ਜੇਕਰ ਤੁਸੀਂ ਵੀ ਹੋ ਸ਼ੁੂਗਰ ਦੇ ਮਰੀਜ਼ ਤਾਂ ਅਪਣਾਓ ਇਹ ਆਦਤਾਂ, ਬਿਮਾਰੀ ਹੋ ਜਾਵੇਗੀ ਦੂਰ
ਤਣਾਅ ਹਾਰਮੋਨਲ ਪ੍ਰਤੀਕ੍ਰਿਆਵਾਂ ਨੂੰ ਟ੍ਰਿਗਰ ਕਰਕੇ ਬਲੱਡ ਸ਼ੂਗਰ ਦੇ ਪੱਧਰ ਨੂੰ ਪ੍ਰਭਾਵਿਤ ਕਰ ਸਕਦਾ ਹੈ ਜੋ ਗਲੂਕੋਜ਼ ਦੇ ਉਤਪਾਦਨ ਨੂੰ ਵਧਾਉਂਦਾ ਹੈ। ਸਟ੍ਰੈਸ ਮੈਨੇਜਮੈਂਟ ਤਕਨੀਕ ਦਾ ਪਾਲਣ ਕਰਨ ਨਾਲ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦ ਮਿਲ ਸਕਦੀ ਹੈ। ਤਣਾਅ ਦੇ ਪੱਧਰ ਨੂੰ ਘਟਾਉਣ ਲਈ ਧਿਆਨ, ਬ੍ਰੀਥਿੰਗ ਐਕਸਰਸਾਈਜ਼, ਯੋਗਾ ਵਰਗੀਆਂ ਗਤੀਵਿਧੀਆਂ ਕਰੋ। ਪੂਰੀ ਨੀਂਦ ਲੈਣ ਦੀ ਕੋਸ਼ਿਸ਼ ਕਰੋ।
Download ABP Live App and Watch All Latest Videos
View In Appਜੇ ਤੁਸੀਂ ਭਾਰ ਬਹੁਤ ਜ਼ਿਆਦਾ ਹੈ ਤੇ ਮੋਟੇ ਹੋ, ਤਾਂ ਥੋੜਾ ਜਿਹਾ ਭਾਰ ਘਟਾਉਣ ਨਾਲ ਵੀ ਇਨਸੁਲਿਨ ਸੰਵੇਦਨਸ਼ੀਲਤਾ ਅਤੇ ਬਲੱਡ ਸ਼ੂਗਰ ਦੇ ਨਿਯੰਤਰਣ ਵਿੱਚ ਮਹੱਤਵਪੂਰਨ ਸੁਧਾਰ ਹੋ ਸਕਦਾ ਹੈ। ਸੰਤੁਲਿਤ ਖੁਰਾਕ ਅਤੇ ਨਿਯਮਤ ਸਰੀਰਕ ਗਤੀਵਿਧੀ ਦੇ ਨਾਲ ਆਪਣਾ ਭਾਰ ਬਰਕਰਾਰ ਰੱਖਣ ਦੀ ਕੋਸ਼ਿਸ਼ ਕਰੋ।
ਡਾਇਬਟੀਜ਼ ਨੂੰ ਕਾਬੂ ਕਰਨ ਲਈ ਹਾਈਡ੍ਰੇਸ਼ਨ ਜ਼ਰੂਰੀ ਹੈ। ਕਾਫ਼ੀ ਪਾਣੀ ਪੀਣਾ ਡੀਹਾਈਡ੍ਰੇਸ਼ਨ ਨੂੰ ਰੋਕਣ ਵਿੱਚ ਮਦਦ ਕਰਦਾ ਹੈ, ਕਿਡਨੀ ਦੇ ਕੰਮ ਵਿੱਚ ਮਦਦ ਮਿਲਦੀ ਹੈ ਅਤੇ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ। ਪ੍ਰਤੀ ਦਿਨ ਘੱਟੋ-ਘੱਟ 8 ਗਲਾਸ ਪਾਣੀ ਪੀਣ ਦਾ ਟੀਚਾ ਰੱਖੋ।
ਡਾਇਬਟੀਜ਼ ਨੂੰ ਕਾਬੂ ਕਰਨ ਲਈ ਨਿਯਮਤ ਸਰੀਰਕ ਗਤੀਵਿਧੀ ਵਿੱਚ ਕਰਨਾ ਲਾਭਦਾਇਕ ਹੈ। ਕਸਰਤ ਇਨਸੁਲਿਨ ਸੰਵੇਦਨਸ਼ੀਲਤਾ ਨੂੰ ਸੁਧਾਰਨ, ਬਲੱਡ ਸ਼ੂਗਰ ਦੇ ਪੱਧਰ ਨੂੰ ਘਟਾਉਣ ਅਤੇ ਭਾਰ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਕਰਦੀ ਹੈ। ਪੂਰੇ ਹਫ਼ਤੇ ਵਿੱਚ ਘੱਟੋ-ਘੱਟ 150 ਮਿੰਟ ਦਰਮਿਆਨੀ-ਤੀਬਰਤਾ ਵਾਲਾ ਐਰੋਬਿਕ ਯੋਗ ਕਰਨਾ ਚਾਹੀਦਾ ਹੈ।
ਡਾਇਬਟੀਜ਼ ਨੂੰ ਕਾਬੂ ਕਰਨ ਲਈ ਬਲੱਡ ਸ਼ੂਗਰ ਦੇ ਪੱਧਰ ਦੀ ਨਿਯਮਤ ਤੌਰ 'ਤੇ ਨਿਗਰਾਨੀ ਕਰਨਾ ਜ਼ਰੂਰੀ ਹੈ। ਇਸ ਨਾਲ ਤੁਹਾਨੂੰ ਇਹ ਸਮਝਣ ਵਿੱਚ ਮਦਦ ਮਿਲੇਗੀ ਕਿ ਤੁਹਾਡੀ ਲਾਈਫਸਟਾਈਲ ਚੋਇਸ ਅਤੇ ਖੁਰਾਕ ਦੀਆਂ ਆਦਤਾਂ ਤੁਹਾਡੇ ਬਲੱਡ ਸ਼ੂਗਰ ਨੂੰ ਕਿਵੇਂ ਪ੍ਰਭਾਵਤ ਕਰਦੀਆਂ ਹਨ। ਆਪਣੀਆਂ ਰੀਡਿੰਗਸ ਦਾ ਰਿਕਾਰਡ ਰੱਖੋ ਅਤੇ ਸਮੇਂ-ਸਮੇਂ 'ਤੇ ਆਪਣੇ ਡਾਕਟਰ ਨੂੰ ਅਪਡੇਟ ਕਰੋ।
ਸ਼ੂਗਰ ਦੇ ਇਲਾਜ ਲਈ ਸੰਤੁਲਿਤ ਖੁਰਾਕ ਜ਼ਰੂਰੀ ਹੈ। ਪੂਰਾ ਭੋਜਨ ਖਾਣ 'ਤੇ ਧਿਆਨ ਦਿਓ। ਉਨ੍ਹਾਂ ਚੀਜ਼ਾਂ ਨੂੰ ਡਾਈਟ 'ਚ ਸ਼ਾਮਲ ਕਰੋ ਜਿਨ੍ਹਾਂ 'ਚ ਰਿਫਾਇੰਡ ਸ਼ੂਗਰ ਅਤੇ ਕਾਰਬੋਹਾਈਡ੍ਰੇਟਸ ਦੀ ਮਾਤਰਾ ਘੱਟ ਹੋਵੇ।