Health: ਭਾਰਤ 'ਚ 10 ਲੋਕਾਂ 'ਚੋਂ 7 ਇਸ ਬਿਮਾਰੀ ਤੋਂ ਪੀੜਤ, ਸਿਹਤ ਮਾਹਿਰਾਂ ਦੀ ਵੱਧੀ ਟੈਂਸ਼ਨ
ਅੱਜ-ਕੱਲ੍ਹ ਹਰ ਉਮਰ ਦੇ ਲੋਕਾਂ ਵਿੱਚ ਜਿਗਰ ਦੀਆਂ ਬਿਮਾਰੀਆਂ ਦਾ ਖ਼ਤਰਾ ਦੇਖਿਆ ਜਾ ਰਿਹਾ ਹੈ। ਬੱਚੇ ਹੋਣ ਜਾਂ ਬਜ਼ੁਰਗ ਸਾਰੇ ਇਸ ਦਾ ਸ਼ਿਕਾਰ ਹੋ ਰਹੇ ਹਨ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਜੀਵਨ ਸ਼ੈਲੀ ਤੇ ਖਾਣ-ਪੀਣ ਦੀਆਂ ਗਲਤ ਆਦਤਾਂ ..
( Image Source : Freepik )
1/6
ਅਜੋਕੇ ਦੌਰ ਵਿੱਚ ਖਾਣ-ਪੀਣ ਦੀਆਂ ਗਲਤ ਆਦਤਾਂ ਕਰਕੇ ਦੇਸ਼ ਵਿੱਚ ਹਰ ਤੀਜੇ ਵਿਅਕਤੀ ਨੂੰ ਫੈਟੀ ਲਿਵਰ ਦੀ ਬਿਮਾਰੀ ਦੀ ਸਮੱਸਿਆ ਹੋ ਸਕਦੀ ਹੈ। ਇਹ ਦਾਅਵਾ ਸਰਕਾਰੀ ਅੰਕੜਿਆਂ ਵਿੱਚ ਕੀਤਾ ਗਿਆ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਬਹੁਤੇ ਲੋਕਾਂ ਨੂੰ ਤਾਂ ਕਾਫੀ ਸਮਾਂ ਬਿਮਾਰੀ ਦਾ ਪਤਾ ਹੀ ਨਹੀਂ ਲੱਗਦਾ। ਉਹ ਕਿਸੇ ਹੋਰ ਮਰਜ਼ ਦਾ ਹੀ ਇਲਾਜ ਕਰਵਾਉਂਦੇ ਰਹੇ ਹਨ।
2/6
ਇਸ ਦੇ ਨਾਲ ਹੀ ਡਾਕਟਰਾਂ ਨੇ ਸਲਾਹ ਦਿੱਤੀ ਹੈ ਕਿ ਮੈਗਨੀਸ਼ੀਅਮ ਨਾਲ ਭਰਪੂਰ ਭੋਜਨ ਨੂੰ ਨਿਯਮਤ ਖੁਰਾਕ ਦਾ ਹਿੱਸਾ ਬਣਾਉਣ ਨਾਲ ਜਿਗਰ ਦੇ ਕੰਮਕਾਜ ਨੂੰ ਸਹੀ ਰੱਖਣ ਤੇ ਫੈਟੀ ਲਿਵਰ ਵਰਗੀਆਂ ਸਮੱਸਿਆਵਾਂ ਤੋਂ ਬਚਣ ਵਿੱਚ ਮਦਦ ਮਿਲ ਸਕਦੀ ਹੈ।
3/6
ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਜੀਵਨ ਸ਼ੈਲੀ ਤੇ ਖਾਣ-ਪੀਣ ਦੀਆਂ ਗਲਤ ਆਦਤਾਂ ਨੇ ਜਿਗਰ ਨਾਲ ਸਬੰਧਤ ਸਮੱਸਿਆਵਾਂ ਵਿੱਚ ਕਾਫ਼ੀ ਵਾਧਾ ਕੀਤਾ ਹੈ। ਦੇਸ਼ ਦੀ ਇੱਕ ਵੱਡੀ ਨੌਜਵਾਨ ਆਬਾਦੀ ਜਿਗਰ ਵਿੱਚ ਚਰਬੀ ਵਧਣ (ਫੈਟੀ ਲਿਵਰ) ਦੀ ਸਮੱਸਿਆ ਤੋਂ ਪ੍ਰੇਸ਼ਾਨ ਹੈ।
