ਪੜਚੋਲ ਕਰੋ
Black Chickpeas : ਕਾਲੇ ਛੋਲੇ ਦੂਰ ਕਰਨਗੇ ਇਹ ਬਿਮਾਰੀਆਂ
ਜੇ ਤੁਸੀਂ ਸ਼ਾਕਾਹਾਰੀ ਹੋ ਤਾਂ ਆਪਣੀ ਡਾਈਟ 'ਚ ਛੋਲਿਆਂ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਨ੍ਹਾਂ 'ਚ ਪ੍ਰੋਟੀਨ, ਕਾਰਬੋਹਾਈਡ੍ਰੇਟ, ਫਾਈਬਰ ਅਤੇ ਕੈਲਸ਼ੀਅਮ ਵਰਗੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਕਈ ਸਮੱਸਿਆਵਾਂ ਤੋਂ ਬਚਾਉਂਦੇ ਹਨ।

Black Chickpeas
1/7

ਇਸ ਲਈ ਤੁਸੀਂ ਭਿੱਜੇ ਹੋਏ ਕਾਲੇ ਛੋਲੇ ਖਾ ਸਕਦੇ ਹੋ। ਭਿੱਜੇ ਹੋਏ ਛੋਲੇ ਖਾਣ ਨਾਲ ਭਾਰ ਘੱਟ ਹੁੰਦਾ ਹੈ। ਇਸ ਨੂੰ ਖਾਣ ਨਾਲ ਹੀਮੋਗਲੋਬਿਨ ਦਾ ਪੱਧਰ ਵੀ ਵਧਦਾ ਹੈ।
2/7

ਕਾਲੇ ਛੋਲਿਆਂ ਵਿਚ ਐਂਟੀਆਕਸੀਡੈਂਟ ਅਤੇ ਫਾਈਟੋਨਿਊਟ੍ਰੀਐਂਟਸ ਮੌਜੂਦ ਹੁੰਦੇ ਹਨ, ਜੋ ਦਿਲ ਦੀ ਸਿਹਤ ਨੂੰ ਤੰਦਰੁਸਤ ਰੱਖਦੇ ਹਨ। ਕਾਲੇ ਛੋਲਿਆਂ ਨੂੰ ਜੇ ਤੁਸੀਂ ਨਿਯਮਿਤ ਰੂਪ ਨਾਲ ਆਪਣੀ ਡਾਈਟ 'ਚ ਸ਼ਾਮਿਲ ਕਰਦੇ ਹੋ ਤਾਂ ਤੁਸੀਂ ਦਿਲ ਨਾਲ ਜੁੜੀਆਂ ਬਿਮਾਰੀਆਂ ਤੋਂ ਬਚ ਸਕਦੇ ਹੋ।
3/7

ਕਾਲੇ ਛੋਲੇ ਖਾਣ ਦੇ ਕਈ ਫਾਇਦੇ ਹਨ। ਇਹ ਭਾਰ ਘਟਾਉਣ ਵਿਚ ਵੀ ਮਦਦਗਾਰ ਹੈ। ਇਨ੍ਹਾਂ 'ਚ ਪ੍ਰੋਟੀਨ ਅਤੇ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਭਾਰ ਘੱਟ ਕਰਨ 'ਚ ਮਦਦ ਕਰਦੀ ਹੈ।
4/7

ਤੁਸੀਂ ਕਾਲੇ ਛੋਲਿਆਂ ਨੂੰ ਰਾਤ ਭਰ ਪਾਣੀ ਵਿੱਚ ਭਿਉਂ ਕੇ ਸਵੇਰੇ ਨਾਸ਼ਤੇ ਵਿਚ ਖਾ ਸਕਦੇ ਹੋ। ਇਸ ਵਿਚ ਘੱਟ ਕੈਲੋਰੀ ਸਮੱਗਰੀ ਹੁੰਦੀ ਹੈ। ਇਸ ਨੂੰ ਖਾਣ ਤੋਂ ਬਾਅਦ ਤੁਹਾਡਾ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ, ਜੋ ਤੁਹਾਨੂੰ ਜ਼ਿਆਦਾ ਖਾਣ ਤੋਂ ਰੋਕਦਾ ਹੈ ਅਤੇ ਭਾਰ ਘਟਾਉਣ ਵਿਚ ਮਦਦ ਕਰਦਾ ਹੈ।
5/7

ਕਾਲੇ ਛੋਲਿਆਂ ਵਿਚ ਆਇਰਨ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਤੁਹਾਡੇ ਸਰੀਰ ਦਾ ਹੀਮੋਗਲੋਬਿਨ ਲੈਵਲ ਵਧਾਉਂਦਾ ਹੈ। ਜੇ ਤੁਸੀਂ ਅਨੀਮੀਆ ਦੀ ਸਮੱਸਿਆ ਨਾਲ ਜੂਝ ਰਹੇ ਹੋ ਤਾਂ ਤੁਹਾਨੂੰ ਆਪਣੀ ਡਾਈਟ 'ਚ ਕਾਲੇ ਛੋਲਿਆਂ ਨੂੰ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ। ਨਵੀਆਂ ਮਾਵਾਂ ਲਈ ਇਹ ਛੋਲੇ ਬਹੁਤ ਫਾਇਦੇਮੰਦ ਹੁੰਦੇ ਹਨ, ਇਨ੍ਹਾਂ ਨੂੰ ਭਿਉਂ ਕੇ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ।
6/7

ਜੇ ਤੁਸੀਂ ਸ਼ਾਕਾਹਾਰੀ ਹੋ ਤਾਂ ਸਰੀਰ 'ਚ ਪ੍ਰੋਟੀਨ ਦੀ ਕਮੀ ਨੂੰ ਪੂਰਾ ਕਰਨ ਲਈ ਕਾਲੇ ਚਨੇ ਨੂੰ ਆਪਣੀ ਡਾਈਟ 'ਚ ਸ਼ਾਮਿਲ ਕਰ ਸਕਦੇ ਹੋ। ਇਸ ਨੂੰ ਖਾਣ ਨਾਲ ਤੁਹਾਡੇ ਸਰੀਰ ਨੂੰ ਤਾਕਤ ਮਿਲਦੀ ਹੈ, ਜਿਸ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ।
7/7

ਕਾਲੇ ਛੋਲਿਆਂ ਵਿਚ ਮੈਗਨੀਸ਼ੀਅਮ ਕਾਫ਼ੀ ਮਾਤਰਾ ਵਿੱਚ ਮੌਜੂਦ ਹੁੰਦਾ ਹੈ। ਇਹ ਚਮੜੀ ਨੂੰ ਹਾਈਡਰੇਟ ਰੱਖਣ ਦੇ ਨਾਲ ਕੋਲੇਜਨ ਦੇ ਨਿਰਮਾਣ ਵਿਚ ਮਦਦ ਕਰਦਾ ਹੈ। ਇਸ ਨਾਲ ਤੁਸੀਂ ਝੁਰੜੀਆਂ ਅਤੇ ਚਮੜੀ ਨਾਲ ਜੁੜੀਆਂ ਹੋਰ ਸਮੱਸਿਆਵਾਂ ਤੋਂ ਬਚ ਸਕਦੇ ਹੋ।
Published at : 26 Dec 2023 08:22 AM (IST)
Tags :
Black ChickpeasView More
Advertisement
Advertisement
Advertisement
ਟਾਪ ਹੈਡਲਾਈਨ
ਜਨਰਲ ਨੌਲਜ
ਵਿਸ਼ਵ
ਦੇਸ਼
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
