Amla Murabba: 100 ਰੋਗਾਂ ਦੀ ਇੱਕ ਦਵਾ ਹੈ ਆਂਵਲਾ, ਇਹ ਫਾਇਦੇ ਤਾਂ ਤੁਹਾਨੂੰ ਵੀ ਨਹੀਂ ਪਤਾ ਹੋਣੇ
ਆਂਵਲਾ ਅਜਿਹਾ ਫਲ ਹੈ ਜਿਸ ਨੂੰ ਸੰਜੀਵਨੀ ਵੀ ਕਿਹਾ ਜਾਂਦਾ ਹੈ। ਆਯੁਰਵੇਦ ਦੇ ਅਨੁਸਾਰ ਆਂਵਲੇ ਦੇ ਸੁੰਦਰਤਾ ਅਤੇ ਸਿਹਤ ਦੋਵਾਂ ਲਈ ਅਣਗਿਣਤ ਫਾਇਦੇ ਹਨ। ਆਂਵਲੇ ਨੂੰ ਸੁੱਕਾ, ਕੱਚਾ ਜਾਂ ਫਿਰ ਮੁਰੱਬੇ ਦੇ ਰੂਪ ‘ਚ ਵੀ ਖਾ ਸਕਦੇ ਹੋ।
Download ABP Live App and Watch All Latest Videos
View In Appਇਸ ‘ਚ ਵਿਟਾਮਿਨ-ਸੀ, ਈ, ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫਾਈਬਰ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ। ਰੋਜ਼ਾਨਾਂ 1 ਤੋਂ 2 ਪੀਸ ਆਂਵਲੇ ਦੇ ਮੁਰੱਬੇ ਦੇ ਖਾਣ ਨਾਲ ਸਿਹਤ ਨੂੰ ਬਹੁਤ ਸਾਰੇ ਲਾਭ ਹੁੰਦੇ ਹਨ। ਆਓ ਜਾਣਦੇ ਹਾਂ ‘ਆਂਵਲੇ ਦਾ ਮੁਰੱਬਾ’ ਖਾਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ
ਲੋਕ ਆਪਣੀ ਚਮੜੀ ਨੂੰ ਸੁੰਦਰ ਅਤੇ ਚਮਕਦਾਰ ਬਣਾਉਣ ਲਈ ਬਹੁਤ ਸਾਰੀਆਂ ਦਵਾਈਆਂ ਦੀ ਵਰਤੋਂ ਕਰਦੇ ਹਨ। ਜੇਕਰ ਰੋਜ਼ਾਨਾ 1 ਜਾਂ 2 ਆਂਵਲੇ ਦੇ ਮੁਰੱਬੇ ਦਾ ਸੇਵਨ ਕੀਤਾ ਜਾਵੇ ਤਾਂ ਚਮੜੀ ਚਮਕਦਾਰ ਅਤੇ ਸੁੰਦਰ ਹੋ ਜਾਂਦੀ ਹੈ। ਇਸ ਨਾਲ ਮੁਹਾਸੇ ਅਤੇ ਦਾਗ ਧੱਬਿਆਂ ਤੋਂ ਛੁਟਕਾਰਾ ਮਿਲਦਾ ਹੈ।
ਸਰੀਰ ‘ਚ ਖੂਨ ਦੀ ਘਾਟ ਨੂੰ ਦੂਰ ਕਰਨ ਲਈ ਆਂਵਲੇ ਦਾ ਮੁਰੱਬਾ ਕਾਫੀ ਫ਼ਾਇਦੇਮੰਦ ਹੁੰਦਾ ਹੈ। ਜਿਨ੍ਹਾਂ ਲੋਕਾਂ ‘ਚ ਖੂਨ ਦੀ ਘਾਟ ਹੁੰਦੀ ਹੈ, ਉਨ੍ਹਾਂ ਲਈ ਆਂਵਲੇ ਦਾ ਮੁਰੱਬਾ ਬਹੁਤ ਵਧੀਆ ਹੈ। ਜਨਾਨੀਆਂ ‘ਚ ਆਇਰਨ ਦੀ ਘਾਟ ਪਾਈ ਜਾਂਦੀ ਹੈ, ਜਿਸ ਨੂੰ ਪੂਰਾ ਕਰਨ ਲਈ ਆਂਵਲੇ ਦੇ ਮੁਰੱਬੇ ਦਾ ਸੇਵਨ ਕਰਨਾ ਚਾਹੀਦਾ ਹੈ।
