ਜੇਕਰ ਤੁਸੀਂ ਵੀ ਦਿਖਣਾ ਚਾਹੁੰਦੇ ਹੋ ਜਵਾਨ, ਤਾਂ ਇਹ ਫੇਸ਼ੀਅਲ ਆਇਲ ਹੈ ਤੁਹਾਡੀ ਮੁਸ਼ਕਿਲ ਦਾ ਹੱਲ
ਓਰਗਨ ਆਇਲ ਇਸਦੀਆਂ ਐਂਟੀ-ਏਜਿੰਗ ਵਿਸ਼ੇਸ਼ਤਾਵਾਂ ਲਈ ਜਾਣਿਆ ਜਾਂਦਾ ਹੈ। ਤੇਲ 'ਚ ਫੈਟੀ ਐਸਿਡ, ਐਂਟੀਆਕਸੀਡੈਂਟ ਅਤੇ ਵਿਟਾਮਿਨ ਈ ਦੀ ਮਾਤਰਾ ਭਰਪੂਰ ਹੁੰਦੀ ਹੈ, ਇਸ ਲਈ ਇਸ ਨੂੰ ਸਕਿਨ 'ਤੇ ਲਗਾਉਣ ਨਾਲ ਤੁਸੀਂ ਲੰਬੇ ਸਮੇਂ ਤੱਕ ਜਵਾਨ ਦਿਖਾਈ ਦੇ ਸਕਦੇ ਹੋ। ਰਾਤ ਨੂੰ ਸੌਣ ਤੋਂ ਪਹਿਲਾਂ ਇਸ ਤੇਲ ਨੂੰ ਸੀਰਮ ਦੀ ਤਰ੍ਹਾਂ ਲਗਾਓ।
Download ABP Live App and Watch All Latest Videos
View In Appਜੋਜੋਬਾ ਤੇਲ ਵਿੱਚ ਐਂਟੀ-ਇੰਫਲੇਮੇਟਰੀ ਅਤੇ ਨਮੀ ਦੇਣ ਵਾਲੇ ਗੁਣ ਹੁੰਦੇ ਹਨ, ਇਹ ਅਜਿਹੇ ਗੁਣਾਂ ਨਾਲ ਭਰਪੂਰ ਹੁੰਦਾ ਹੈ, ਜੋ ਚਿਹਰੇ ਦੀ ਨਮੀ ਨੂੰ ਬੰਦ ਕਰ ਸਕਦਾ ਹੈ। ਇਸ ਵਿੱਚ ਐਂਟੀ-ਏਜਿੰਗ ਗੁਣ ਹੁੰਦੇ ਹਨ, ਕੋਲੇਜਨ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਦੇ ਹਨ ਅਤੇ ਤੁਹਾਡੀ ਚਮੜੀ ਨੂੰ ਵਧੇਰੇ ਜਵਾਨ ਅਤੇ ਸਿਹਤਮੰਦ ਬਣਾਉਂਦੇ ਹਨ।
ਜੈਤੂਨ ਦੇ ਤੇਲ ਵਿੱਚ ਵਿਟਾਮਿਨ, ਖਣਿਜ ਅਤੇ ਕੁਦਰਤੀ ਫੈਟੀ ਐਸਿਡ ਹੁੰਦੇ ਹਨ। ਇਹ ਸੰਵੇਦਨਸ਼ੀਲ ਸਕਿਨ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਐਂਟੀ-ਆਕਸੀਡੈਂਟਸ ਨਾਲ ਭਰਪੂਰ ਹੋਣ ਕਰਕੇ ਇਸ ਦੀ ਵਰਤੋਂ ਐਂਟੀ-ਏਜਿੰਗ ਬਿਊਟੀ ਪ੍ਰੋਡਕਟਸ ਵਿੱਚ ਵੀ ਕੀਤੀ ਜਾਂਦੀ ਹੈ।
ਇਹ ਤੇਲ ਐਂਟੀਆਕਸੀਡੈਂਟ ਵਿਟਾਮਿਨ ਸੀ, ਵਿਟਾਮਿਨ ਏ ਅਤੇ ਵਿਟਾਮਿਨ ਕੇ ਨਾਲ ਭਰਪੂਰ ਹੁੰਦਾ ਹੈ। ਇਸ ਦੇ ਨਾਲ ਹੀ ਇਸ 'ਚ ਕਾਪਰ, ਪੋਟਾਸ਼ੀਅਮ ਲਿਨੋਲਿਕ ਐਸਿਡ ਅਤੇ ਓਮੇਗਾ ਫੈਟੀ 3 ਵਰਗੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਇਹ ਨਾ ਸਿਰਫ ਸਕਿਨ ਨੂੰ ਹਾਈਡਰੇਟ ਕਰਦਾ ਹੈ ਬਲਕਿ ਝੁਰੜੀਆਂ ਅਤੇ ਫਾਈਨ ਲਾਈਨਾਂ ਦੇ ਚਿੰਨ੍ਹ ਨੂੰ ਵੀ ਘਟਾਉਂਦਾ ਹੈ।
ਬਦਾਮ ਦੇ ਤੇਲ ਵਿੱਚ ਵਿਟਾਮਿਨ ਈ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਹ ਐਂਟੀਆਕਸੀਡੈਂਟਸ ਨਾਲ ਵੀ ਭਰਪੂਰ ਹੁੰਦਾ ਹੈ ਅਤੇ ਇਹ ਸਕਿਨ ਨੂੰ ਜਵਾਨ ਬਣਾਉਣ ਵਿੱਚ ਮਦਦ ਕਰਦਾ ਹੈ ਸਕਿਨ 'ਤੇ ਡੂੰਘਾਈ ਨਾਲ ਕੰਮ ਕਰਦਾ ਹੈ।
ਨਾਰੀਅਲ ਤੇਲ ਤਾਂ ਕੁਦਰਤ ਦਾ ਤੋਹਫ਼ਾ ਹੈ। ਇਹ ਸਿਰਫ ਵਾਲਾਂ ਲਈ ਹੀ ਨਹੀਂ ਸਗੋਂ ਸਕਿਨ ਲਈ ਵੀ ਫਾਇਦੇਮੰਦ ਹੈ। ਇਸ 'ਚ ਵਿਟਾਮਿਨ ਏ, ਵਿਟਾਮਿਨ ਈ ਤੋਂ ਇਲਾਵਾ ਐਂਟੀਆਕਸੀਡੈਂਟ ਵੀ ਮੌਜੂਦ ਹੁੰਦੇ ਹਨ, ਜੋ ਝੁਰੜੀਆਂ ਨੂੰ ਘੱਟ ਕਰਨ 'ਚ ਮਦਦਗਾਰ ਹੁੰਦੇ ਹਨ।