Summer: ਤੱਪਦੀ ਗਰਮੀ 'ਚ ਖੁਦ ਨੂੰ ਡੀਹਾਈਡ੍ਰੇਸ਼ਨ ਅਤੇ ਹੀਟ ਸਟ੍ਰੋਕ ਤੋਂ ਚਾਹੁੰਦੇ ਹੋ ਬਚਾਉਣਾ, ਤਾਂ ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ
ਇਸ ਵੇਲੇ ਗਰਮੀ ਨੇ ਲੋਕਾਂ ਦਾ ਬੂਰਾ ਹਾਲ ਕੀਤਾ ਹੋਇਆ ਹੈ। ਤਾਪਮਾਨ 45 ਡਿਗਰੀ ਨੂੰ ਪਾਰ ਕਰ ਰਿਹਾ ਹੈ ਅਤੇ ਅਜਿਹੇ 'ਚ ਘਰੋਂ ਬਾਹਰ ਨਿਕਲਣਾ ਵੱਡੀ ਚੁਣੌਤੀ ਬਣ ਗਿਆ ਹੈ। ਅਜਿਹੇ 'ਚ ਸਭ ਤੋਂ ਬੁਰਾ ਅਸਰ ਤੁਹਾਡੀ ਸਿਹਤ 'ਤੇ ਪੈ ਰਿਹਾ ਹੈ। ਲੋਕ ਹੀਟ ਸਟ੍ਰੋਕ ਦਾ ਸ਼ਿਕਾਰ ਹੋ ਰਹੇ ਹਨ ਅਤੇ ਹਰ ਕੋਈ ਡੀਹਾਈਡ੍ਰੇਸ਼ਨ ਦਾ ਸ਼ਿਕਾਰ ਹੋ ਰਿਹਾ ਹੈ।
Download ABP Live App and Watch All Latest Videos
View In Appਗਰਮੀ ਦੇ ਇਸ ਮੌਸਮ ਵਿੱਚ ਚੰਗੀ ਸਿਹਤ ਬਣਾਈ ਰੱਖਣ ਲਈ ਜ਼ਰੂਰੀ ਹੈ ਕਿ ਤੁਸੀਂ ਆਪਣੀ ਖੁਰਾਕ ਵਿੱਚ ਅਜਿਹੀਆਂ ਚੀਜ਼ਾਂ ਨੂੰ ਸ਼ਾਮਲ ਕਰੋ ਜਿਸ ਨਾਲ ਤੁਹਾਡੇ ਸਰੀਰ ਵਿੱਚ ਪਾਣੀ ਦੀ ਕਮੀ ਨਾ ਹੋਵੇ ਅਤੇ ਤੁਹਾਡੇ ਸਰੀਰ ਨੂੰ ਹੀਟ ਸਟ੍ਰੋਕ ਤੋਂ ਬਚਾਇਆ ਜਾ ਸਕੇ। ਅੱਜ ਅਸੀਂ ਕੁਝ ਅਜਿਹੀਆਂ ਹੀ ਠੰਡਾ ਕਰਨ ਵਾਲੀਆਂ ਚੀਜ਼ਾਂ ਬਾਰੇ ਦੱਸਦੇ ਹਾਂ, ਜਿਨ੍ਹਾਂ ਨੂੰ ਖਾਣ ਨਾਲ ਤੁਸੀਂ ਗਰਮੀ ਦਾ ਸ਼ਿਕਾਰ ਹੋਣ ਤੋਂ ਬਚ ਸਕੋਗੇ।
ਅੰਬ, ਸੰਤਰਾ, ਖਰਬੂਜਾ, ਮੌਸਮੀ ਅਤੇ ਅਨਾਰ ਵਰਗੇ ਗਰਮੀਆਂ ਦੇ ਫਲ ਵੀ ਤੁਹਾਡੇ ਸਰੀਰ ਨੂੰ ਠੰਡਕ ਪ੍ਰਦਾਨ ਕਰਨਗੇ ਅਤੇ ਸਰੀਰ ਵਿੱਚ ਪਾਣੀ ਦੇ ਨਾਲ-ਨਾਲ ਪੌਸ਼ਟਿਕ ਤੱਤਾਂ ਦੀ ਕਮੀ ਨੂੰ ਵੀ ਦੂਰ ਕਰਨਗੇ। ਇਨ੍ਹਾਂ ਫਲਾਂ 'ਚ ਪਾਇਆ ਜਾਣ ਵਾਲਾ ਵਿਟਾਮਿਨ ਸੀ ਤੁਹਾਡੀ ਇਮਿਊਨਿਟੀ ਨੂੰ ਮਜ਼ਬੂਤ ਰੱਖੇਗਾ ਅਤੇ ਤੁਹਾਡਾ ਸਰੀਰ ਠੰਡਾ ਰਹੇਗਾ।