ਜੇਕਰ ਤੁਹਾਨੂੰ ਪੇਟ ਦੀ ਕੋਈ ਸਮੱਸਿਆ ਹੈ ਤਾਂ ਤੁਸੀਂ ਰੋਜ਼ਾਨਾ ਆਂਵਲੇ ਦੇ ਮੁਰੱਬੇ ਦਾ ਸੇਵਨ ਕਰੋ। ਇਸ ਨਾਲ ਪੇਟ ਦੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਇਹ ਮੁਰੱਬਾ ਜਿਗਰ ਲਈ ਬਹੁਤ ਫ਼ਾਇਦੇਮੰਦ ਹੈ। ਬਦਹਜ਼ਮੀ ਅਤੇ ਪੇਟ ਦਾ ਭਾਰੀਪਨ ਮਹਿਸੂਸ ਹੋਣ ‘ਤੇ ਰੋਜ਼ਾਨਾ ਆਂਵਲੇ ਦੇ ਮੁਰੱਬੇ ਦਾ ਸੇਵਨ ਕਰੋ।
ਗਠੀਆ ਅਤੇ ਸੋਜ ਦਾ ਇਲਾਜ ਕਰਨ ਲਈ ਆਂਵਲੇ ਦੇ ਮੁਰੱਬੇ ਦਾ ਉਪਯੋਗ ਕੀਤਾ ਜਾ ਸਕਦਾ ਹੈ। ਇਹ ਗੋਡਿਆਂ ਅਤੇ ਜੋੜਾਂ ਦੇ ਦਰਦ ਤੋਂ ਛੁਟਕਾਰਾ ਦਿਵਾਉਂਦਾ ਹੈ। ਜੋੜਾਂ ਦੇ ਦਰਦ ਨੂੰ ਠੀਕ ਕਰਨ ਲਈ ਆਂਵਲੇ ਦੇ ਮੁਰੱਬੇ ਨੂੰ ਦਿਨ ‘ਚ 2 ਵਾਰ ਖਾ ਸਕਦੇ ਹੋ।
ਆਂਵਲੇ ਦਾ ਮੁਰੱਬਾ ਰੋਗ ਪ੍ਰਤੀਰੋਧਕ ਸ਼ਮਤਾ ਵਧਾਉਣ ਲਈ ਸਹਾਇਕ ਹੁੰਦਾ ਹੈ। ਇਸ ‘ਚ ਵਿਟਾਮਿਨ-ਸੀ ਕਾਫੀ ਮਾਤਰਾ ‘ਚ ਹੁੰਦਾ ਹੈ। ਇਸ ‘ਚ ਐਂਟੀਆਕਸੀਡੈਂਟ ਗੁਣ ਵੀ ਹੁੰਦੇ ਹਨ, ਜੋ ਰੋਗ ਪ੍ਰਤੀਰੋਧਕ ਸ਼ਮਤਾ ਨੂੰ ਵਧਾਉਣ ਲਈ ਫ਼ਾਇਦੇਮੰਦ ਹਨ।
ਗਰਭ ਅਵਸਥਾ ‘ਚ ਆਂਵਲੇ ਦੇ ਮੁਰੱਬੇ ਦਾ ਸੇਵਨ ਕੀਤਾ ਜਾਵੇ ਤਾਂ ਮਾਂ ਅਤੇ ਬੱਚੇ ਦੋਵਾਂ ਦੀ ਸਿਹਤ ਠੀਕ ਰਹਿੰਦੀ ਹੈ। ਗਰਭ ਅਵਸਥਾ ‘ਚ ਹਾਰਮੋਨ ਪਰਿਵਰਤਨ ਹੋਣ ਨਾਲ ਵਾਲ ਝੜਨ ਦੀ ਸਮੱਸਿਆ ਹੋ ਜਾਂਦੀ ਹੈ। ਆਂਵਲੇ ਦੇ ਮੁਰੱਬੇ ਦਾ ਸੇਵਨ ਕਰਨ ਨਾਲ ਇਹ ਸਮੱਸਿਆ ਨਹੀਂ ਹੁੰਦੀ ।