ਬਠਿੰਡਾ 'ਚ ਕਿਸਾਨਾਂ ਨੇ ਰੋਕੇ ਟ੍ਰੈਨਾਂ ਦੇ ਪਹੀਏ, ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਜਾਰੀ
ਏਬੀਪੀ ਸਾਂਝਾ | 26 Sep 2020 01:12 PM (IST)
1
ਇਸ ਦੇ ਨਾਲ ਹੀ ਇਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਹੁਣ ਵੀ ਸਰਕਾਰ ਨੇ ਸਾਡੀ ਨਾ ਸੁਣੀ ਤਾਂ ਆਉਣ ਵਾਲੀ ਮਿਤੀ ਇੱਕ ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਰੇਲ ਜਾਮ ਕੀਤੀਆਂ ਜਾਣਗੀਆਂ।
2
ਕਿਸਾਨਾਂ ਨੇ ਅੱਗੇ ਕਿਹਾ ਕਿ ਇਨ੍ਹਾਂ ਬਿੱਲਾਂ ਦੇ ਵਿਰੁੱਧ ਅਸੀਂ ਅੱਜ ਬਠਿੰਡਾ ਵਿਖੇ ਚਾਰ ਥਾਂਵਾਂ 'ਤੇ ਰੇਲਾਂ ਜਾਮ ਕਰਨ ਦਾ ਪ੍ਰੋਗਰਾਮ ਜੋ 24 ਤੋਂ ਲੈ ਕੇ 26 ਸਤੰਬਰ ਤੱਕ ਦਾ ਸੀ।
3
ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਜੋ ਬਿੱਲ ਲੈ ਕੇ ਆਈ ਹੈ ਕਿਸਾਨ ਦੇ ਮੌਤ ਦੇ ਵਾਰੰਟ ਹਨ। ਜਿਸ ਨੂੰ ਅਸੀਂ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ।
4
ਬਠਿੰਡਾ ਦੇ ਗੋਨਿਆਣਾ ਮੰਡੀ ਵਿਖੇ ਰੇਲਵੇ ਲਾਈਨਾਂ 'ਤੇ ਭਾਰੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਜਾਮ ਲਾ ਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿੱਥੇ ਉਨ੍ਹਾਂ ਨੇ ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਖਿਲਾਫ ਨਾਅਰੇਬਾਜ਼ੀ ਕੀਤੀ।
5
ਕਿਸਾਨਾਂ ਦੇ ਇਸ ਪ੍ਰਦਰਸ਼ਨ ਨੂੰ ਔਰਤਾਂ ਦਾ ਵੀ ਪੂਰਾ ਸਾਥ ਮਿਲਿਆ ਤੇ ਉਨ੍ਹਾਂ ਨੇ ਵੀ ਇਨ੍ਹਾਂ ਬਿੱਲਾਂ ਦੀ ਵਿਰੋਧ ਕੀਤਾ।