Black Chickpeas Benefits: ਕਾਲੇ ਛੋਲੇ ਕਰਨਗੇ ਇਹ 5 ਬਿਮਾਰੀਆਂ ਦੂਰ
ਇਨ੍ਹਾਂ 'ਚ ਪ੍ਰੋਟੀਨ, ਕਾਰਬੋਹਾਈਡ੍ਰੇਟ, ਫਾਈਬਰ ਅਤੇ ਕੈਲਸ਼ੀਅਮ ਵਰਗੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਨੂੰ ਕਈ ਸਮੱਸਿਆਵਾਂ ਤੋਂ ਬਚਾਉਣ ਵਿਚ ਮਦਦਗਾਰ ਹੁੰਦੇ ਹਨ।
Download ABP Live App and Watch All Latest Videos
View In Appਇਸ ਲਈ ਤੁਸੀਂ ਭਿੱਜੇ ਹੋਏ ਕਾਲੇ ਛੋਲੇ ਖਾ ਸਕਦੇ ਹੋ। ਭਿੱਜੇ ਹੋਏ ਛੋਲੇ ਖਾਣ ਨਾਲ ਭਾਰ ਘੱਟ ਹੁੰਦਾ ਹੈ। ਇਸ ਨੂੰ ਖਾਣ ਨਾਲ ਹੀਮੋਗਲੋਬਿਨ ਦਾ ਪੱਧਰ ਵੀ ਵਧਦਾ ਹੈ।
ਕਾਲੇ ਛੋਲਿਆਂ ਵਿਚ ਐਂਟੀਆਕਸੀਡੈਂਟ ਅਤੇ ਫਾਈਟੋਨਿਊਟ੍ਰੀਐਂਟਸ ਮੌਜੂਦ ਹੁੰਦੇ ਹਨ, ਜੋ ਦਿਲ ਦੀ ਸਿਹਤ ਨੂੰ ਤੰਦਰੁਸਤ ਰੱਖਦੇ ਹਨ। ਕਾਲੇ ਛੋਲਿਆਂ ਨੂੰ ਜੇ ਤੁਸੀਂ ਨਿਯਮਿਤ ਰੂਪ ਨਾਲ ਆਪਣੀ ਡਾਈਟ 'ਚ ਸ਼ਾਮਿਲ ਕਰਦੇ ਹੋ ਤਾਂ ਤੁਸੀਂ ਦਿਲ ਨਾਲ ਜੁੜੀਆਂ ਬਿਮਾਰੀਆਂ ਤੋਂ ਬਚ ਸਕਦੇ ਹੋ।
ਕਾਲੇ ਛੋਲੇ ਖਾਣ ਦੇ ਕਈ ਫਾਇਦੇ ਹਨ। ਇਹ ਭਾਰ ਘਟਾਉਣ ਵਿਚ ਵੀ ਮਦਦਗਾਰ ਹੈ। ਇਨ੍ਹਾਂ 'ਚ ਪ੍ਰੋਟੀਨ ਅਤੇ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਭਾਰ ਘੱਟ ਕਰਨ 'ਚ ਮਦਦ ਕਰਦੀ ਹੈ। ਤੁਸੀਂ ਕਾਲੇ ਛੋਲਿਆਂ ਨੂੰ ਰਾਤ ਭਰ ਪਾਣੀ ਵਿੱਚ ਭਿਉਂ ਕੇ ਸਵੇਰੇ ਨਾਸ਼ਤੇ ਵਿਚ ਖਾ ਸਕਦੇ ਹੋ।
ਇਸ ਵਿਚ ਘੱਟ ਕੈਲੋਰੀ ਸਮੱਗਰੀ ਹੁੰਦੀ ਹੈ। ਇਸ ਨੂੰ ਖਾਣ ਤੋਂ ਬਾਅਦ ਤੁਹਾਡਾ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ, ਜੋ ਤੁਹਾਨੂੰ ਜ਼ਿਆਦਾ ਖਾਣ ਤੋਂ ਰੋਕਦਾ ਹੈ ਅਤੇ ਭਾਰ ਘਟਾਉਣ ਵਿਚ ਮਦਦ ਕਰਦਾ ਹੈ।
ਕਾਲੇ ਛੋਲਿਆਂ ਵਿਚ ਆਇਰਨ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਤੁਹਾਡੇ ਸਰੀਰ ਦਾ ਹੀਮੋਗਲੋਬਿਨ ਲੈਵਲ ਵਧਾਉਂਦਾ ਹੈ। ਜੇ ਤੁਸੀਂ ਅਨੀਮੀਆ ਦੀ ਸਮੱਸਿਆ ਨਾਲ ਜੂਝ ਰਹੇ ਹੋ ਤਾਂ ਤੁਹਾਨੂੰ ਆਪਣੀ ਡਾਈਟ 'ਚ ਕਾਲੇ ਛੋਲਿਆਂ ਨੂੰ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ।
ਜੇ ਤੁਸੀਂ ਸ਼ਾਕਾਹਾਰੀ ਹੋ ਤਾਂ ਸਰੀਰ 'ਚ ਪ੍ਰੋਟੀਨ ਦੀ ਕਮੀ ਨੂੰ ਪੂਰਾ ਕਰਨ ਲਈ ਕਾਲੇ ਚਨੇ ਨੂੰ ਆਪਣੀ ਡਾਈਟ 'ਚ ਸ਼ਾਮਿਲ ਕਰ ਸਕਦੇ ਹੋ। ਇਸ ਨੂੰ ਖਾਣ ਨਾਲ ਤੁਹਾਡੇ ਸਰੀਰ ਨੂੰ ਤਾਕਤ ਮਿਲਦੀ ਹੈ, ਜਿਸ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ।