Lipstick Side effects: ਲਿਪਸਟਿਕ ਦੀ ਜ਼ਿਆਦਾ ਵਰਤੋਂ ਸਿਹਤ ਲਈ ਘਾਤਕ! ਕੈਂਸਰ ਸਣੇ ਇਨ੍ਹਾਂ ਬਿਮਾਰੀਆਂ ਦਾ ਖਤਰਾ
ਲਿਪਸਟਿਕ ਅਜਿਹੀ ਚੀਜ਼ ਹੈ ਜੋ ਕਿ ਔਰਤਾਂ ਦੀ ਖੂਬਸੂਰਤੀ ਦੇ ਵਿੱਚ ਚਾਰ-ਚੰਨ ਲਗਾ ਦਿੰਦੀ ਹੈ। ਜਿਸ ਨਾਲ ਚਿਹਰੇ ਉੱਤੇ ਇੱਕ ਖੂਬਸੂਰਤ ਮੁਸਕਾਨ ਆਉਂਦੀ ਹੈ ਅਤੇ ਔਰਤਾਂ ਦੇ ਆਤਮ ਵਿਸ਼ਵਾਸ਼ ਵਿੱਚ ਵਾਧਾ ਵੀ ਹੁੰਦਾ ਹੈ। ਜਿਸ ਕਰਕੇ ਇਹ ਚੀਜ਼ ਤੁਹਾਨੂੰ ਹਰ ਔਰਤ ਦੀ ਮੇਕਅਪ ਕਿੱਟ ਵਿੱਚ ਜ਼ਰੂਰ ਮਿਲ ਜਾਵੇਗੀ।
Download ABP Live App and Watch All Latest Videos
View In Appਪਰ ਕੀ ਤੁਸੀਂ ਜਾਣਦੇ ਹੋ ਕਿ ਲਿਪਸਟਿਕ ਦੀ ਜ਼ਿਆਦਾ ਵਰਤੋਂ ਔਰਤਾਂ ਦੀ ਸਿਹਤ ਲਈ ਠੀਕ ਨਹੀਂ ਹੈ। ਇਸ ਵਿਚ ਮੌਜੂਦ ਕੁੱਝ ਖਤਰਨਾਕ ਰਸਾਇਣ ਸਾਨੂੰ ਨੁਕਸਾਨ ਪਹੁੰਚਾ ਸਕਦੇ ਹਨ। ਆਓ ਜਾਣਦੇ ਹਾਂ ਲਿਪਸਟਿਕ ਦੀ ਜ਼ਿਆਦਾ ਵਰਤੋਂ ਕਰਨ ਨਾਲ ਕਿਹੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ ਅਤੇ ਅਸੀਂ ਇਨ੍ਹਾਂ ਤੋਂ ਕਿਵੇਂ ਬਚ ਸਕਦੇ ਹਾਂ।
ਔਰਤਾਂ ਅਤੇ ਕੁੜੀਆਂ ਲਿਪਸਟਿਕ ਲਗਾਉਣਾ ਪਸੰਦ ਕਰਦੀਆਂ ਹਨ, ਪਰ ਕੀ ਤੁਸੀਂ ਜਾਣਦੇ ਹੋ ਕਿ ਇਸ ਵਿੱਚ ਕੁਝ ਹਾਨੀਕਾਰਕ ਕੈਮੀਕਲ ਹੁੰਦੇ ਹਨ? ਜਿਵੇਂ ਕਿ ਪਾਰਾ, ਲੀਡ ਅਤੇ ਕੈਡਮੀਅਮ, ਜੋ ਸਾਡੀ ਸਿਹਤ ਲਈ ਬਿਲਕੁਲ ਵੀ ਚੰਗੇ ਨਹੀਂ ਹਨ। ਇਨ੍ਹਾਂ ਰਸਾਇਣਾਂ ਕਾਰਨ ਸਾਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗ ਸਕਦੀਆਂ ਹਨ।
