Beauty Tips: ਚਿਹਰੇ ਲਈ ਵਰਦਾਨ ਹੈ ਕਾਲੀ ਕਿਸ਼ਮਿਸ਼, ਜਾਣੋ ਇਸਤੇਮਾਲ ਕਰਨ ਦਾ ਤਰੀਕਾ

Beauty Tips: ਜੇਕਰ ਤੁਸੀਂ ਵੀ ਆਪਣੇ ਚਿਹਰੇ ਤੇ ਮੁਹਾਸੇ ਅਤੇ ਦਾਗ-ਧੱਬਿਆਂ ਤੋਂ ਪਰੇਸ਼ਾਨ ਹੋ ਤਾਂ ਤੁਸੀਂ ਕਾਲੀ ਕਿਸ਼ਮਿਸ਼ ਦੀ ਵਰਤੋਂ ਕਰ ਸਕਦੇ ਹੋ। ਇਹ ਸੁਆਦੀ ਹੋਣ ਦੇ ਨਾਲ-ਨਾਲ ਸਕਿਨ ਲਈ ਵੀ ਫਾਇਦੇਮੰਦ ਹੈ।

ਆਪਣੇ ਚਿਹਰੇ ਨੂੰ ਸੁੰਦਰ ਬਣਾਉਣ ਲਈ ਕਾਲੀ ਕਿਸ਼ਮਿਸ਼ ਦੀ ਵਰਤੋਂ ਕਰ ਸਕਦੇ ਹੋ। ਇਸ ਨਾਲ ਸਕਿਨ ਨੂੰ ਕਈ ਫਾਇਦੇ ਹੋਣਗੇ।

1/6
ਆਪਣੇ ਚਿਹਰੇ ਨੂੰ ਖੂਬਸੂਰਤ ਬਣਾਉਣ ਲਈ ਮੁੰਡਾ ਹੋਵੇ ਜਾਂ ਕੁੜੀ ਪੂਰੀ ਕੋਸ਼ਿਸ਼ ਕਰਦੇ ਹਨ ਪਰ ਹੁਣ ਤੁਸੀਂ ਇਸ ਛੋਟੀ ਜਿਹੀ ਚੀਜ਼ ਦਾ ਇਸਤੇਮਾਲ ਕਰ ਸਕਦੇ ਹੋ।
2/6
ਕਾਲੀ ਕਿਸ਼ਮਿਸ਼ ਸੁਆਦੀ ਹੋਣ ਦੇ ਨਾਲ-ਨਾਲ ਚਮੜੀ ਲਈ ਵੀ ਬਹੁਤ ਫਾਇਦੇਮੰਦ ਮੰਨੀ ਜਾਂਦੀ ਹੈ। ਇਸ 'ਚ ਮੌਜੂਦ ਐਂਟੀਆਕਸੀਡੈਂਟ ਚਿਹਰੇ ਨੂੰ ਚਮਕਦਾਰ ਬਣਾਉਂਦੇ ਹਨ।
3/6
ਕਾਲੀ ਕਿਸ਼ਮਿਸ਼ ਨੂੰ ਰਾਤ ਭਰ ਪਾਣੀ ਵਿੱਚ ਭਿਓ ਕੇ ਸਵੇਰੇ ਪੀਸ ਕੇ ਪੇਸਟ ਬਣਾ ਲਓ। ਇਸ ਪੇਸਟ ਨੂੰ ਚਿਹਰੇ 'ਤੇ 15 ਤੋਂ 20 ਮਿੰਟ ਤੱਕ ਲਗਾਓ ਅਤੇ ਫਿਰ ਪਾਣੀ ਨਾਲ ਧੋ ਲਓ।
4/6
ਤੁਸੀਂ ਕਾਲੀ ਕਿਸ਼ਮਿਸ਼ ਨੂੰ ਪੀਸ ਕੇ ਦਹੀਂ ਵਿੱਚ ਮਿਲਾ ਕੇ ਪੇਸਟ ਬਣਾ ਸਕਦੇ ਹੋ। ਇਸ ਪੇਸਟ ਨੂੰ ਚਿਹਰੇ 'ਤੇ 20 ਮਿੰਟ ਤੱਕ ਲਗਾਓ, ਫਿਰ ਸਾਫ਼ ਪਾਣੀ ਨਾਲ ਧੋ ਲਓ।
5/6
ਇਸ ਤੋਂ ਇਲਾਵਾ ਤੁਸੀਂ ਕਾਲੀ ਕਿਸ਼ਮਿਸ਼ ਨੂੰ ਪੀਸ ਕੇ ਸ਼ਹਿਦ ਅਤੇ ਚੀਨੀ ਮਿਲਾ ਕੇ ਸਕਰਬ ਬਣਾ ਸਕਦੇ ਹੋ। ਇਸ ਨੂੰ ਚਿਹਰੇ 'ਤੇ 15 ਮਿੰਟ ਤੱਕ ਲਗਾਓ, ਫਿਰ ਹੌਲੀ-ਹੌਲੀ ਮਾਲਿਸ਼ ਕਰੋ।
6/6
ਕਾਲੀ ਕਿਸ਼ਮਿਸ਼ ਦੀ ਵਰਤੋਂ ਕਰਨ ਨਾਲ ਚਮੜੀ ਹਾਈਡਰੇਟ ਰਹਿੰਦੀ ਹੈ ਅਤੇ ਝੁਰੜੀਆਂ ਨੂੰ ਘੱਟ ਕਰਨ ਵਿੱਚ ਮਦਦ ਮਿਲਦੀ ਹੈ। ਇਹ ਮੁਹਾਸੇ ਦੂਰ ਕਰਨ ਵਿੱਚ ਵੀ ਬਹੁਤ ਫਾਇਦੇਮੰਦ ਹੈ। ਲਾਉਣ ਤੋਂ ਪਹਿਲਾਂ ਪੈਚ ਟੈਸਟ ਜ਼ਰੂਰ ਕਰੋ।
Sponsored Links by Taboola