ ਨਤਮਸਤਕ ਹੋਣ ਪੁੱਜੀਆਂ। ਭਲਕੇ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਨਗਰ ਕੀਰਤਨ ਗੁਰਦੁਆਰਾ ਗੁਰੂ ਕਾ ਮਹਿਲ ਤੱਕ ਸਜਾਇਆ ਗਿਆ।
ਮੁੱਖ ਗ੍ਰੰਥੀ ਸਰਬਜੀਤ ਸਿੰਘ ਨੇ ਗੁਰਦੁਆਰਾ ਸਾਹਿਬ ਗੁਰੂ ਕਾ ਮਹਿਲ ਦਾ ਇਤਿਹਾਸ ਵੀ ਦੱਸਿਆ ਤੇ ਸੰਗਤ ਨੇ ਆਪਣੀ ਸ਼ਰਧਾ ਜ਼ਾਹਿਰ ਕੀਤੀ।