ਪੜਚੋਲ ਕਰੋ
(Source: ECI/ABP News)
Black Chickpeas Benefits: ਕਾਲੇ ਛੋਲੇ ਕਰਨਗੇ ਇਹ 5 ਬਿਮਾਰੀਆਂ ਦੂਰ
ਕਾਲੇ ਛੋਲਿਆਂ ਨੂੰ ਪ੍ਰੋਟੀਨ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਜੇ ਤੁਸੀਂ ਸ਼ਾਕਾਹਾਰੀ ਹੋ ਤਾਂ ਤੁਹਾਨੂੰ ਆਪਣੀ ਡਾਈਟ 'ਚ ਛੋਲਿਆਂ ਨੂੰ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ।
![ਕਾਲੇ ਛੋਲਿਆਂ ਨੂੰ ਪ੍ਰੋਟੀਨ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਜੇ ਤੁਸੀਂ ਸ਼ਾਕਾਹਾਰੀ ਹੋ ਤਾਂ ਤੁਹਾਨੂੰ ਆਪਣੀ ਡਾਈਟ 'ਚ ਛੋਲਿਆਂ ਨੂੰ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ।](https://feeds.abplive.com/onecms/images/uploaded-images/2023/10/31/c4d02f5937d1ed21225886fa26db51551698714822466785_original.jpg?impolicy=abp_cdn&imwidth=720)
Black Chickpeas
1/7
![ਇਨ੍ਹਾਂ 'ਚ ਪ੍ਰੋਟੀਨ, ਕਾਰਬੋਹਾਈਡ੍ਰੇਟ, ਫਾਈਬਰ ਅਤੇ ਕੈਲਸ਼ੀਅਮ ਵਰਗੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਨੂੰ ਕਈ ਸਮੱਸਿਆਵਾਂ ਤੋਂ ਬਚਾਉਣ ਵਿਚ ਮਦਦਗਾਰ ਹੁੰਦੇ ਹਨ।](https://feeds.abplive.com/onecms/images/uploaded-images/2023/10/31/996725e09eabedc1a794939973ffc8401f876.jpg?impolicy=abp_cdn&imwidth=720)
ਇਨ੍ਹਾਂ 'ਚ ਪ੍ਰੋਟੀਨ, ਕਾਰਬੋਹਾਈਡ੍ਰੇਟ, ਫਾਈਬਰ ਅਤੇ ਕੈਲਸ਼ੀਅਮ ਵਰਗੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਨੂੰ ਕਈ ਸਮੱਸਿਆਵਾਂ ਤੋਂ ਬਚਾਉਣ ਵਿਚ ਮਦਦਗਾਰ ਹੁੰਦੇ ਹਨ।
2/7
![ਇਸ ਲਈ ਤੁਸੀਂ ਭਿੱਜੇ ਹੋਏ ਕਾਲੇ ਛੋਲੇ ਖਾ ਸਕਦੇ ਹੋ। ਭਿੱਜੇ ਹੋਏ ਛੋਲੇ ਖਾਣ ਨਾਲ ਭਾਰ ਘੱਟ ਹੁੰਦਾ ਹੈ। ਇਸ ਨੂੰ ਖਾਣ ਨਾਲ ਹੀਮੋਗਲੋਬਿਨ ਦਾ ਪੱਧਰ ਵੀ ਵਧਦਾ ਹੈ।](https://feeds.abplive.com/onecms/images/uploaded-images/2023/10/31/8e84676b42a191023e310196d6b9972c49fa2.jpg?impolicy=abp_cdn&imwidth=720)
ਇਸ ਲਈ ਤੁਸੀਂ ਭਿੱਜੇ ਹੋਏ ਕਾਲੇ ਛੋਲੇ ਖਾ ਸਕਦੇ ਹੋ। ਭਿੱਜੇ ਹੋਏ ਛੋਲੇ ਖਾਣ ਨਾਲ ਭਾਰ ਘੱਟ ਹੁੰਦਾ ਹੈ। ਇਸ ਨੂੰ ਖਾਣ ਨਾਲ ਹੀਮੋਗਲੋਬਿਨ ਦਾ ਪੱਧਰ ਵੀ ਵਧਦਾ ਹੈ।
3/7