ਤੁਸੀਂ ਖੀਰੇ ਨੂੰ ਸਲਾਦ ਦੇ ਰੂਪ 'ਚ ਖਾਣ ਦੇ ਸ਼ੌਕੀਨ ਹੋਵੋਗੇ। ਖੀਰਾ ਪਾਣੀ ਨਾਲ ਭਰਪੂਰ ਸਬਜ਼ੀ ਹੈ ਜਿਸ ਨੂੰ ਤੁਸੀਂ ਗਰਮੀਆਂ 'ਚ ਆਰਾਮ ਨਾਲ ਖਾ ਸਕਦੇ ਹੋ। ਇਸ ਦੇ ਅੰਦਰ ਪਾਏ ਜਾਣ ਵਾਲੇ ਪੋਸ਼ਕ ਤੱਤ ਤੁਹਾਡੇ ਸਰੀਰ ਨੂੰ ਠੰਡਾ ਰੱਖਣਗੇ ਅਤੇ ਪਾਣੀ ਦੀ ਕਮੀ ਨਹੀਂ ਹੋਵੇਗੀ। ਇਸ ਦੇ ਨਾਲ ਹੀ ਜੇਕਰ ਤੁਹਾਡੀ ਚਮੜੀ ਸਨ ਟੈਨ ਕਾਰਨ ਸੜ ਜਾਂਦੀ ਹੈ ਤਾਂ ਵੀ ਖੀਰਾ ਖਾਣਾ ਤੁਹਾਡੇ ਲਈ ਫਾਇਦੇਮੰਦ ਹੋਵੇਗਾ ਕਿਉਂਕਿ ਇਹ ਤੁਹਾਡੀ ਚਮੜੀ ਨੂੰ ਸਿਹਤਮੰਦ ਅਤੇ ਚਮਕਦਾਰ ਬਣਾਉਣ 'ਚ ਵੀ ਮਦਦ ਕਰੇਗਾ।
ਨਾਰੀਅਲ ਪਾਣੀ ਕਈ ਪੌਸ਼ਟਿਕ ਤੱਤਾਂ ਨਾਲ ਲੈਸ ਹੁੰਦਾ ਹੈ। ਖਾਸ ਕਰਕੇ ਗਰਮੀਆਂ ਵਿੱਚ ਇਹ ਤੁਹਾਡੇ ਸਰੀਰ ਵਿੱਚ ਪਾਣੀ ਦੀ ਕਮੀ ਨੂੰ ਦੂਰ ਕਰੇਗਾ ਅਤੇ ਤੁਹਾਨੂੰ ਹੀਟ ਸਟ੍ਰੋਕ ਤੋਂ ਵੀ ਬਚਾਏਗਾ। ਇਸ ਲਈ ਗਰਮੀਆਂ ਦੇ ਮੌਸਮ 'ਚ ਨਾਰੀਅਲ ਪਾਣੀ ਦਾ ਸੇਵਨ ਕਰਨਾ ਸਿਹਤ ਲਈ ਚੰਗਾ ਮੰਨਿਆ ਜਾਂਦਾ ਹੈ।
ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਜਦੋਂ ਗਰਮੀਆਂ ਵਿੱਚ ਸਰੀਰ ਨੂੰ ਬਹੁਤ ਜ਼ਿਆਦਾ ਪਸੀਨਾ ਆਉਂਦਾ ਹੈ ਤਾਂ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ ਅਤੇ ਸਰੀਰ ਡੀਹਾਈਡ੍ਰੇਸ਼ਨ ਦਾ ਸ਼ਿਕਾਰ ਹੋ ਜਾਂਦਾ ਹੈ। ਇਸ ਤੋਂ ਇਲਾਵਾ ਜਦੋਂ ਤੁਸੀਂ ਗਰਮੀ ਵਿੱਚ ਬਾਹਰ ਜਾਂਦੇ ਹੋ ਤਾਂ ਤੁਸੀਂ ਹੀਟ ਸਟ੍ਰੋਕ ਦਾ ਸ਼ਿਕਾਰ ਹੋ ਸਕਦੇ ਹੋ। ਅਜਿਹੀ ਸਥਿਤੀ ਵਿੱਚ, ਤੁਹਾਨੂੰ ਸਰੀਰ ਨੂੰ ਠੰਡਾ ਅਤੇ ਹਾਈਡਰੇਟ ਰੱਖਣ ਲਈ ਤਰਬੂਜ ਦਾ ਸੇਵਨ ਕਰਨਾ ਚਾਹੀਦਾ ਹੈ। ਤਰਬੂਜ ਪਾਣੀ ਨਾਲ ਭਰਪੂਰ ਇੱਕ ਫਲ ਹੈ ਅਤੇ ਇਸ ਵਿੱਚ ਵਿਟਾਮਿਨ ਸੀ ਦੇ ਨਾਲ-ਨਾਲ ਪੋਟਾਸ਼ੀਅਮ ਵੀ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ ਵਿੱਚ ਪਾਣੀ ਦੀ ਕਮੀ ਨਹੀਂ ਹੋਵੇਗੀ ਅਤੇ ਸਰੀਰ ਠੰਡਾ ਰਹੇਗਾ।