ਜੇਕਰ ਅਸੀਂ ਬਹੁਤ ਜ਼ਿਆਦਾ ਲਿਪਸਟਿਕ ਲਗਾਉਂਦੇ ਹਾਂ, ਤਾਂ ਸਾਡੇ ਬੁੱਲ ਸੁੱਕੇ ਅਤੇ ਫਟੇ ਵੀ ਹੋ ਸਕਦੇ ਹਨ। ਇਸ ਨਾਲ ਚਿਹਰੇ 'ਤੇ ਐਲਰਜੀ, ਬੁੱਲ੍ਹਾਂ ਦੇ ਰੰਗ 'ਚ ਬਦਲਾਅ ਅਤੇ ਚਮੜੀ ਨਾਲ ਜੁੜੀਆਂ ਹੋਰ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਲੰਬੇ ਸਮੇਂ ਤੱਕ ਲਿਪਸਟਿਕ ਲਗਾਉਣ ਨਾਲ ਬੁੱਲ੍ਹਾਂ ਦਾ ਰੰਗ ਗੂੜਾ ਹੋ ਸਕਦਾ ਹੈ, ਜਿਸ ਨੂੰ ਫਿਰ ਤੋਂ ਪਹਿਲਾਂ ਵਰਗਾ ਕਰਨਾ ਮੁਸ਼ਕਲ ਹੈ।
ਜਦੋਂ ਅਸੀਂ ਖਾਣਾ ਖਾਂਦੇ ਹਾਂ ਤਾਂ ਲਿਪਸਟਿਕ ਦੇ ਕੁੱਝ ਹਿੱਸੇ ਸਾਡੇ ਸਰੀਰ ਦੇ ਅੰਦਰ ਵੀ ਜਾ ਸਕਦੇ ਹਨ, ਜਿਸ ਨਾਲ ਪੇਟ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਲਈ ਲਿਪਸਟਿਕ ਦੀ ਵਰਤੋਂ ਕਰਦੇ ਸਮੇਂ ਕੁਝ ਸਾਵਧਾਨੀ ਵਰਤਣੀ ਚਾਹੀਦੀ ਹੈ।
ਕਈ ਲਿਪਸਟਿਕਾਂ ਵਿੱਚ ਅਜਿਹੇ ਤੱਤ ਹੁੰਦੇ ਹਨ ਜੋ ਕੈਂਸਰ ਦਾ ਕਾਰਨ ਬਣ ਸਕਦੇ ਹਨ। ਇਸ ਤੋਂ ਇਲਾਵਾ, ਲਿਪਸਟਿਕ ਵਿੱਚ ਮੌਜੂਦ ਕੁੱਝ ਰਸਾਇਣ, ਜੋ ਇਸ ਨੂੰ ਲੰਬੇ ਸਮੇਂ ਲਈ ਤਾਜ਼ਾ ਰੱਖਣ ਲਈ ਵਰਤੇ ਜਾਂਦੇ ਹਨ। ਖਾਂਸੀ, ਅੱਖਾਂ ਵਿਚ ਜਲਣ, ਸਾਹ ਲੈਣ ਵਿਚ ਮੁਸ਼ਕਲ ਅਤੇ ਹੋਰ ਸਿਹਤ ਸਮੱਸਿਆਵਾਂ ਵਰਗੀਆਂ ਐਲਰਜੀ ਦਾ ਕਾਰਨ ਬਣ ਸਕਦੇ ਹਨ। ਅਤੇ ਹਾਂ, ਕੁਝ ਮਾਮਲਿਆਂ ਵਿੱਚ ਉਹ ਕੈਂਸਰ ਦਾ ਕਾਰਨ ਵੀ ਬਣ ਸਕਦੇ ਹਨ। ਇਸ ਲਈ ਲਿਪਸਟਿਕ ਦੀ ਚੋਣ ਕਰਦੇ ਸਮੇਂ ਸਾਵਧਾਨ ਰਹੋ ਅਤੇ ਇਸਦੀ ਵਰਤੋਂ ਪ੍ਰਤੀ ਸੁਚੇਤ ਰਹੋ। ਰੋਜ਼ਾਨਾ ਇਸ ਦੀ ਵਰਤੋਂ ਕਰਨ ਤੋਂ ਪ੍ਰਹੇਜ਼ ਕਰੋ।