4/6
ਸਰਕਾਰੀ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹਰ ਤੀਜੇ ਵਿਅਕਤੀ ਨੂੰ ਫੈਟੀ ਲਿਵਰ ਦੀ ਸਮੱਸਿਆ ਹੋ ਸਕਦੀ ਹੈ। ਸ਼ੂਗਰ ਤੇ ਹੋਰ ਮੈਟਾਬੋਲਿਕ ਵਿਕਾਰਾਂ ਕਾਰਨ ਹੋਣ ਵਾਲੀ ਇਸ ਬਿਮਾਰੀ ਦਾ ਖ਼ਤਰਾ ਉਨ੍ਹਾਂ ਲੋਕਾਂ ਵਿੱਚ ਵੀ ਤੇਜ਼ੀ ਨਾਲ ਵਧਦਾ ਦੇਖਿਆ ਜਾ ਰਿਹਾ ਹੈ ਜੋ ਸ਼ਰਾਬ ਵੀ ਨਹੀਂ ਪੀਂਦੇ।
5/6
ਪਿਛਲੇ ਸਾਲ ਰਾਜਧਾਨੀ ਦਿੱਲੀ ਵਿੱਚ ਕਰਵਾਏ ਪ੍ਰੋਗਰਾਮ ਵਿੱਚ ਕੇਂਦਰੀ ਸਿਹਤ ਸਕੱਤਰ ਅਪੂਰਵ ਚੰਦਰਾ ਨੇ ਸਾਰੇ ਦੇਸ਼ ਵਾਸੀਆਂ ਨੂੰ ਇਸ ਵਧ ਰਹੇ ਖ਼ਤਰੇ ਤੋਂ ਬਚਣ ਲਈ ਲਗਾਤਾਰ ਯਤਨ ਕਰਦੇ ਰਹਿਣ ਦੀ ਸਲਾਹ ਦਿੱਤੀ ਸੀ। ਫੈਟੀ ਲੀਵਰ ਦੀ ਸਮੱਸਿਆ ਤੋਂ ਬਚਣ ਦੇ ਤਰੀਕੇ ਬਾਰੇ ਇੱਕ ਤਾਜ਼ਾ ਅਧਿਐਨ ਵਿੱਚ ਖੋਜਕਰਤਾਵਾਂ ਨੇ ਇੱਕ ਪ੍ਰਭਾਵਸ਼ਾਲੀ ਤਰੀਕਾ ਦੱਸਿਆ ਹੈ ਜਿਸ ਦੀ ਮਦਦ ਨਾਲ ਤੁਸੀਂ ਇਸ ਜਿਗਰ ਦੀ ਬਿਮਾਰੀ ਦੇ ਜੋਖਮ ਨੂੰ ਬਹੁਤ ਹੱਦ ਤੱਕ ਘਟਾ ਸਕਦੇ ਹੋ।
6/6
ਅਮਰੀਕਾ ਦੇ ਫਲੋਰੀਡਾ ਦੇ ਇੱਕ ਹਸਪਤਾਲ ਦੇ ਗੈਸਟ੍ਰੋਐਂਟਰੌਲੋਜਿਸਟ ਡਾ. ਜੋਸਫ਼ ਸਲਹਾਬ ਨੇ ਕਿਹਾ ਕਿ ਮੈਗਨੀਸ਼ੀਅਮ ਨਾਲ ਭਰਪੂਰ ਭੋਜਨ ਨੂੰ ਨਿਯਮਤ ਖੁਰਾਕ ਦਾ ਹਿੱਸਾ ਬਣਾਉਣ ਨਾਲ ਜਿਗਰ ਦੇ ਕੰਮਕਾਜ ਨੂੰ ਸਹੀ ਰੱਖਣ ਤੇ ਫੈਟੀ ਲੀਵਰ ਵਰਗੀਆਂ ਸਮੱਸਿਆਵਾਂ ਤੋਂ ਬਚਣ ਵਿੱਚ ਮਦਦ ਮਿਲ ਸਕਦੀ ਹੈ। ਉਨ੍ਹਾਂ ਨੇ ਮੈਗਨੀਸ਼ੀਅਮ ਦੇ ਸਿਹਤ ਲਾਭਾਂ ਬਾਰੇ ਦੱਸਿਆ ਹੈ। ਅਧਿਐਨ ਦਰਸਾਉਂਦੇ ਹਨ ਕਿ ਜੋ ਲੋਕ ਜ਼ਿਆਦਾ ਮੈਗਨੀਸ਼ੀਅਮ ਨਾਲ ਭਰਪੂਰ ਭੋਜਨ ਖਾਂਦੇ ਹਨ, ਉਨ੍ਹਾਂ ਵਿੱਚ ਫੈਟੀ ਲੀਵਰ ਦਾ ਜੋਖਮ ਘੱਟ ਹੁੰਦਾ ਹੈ।
Published at : 04 May 2025 03:14 PM (IST)