![ਕਾਲੇ ਛੋਲਿਆਂ ਵਿਚ ਐਂਟੀਆਕਸੀਡੈਂਟ ਅਤੇ ਫਾਈਟੋਨਿਊਟ੍ਰੀਐਂਟਸ ਮੌਜੂਦ ਹੁੰਦੇ ਹਨ, ਜੋ ਦਿਲ ਦੀ ਸਿਹਤ ਨੂੰ ਤੰਦਰੁਸਤ ਰੱਖਦੇ ਹਨ। ਕਾਲੇ ਛੋਲਿਆਂ ਨੂੰ ਜੇ ਤੁਸੀਂ ਨਿਯਮਿਤ ਰੂਪ ਨਾਲ ਆਪਣੀ ਡਾਈਟ 'ਚ ਸ਼ਾਮਿਲ ਕਰਦੇ ਹੋ ਤਾਂ ਤੁਸੀਂ ਦਿਲ ਨਾਲ ਜੁੜੀਆਂ ਬਿਮਾਰੀਆਂ ਤੋਂ ਬਚ ਸਕਦੇ ਹੋ।](https://feeds.abplive.com/onecms/images/uploaded-images/2023/10/31/0157c32a89df4f65945bccdd0d8c612c164d6.jpg?impolicy=abp_cdn&imwidth=720)
ਕਾਲੇ ਛੋਲਿਆਂ ਵਿਚ ਐਂਟੀਆਕਸੀਡੈਂਟ ਅਤੇ ਫਾਈਟੋਨਿਊਟ੍ਰੀਐਂਟਸ ਮੌਜੂਦ ਹੁੰਦੇ ਹਨ, ਜੋ ਦਿਲ ਦੀ ਸਿਹਤ ਨੂੰ ਤੰਦਰੁਸਤ ਰੱਖਦੇ ਹਨ। ਕਾਲੇ ਛੋਲਿਆਂ ਨੂੰ ਜੇ ਤੁਸੀਂ ਨਿਯਮਿਤ ਰੂਪ ਨਾਲ ਆਪਣੀ ਡਾਈਟ 'ਚ ਸ਼ਾਮਿਲ ਕਰਦੇ ਹੋ ਤਾਂ ਤੁਸੀਂ ਦਿਲ ਨਾਲ ਜੁੜੀਆਂ ਬਿਮਾਰੀਆਂ ਤੋਂ ਬਚ ਸਕਦੇ ਹੋ।
4/7
![ਕਾਲੇ ਛੋਲੇ ਖਾਣ ਦੇ ਕਈ ਫਾਇਦੇ ਹਨ। ਇਹ ਭਾਰ ਘਟਾਉਣ ਵਿਚ ਵੀ ਮਦਦਗਾਰ ਹੈ। ਇਨ੍ਹਾਂ 'ਚ ਪ੍ਰੋਟੀਨ ਅਤੇ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਭਾਰ ਘੱਟ ਕਰਨ 'ਚ ਮਦਦ ਕਰਦੀ ਹੈ। ਤੁਸੀਂ ਕਾਲੇ ਛੋਲਿਆਂ ਨੂੰ ਰਾਤ ਭਰ ਪਾਣੀ ਵਿੱਚ ਭਿਉਂ ਕੇ ਸਵੇਰੇ ਨਾਸ਼ਤੇ ਵਿਚ ਖਾ ਸਕਦੇ ਹੋ।](https://feeds.abplive.com/onecms/images/uploaded-images/2023/10/31/6d1a4b4fc3fd31755e1baee74c9c8b35da177.jpg?impolicy=abp_cdn&imwidth=720)
ਕਾਲੇ ਛੋਲੇ ਖਾਣ ਦੇ ਕਈ ਫਾਇਦੇ ਹਨ। ਇਹ ਭਾਰ ਘਟਾਉਣ ਵਿਚ ਵੀ ਮਦਦਗਾਰ ਹੈ। ਇਨ੍ਹਾਂ 'ਚ ਪ੍ਰੋਟੀਨ ਅਤੇ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਭਾਰ ਘੱਟ ਕਰਨ 'ਚ ਮਦਦ ਕਰਦੀ ਹੈ। ਤੁਸੀਂ ਕਾਲੇ ਛੋਲਿਆਂ ਨੂੰ ਰਾਤ ਭਰ ਪਾਣੀ ਵਿੱਚ ਭਿਉਂ ਕੇ ਸਵੇਰੇ ਨਾਸ਼ਤੇ ਵਿਚ ਖਾ ਸਕਦੇ ਹੋ।
5/7
![ਇਸ ਵਿਚ ਘੱਟ ਕੈਲੋਰੀ ਸਮੱਗਰੀ ਹੁੰਦੀ ਹੈ। ਇਸ ਨੂੰ ਖਾਣ ਤੋਂ ਬਾਅਦ ਤੁਹਾਡਾ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ, ਜੋ ਤੁਹਾਨੂੰ ਜ਼ਿਆਦਾ ਖਾਣ ਤੋਂ ਰੋਕਦਾ ਹੈ ਅਤੇ ਭਾਰ ਘਟਾਉਣ ਵਿਚ ਮਦਦ ਕਰਦਾ ਹੈ।](https://feeds.abplive.com/onecms/images/uploaded-images/2023/10/31/d868d2e7afaa93a4b41e457e5a5c0eca6ac7a.jpg?impolicy=abp_cdn&imwidth=720)
