Desi Ghee: ਦੇਸੀ ਘਿਓ ਖਾਣ ਦੇ ਵੱਡੇ ਫਾਇਦੇ, ਜਾਣੋ ਕਿਹੜੀਆਂ ਬਿਮਾਰੀਆਂ ਨੂੰ ਭਜਾਉਂਦਾ ਦੂਰ
ਬਹੁਤ ਸਾਰੇ ਲੋਕ ਇਹ ਸੋਚਦੇ ਹਨ ਕਿ ਦੇਸੀ ਘਿਓ ਖਾਣ ਨਾਲ ਭਾਰ ਵੱਧਦਾ ਹੈ। ਇਸ ਕਾਰਨ ਉਹ ਇਸਦੇ ਦੂਜੇ ਫਾਇਦਿਆਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ। ਦੇਸੀ ਘਿਓ 'ਚ ਪਾਏ ਜਾਣ ਵਾਲੇ ਤੱਤ ਸਿਹਤ ਅਤੇ ਸੁੰਦਰਤਾ ਨਾਲ ਜੁੜੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਨ 'ਚ ਬਹੁਤ ਫਾਇਦੇਮੰਦ ਹਨ। ਆਓ ਜਾਣਦੇ ਹਾਂ ਦੇਸੀ ਘਿਓ ਦੇ ਫਾਇਦਿਆਂ ਬਾਰੇ।
Download ABP Live App and Watch All Latest Videos
View In Appਦੇਸੀ ਘਿਓ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ 'ਚ ਮੌਜੂਦ ਲਿਨੋਲਿਕ ਐਸਿਡ ਸਰੀਰ 'ਚ ਕੈਂਸਰ ਕੋਸ਼ਿਕਾਵਾ ਨੂੰ ਪੈਦਾ ਹੋਣ ਤੋਂ ਰੋਕਦਾ ਹੈ। ਦਿਲ ਦੀਆਂ ਬੀਮਾਰੀਆਂ ਲਈ ਵੀ ਦੇਸੀ ਘਿਓ ਦਾ ਸੇਵਨ ਲਾਭਕਾਰੀ ਹੈ।
ਦੇਸੀ ਘਿਓ 'ਚ ਵਿਟਾਮਿਨ ਐਂਟੀਆਕਸੀਡੈਂਟ ਅਤੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਰੋਗ ਰੋਕੂ ਸਮਰੱਥਾ ਨੂੰ ਮਜ਼ਬੂਤ ਬਣਾਉਣ 'ਚ ਮਦਦਗਾਰ ਹਨ। ਦੇਸੀ ਘਿਓ ਦੇ ਸੇਵਨ ਨਾਲ ਰੋਗਾਂ ਨਾਲ ਲੜਨ ਦੀ ਤਾਕਤ ਬਣੀ ਰਹਿੰਦੀ ਹੈ। ਇਸ ਨਾਲ ਸਰਦੀ ਖਾਂਸੀ ਅਤੇ ਜ਼ੁਕਾਮ ਵਰਗੀਆਂ ਪ੍ਰੇਸ਼ਾਨੀਆਂ ਤੋਂ ਦੂਰ ਰਿਹਾ ਜਾ ਸਕਦਾ ਹੈ।
ਸਿਰ ਦਰਦ ਤੋਂ ਪ੍ਰੇਸ਼ਾਨ ਹੋ ਤਾਂ ਰੋਜ਼ਾਨਾ ਗਾਂ ਦੇ ਸ਼ੁੱਧ ਦੇਸੀ ਘਿਓ ਦੀਆਂ ੨ ਬੂੰਦਾਂ ਨੱਕ 'ਚ ਸਵੇਰੇ ਸ਼ਾਮ ਪਾਓ। ਇਸ ਨਾਲ ਦਰਦ ਤੋਂ ਆਰਾਮ ਮਿਲਦਾ ਹੈ। ਇਸ ਨਾਲ ਮੌਸਮ ਕਾਰਨ ਹੋਣ ਵਾਲੀ ਐਲਰਜੀ ਅਤੇ ਨੱਕ ਦੀ ਖੁਸ਼ਕੀ ਵੀ ਦੂਰ ਹੋ ਜਾਂਦੀ ਹੈ।
ਜਿਨ੍ਹਾਂ ਲੋਕਾਂ ਨੂੰ ਪਾਚਨ ਸੰਬੰਧੀ ਕੋਈ ਪ੍ਰੇਸ਼ਾਨੀ ਹੈ, ਉਨ੍ਹਾਂ ਲਈ ਦੇਸੀ ਘਿਓ ਬਹੁਤ ਫਾਇਦੇਮੰਦ ਹੈ। ਖਾਣੇ ਦੇ ਨਾਲ ਘਿਓ ਦਾ ਸੇਵਨ ਕਰਨ ਨਾਲ ਖਾਣਾ ਆਸਾਨੀ ਨਾਲ ਪਚਦਾ ਹੈ। ਇਸ ਨਾਲ ਸਰੀਰ ਦੇ ਫੋਕਟ ਪਦਾਰਥ ਬਾਹਰ ਨਿਕਲ ਜਾਂਦੇ ਹਨ।
ਦੇਸੀ ਘਿਓ ਦਾ ਸੇਵਨ ਕਰਨ ਨਾਲ ਦਿਮਾਗ ਤੇਜ ਹੁੰਦਾ ਹੈ। ਇਸ ਨਾਲ ਯਾਦਦਾਸ਼ਤ ਵੀ ਵਧਦੀ ਹੈ। ਜਿਨ੍ਹਾਂ ਲੋਕਾਂ ਨੂੰ ਤਣਾਅ ਦੀ ਸ਼ਿਕਾਇਤ ਹੈ, ਉਨ੍ਹਾਂ ਨੂੰ ਖਾਣੇ 'ਚ ਦੇਸੀ ਘਿਓ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।
ਕਬਜ਼ ਜਾਂ ਪੇਟ ਨਾਲ ਜੁੜੀਆਂ ਪ੍ਰੇਸ਼ਾਨੀਆਂ ਲਈ ਵੀ ਦੇਸੀ ਘਿਓ ਰਾਮਬਾਣ ਹੈ। ਕਬਜ਼ ਹੋਣ 'ਤੇ ੧ ਗਲਾਸ ਦੁੱਧ 'ਚ ੧ ਚਮਚ ਘਿਓ ਅਤੇ ਮਿਸ਼ਰੀ ਪਾ ਕੇ ਪੀਣ ਨਾਲ ਲਾਭ ਮਿਲਦਾ ਹੈ। ਇਸ ਨਾਲ ਹੱਡੀਆਂ ਅਤੇ ਮਾਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ।