Almond Oil: ਬਦਾਮ ਦਾ ਤੇਲ ਬਚਾਉਂਦਾ ਕਈ ਬਿਮਾਰੀਆਂ ਤੋਂ, ਜਾਣੋ ਇਸਦੇ ਚਮਤਕਾਰੀ ਫਾਇਦੇ
ਬਦਾਮ ਦਾ ਤੇਲ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਬਹੁਤ ਸਾਰੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦ ਕਰ ਸਕਦੇ ਹਨ।
Download ABP Live App and Watch All Latest Videos
View In Appਇਸ ਤੇਲ ਸੂਖਮ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ 'ਚ ਵਿਟਾਮਿਨ-ਏ, ਵਿਟਾਮਿਨ-ਈ, ਓਮੇਗਾ-3 ਫੈਟੀ ਐਸਿਡ, ਐਂਟੀ-ਆਕਸੀਡੈਂਟ, ਪ੍ਰੋਟੀਨ, ਮੈਗਨੀਸ਼ੀਅਮ ਅਤੇ ਬਾਇਓਟਿਨ ਪਾਏ ਜਾਂਦੇ ਹਨ, ਜੋ ਸਿਹਤ ਲਈ ਬਹੁਤ ਜ਼ਰੂਰੀ ਹਨ। ਇਸ ਤੋਂ ਇਲਾਵਾ ਇਸ 'ਚ ਐਂਟੀ-ਇੰਫਲੇਮੇਟਰੀ ਅਤੇ ਐਂਟੀ ਹੈਪੇਟੋਟੌਕਸਿਕ ਗੁਣ ਵੀ ਪਾਏ ਜਾਂਦੇ ਹਨ।
ਬਦਾਮ ਦਾ ਤੇਲ ਵਾਲਾਂ ਨੂੰ ਮਜ਼ਬੂਤ ਬਣਾਉਂਦਾ ਹੈ ਤੇ ਵਾਲਾਂ ਦੇ ਝੜਨ ਦੀ ਸਮੱਸਿਆ ਨੂੰ ਵੀ ਘੱਟ ਕਰਦਾ ਹੈ। ਇਹ ਸਿਰ ਨੂੰ ਨਮੀ ਦਿੰਦਾ ਹੈ, ਜਿਸ ਨਾਲ ਖੁਜਲੀ ਘੱਟ ਹੁੰਦੀ ਹੈ। ਇਸ 'ਚ ਮੌਜੂਦ ਐਂਟੀ-ਮਾਈਕ੍ਰੋਬਾਇਲ ਗੁਣਾਂ ਕਾਰਨ ਡੈਂਡਰਫ ਘੱਟ ਹੁੰਦਾ ਹੈ ਅਤੇ ਸਿਰ ਦੀ ਚਮੜੀ ਸਿਹਤਮੰਦ ਰਹਿੰਦੀ ਹੈ।
ਬਦਾਮ ਦੇ ਤੇਲ 'ਚ ਓਮੇਗਾ-3 ਫੈਟੀ ਐਸਿਡ ਪਾਇਆ ਜਾਂਦਾ ਹੈ, ਜੋ ਦਿਮਾਗ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਬੋਧਾਤਮਕ ਕਾਰਜ ਨੂੰ ਬਿਹਤਰ ਬਣਾਉਣ 'ਚ ਮਦਦ ਕਰ ਸਕਦਾ ਹੈ। ਓਮੇਗਾ-3 ਫੈਟੀ ਐਸਿਡ ਅਲਜ਼ਾਈਮਰ ਵਰਗੀਆਂ ਨਿਊਰੋਡੀਜਨਰੇਟਿਵ ਬਿਮਾਰੀਆਂ ਦੇ ਖਤਰੇ ਨੂੰ ਘਟਾਉਣ ਵਿੱਚ ਸਹਾਇਤਾ ਕਰਦੇ ਹਨ।
ਇਸ ਤੇਲ ਵਿੱਚ ਵਿਟਾਮਿਨ ਈ ਅਤੇ ਪੋਲੀਫੇਨੌਲ ਵਰਗੇ ਐਂਟੀ-ਆਕਸੀਡੈਂਟ ਪਾਏ ਜਾਂਦੇ ਹਨ, ਜੋ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਮਦਦ ਕਰਦੇ ਹਨ। ਐਂਟੀ-ਆਕਸੀਡੈਂਟ ਆਕਸੀਡੇਟਿਵ ਤਣਾਅ ਨੂੰ ਘਟਾਉਂਦੇ ਹਨ, ਜਿਸ ਨਾਲ ਸੈੱਲ ਦੇ ਨੁਕਸਾਨ ਨੂੰ ਘਟਾਉਂਦੇ ਹਨ।
ਬਦਾਮ ਦੇ ਤੇਲ 'ਚ ਵਿਟਾਮਿਨ E, ਬਾਇਓਟਿਨ ਅਤੇ ਐਂਟੀ-ਆਕਸੀਡੈਂਟ ਪਾਏ ਜਾਂਦੇ ਹਨ, ਜੋ ਚਮੜੀ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਐਂਟੀ-ਆਕਸੀਡੈਂਟ ਸੂਰਜ ਦੇ ਨੁਕਸਾਨ ਨੂੰ ਘੱਟ ਕਰਦੇ ਹਨ, ਜਿਸ ਨਾਲ ਸਨਬਰਨ ਅਤੇ ਕਾਲੇ ਧੱਬਿਆਂ ਦਾ ਖ਼ਤਰਾ ਘੱਟ ਹੁੰਦਾ ਹੈ। ਇਹ ਚਮੜੀ ਨੂੰ ਨਮੀ ਦਿੰਦਾ ਹੈ।