ਇਸ ਵਿਚ ਘੱਟ ਕੈਲੋਰੀ ਸਮੱਗਰੀ ਹੁੰਦੀ ਹੈ। ਇਸ ਨੂੰ ਖਾਣ ਤੋਂ ਬਾਅਦ ਤੁਹਾਡਾ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ, ਜੋ ਤੁਹਾਨੂੰ ਜ਼ਿਆਦਾ ਖਾਣ ਤੋਂ ਰੋਕਦਾ ਹੈ ਅਤੇ ਭਾਰ ਘਟਾਉਣ ਵਿਚ ਮਦਦ ਕਰਦਾ ਹੈ।
6/7
![ਕਾਲੇ ਛੋਲਿਆਂ ਵਿਚ ਆਇਰਨ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਤੁਹਾਡੇ ਸਰੀਰ ਦਾ ਹੀਮੋਗਲੋਬਿਨ ਲੈਵਲ ਵਧਾਉਂਦਾ ਹੈ। ਜੇ ਤੁਸੀਂ ਅਨੀਮੀਆ ਦੀ ਸਮੱਸਿਆ ਨਾਲ ਜੂਝ ਰਹੇ ਹੋ ਤਾਂ ਤੁਹਾਨੂੰ ਆਪਣੀ ਡਾਈਟ 'ਚ ਕਾਲੇ ਛੋਲਿਆਂ ਨੂੰ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ।](https://feeds.abplive.com/onecms/images/uploaded-images/2023/10/31/0c65ce141904be451d5ecbe7684f3d2938369.jpg?impolicy=abp_cdn&imwidth=720)
ਕਾਲੇ ਛੋਲਿਆਂ ਵਿਚ ਆਇਰਨ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਤੁਹਾਡੇ ਸਰੀਰ ਦਾ ਹੀਮੋਗਲੋਬਿਨ ਲੈਵਲ ਵਧਾਉਂਦਾ ਹੈ। ਜੇ ਤੁਸੀਂ ਅਨੀਮੀਆ ਦੀ ਸਮੱਸਿਆ ਨਾਲ ਜੂਝ ਰਹੇ ਹੋ ਤਾਂ ਤੁਹਾਨੂੰ ਆਪਣੀ ਡਾਈਟ 'ਚ ਕਾਲੇ ਛੋਲਿਆਂ ਨੂੰ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ।
7/7
![ਜੇ ਤੁਸੀਂ ਸ਼ਾਕਾਹਾਰੀ ਹੋ ਤਾਂ ਸਰੀਰ 'ਚ ਪ੍ਰੋਟੀਨ ਦੀ ਕਮੀ ਨੂੰ ਪੂਰਾ ਕਰਨ ਲਈ ਕਾਲੇ ਚਨੇ ਨੂੰ ਆਪਣੀ ਡਾਈਟ 'ਚ ਸ਼ਾਮਿਲ ਕਰ ਸਕਦੇ ਹੋ। ਇਸ ਨੂੰ ਖਾਣ ਨਾਲ ਤੁਹਾਡੇ ਸਰੀਰ ਨੂੰ ਤਾਕਤ ਮਿਲਦੀ ਹੈ, ਜਿਸ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ।](https://feeds.abplive.com/onecms/images/uploaded-images/2023/10/31/2def3e6e84a6f7f5f76fdfcb0744dc65ad9ba.jpg?impolicy=abp_cdn&imwidth=720)
ਜੇ ਤੁਸੀਂ ਸ਼ਾਕਾਹਾਰੀ ਹੋ ਤਾਂ ਸਰੀਰ 'ਚ ਪ੍ਰੋਟੀਨ ਦੀ ਕਮੀ ਨੂੰ ਪੂਰਾ ਕਰਨ ਲਈ ਕਾਲੇ ਚਨੇ ਨੂੰ ਆਪਣੀ ਡਾਈਟ 'ਚ ਸ਼ਾਮਿਲ ਕਰ ਸਕਦੇ ਹੋ। ਇਸ ਨੂੰ ਖਾਣ ਨਾਲ ਤੁਹਾਡੇ ਸਰੀਰ ਨੂੰ ਤਾਕਤ ਮਿਲਦੀ ਹੈ, ਜਿਸ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ।
Published at : 31 Oct 2023 06:44 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਤਕਨਾਲੌਜੀ
ਵਿਸ਼ਵ
ਪੰਜਾਬ
ਕ੍ਰਿਕਟ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)