ਪੜਚੋਲ ਕਰੋ
ਔਸ਼ਧੀ ਗੁਣਾਂ ਨਾਲ ਭਰਪੂਰ ਕਸ਼ਮੀਰੀ ਕੇਸਰ ਦੇ ਹੈਰਾਨੀਜਨਕ ਫਾਇਦੇ, ਕਈ ਬਿਮਾਰੀਆਂ ਹੁੰਦੀਆਂ ਦੂਰ
ਕਸ਼ਮੀਰੀ ਕੇਸਰ ਮੁੱਖ ਤੌਰ ’ਤੇ ਪੁਲਵਾਮਾ, ਬਡਗਾਮ ਤੇ ਕਿਸ਼ਤਵਾੜ ਵਰਗੇ ਸਥਾਨਾਂ ’ਤੇ ਉਗਾਇਆ ਜਾਂਦਾ ਹੈ। ਪਕਵਾਨਾਂ ਤੋਂ ਲੈ ਕੇ ਮਿਠਾਈਆਂ 'ਚ ਕੇਸਰ ਦੀ ਵਰਤੋਂ ਕੀਤੀ ਜਾਂਦੀ ਹੈ, ਇਸ ਦੀ ਵਰਤੋਂ ਨਾਲ ਸਰੀਰ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ।

( Image Source : Freepik )
1/6

ਕੇਸਰ ਦੀ ਵਰਤੋਂ ਤੁਸੀਂ ਕਈ ਚੀਜ਼ਾਂ ’ਚ ਕਰਦੇ ਹੋ। ਇਸ ਦੀ ਵਰਤੋਂ ਨਾਲ ਤੁਹਾਡੀਆਂ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਇਕ ਤਰ੍ਹਾਂ ਨਾਲ ਇਹ ਹੱਡੀਆਂ ਲਈ ਵਰਦਾਨ ਹੈ। ਇਹ ਸਰੀਰ ’ਚ ਕੈਲਸ਼ੀਅਮ ਦੀ ਘਾਟ ਨੂੰ ਵੀ ਪੂਰਾ ਕਰਦਾ ਹੈ।
2/6

ਜੇ ਤੁਹਾਨੂੰ ਪਾਚਨ ਪ੍ਰਣਾਲੀ ਸਬੰਧੀ ਪ੍ਰੇਸ਼ਾਨੀ ਰਹਿੰਦੀ ਹੈ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ ਤੇ ਇਸ ਨੂੰ ਆਪਣੀ ਖੁਰਾਕ ’ਚ ਸ਼ਾਮਲ ਕਰ ਸਕਦੇ ਹੋ। ਇਹ ਤੁਹਾਡੀ ਪਾਚਨ ਪ੍ਰਣਾਲੀ ਨੂੰ ਮਜ਼ਬੂਤ ਬਣਾਏਗਾ ਤੇ ਸਾਰੀਆਂ ਸਮੱਸਿਆਵਾਂ ਵੀ ਦੂਰ ਹੋਣਗੀਆਂ।
3/6

ਕੇਸਰ ਦੀ ਵਰਤੋਂ ਦਰਦ ਤੋਂ ਛੁਟਕਾਰਾ ਪਾਉਣ ਲਈ ਵੀ ਕੀਤੀ ਜਾਂਦੀ ਹੈ। ਖ਼ਾਸ ਤੌਰ ’ਤੇ ਜੇ ਕਿਸੇ ਦੇ ਦੰਦ ’ਚ ਦਰਦ ਹੋ ਰਿਹਾ ਹੈ ਤਾਂ ਉਸ ਨੂੰ ਕੇਸਰ ਦੀ ਵਰਤੋਂ ਕਰਨੀ ਚਾਹੀਦੀ ਹੈ।
4/6

ਸ਼ੂਗਰ ਦੇ ਮਰੀਜ਼ਾਂ ਲਈ ਕਸ਼ਮੀਰੀ ਕੇਸਰ ਬਹੁਤ ਲਾਭਕਾਰੀ ਹੈ। ਇਸ ਨਾਲ ਤੁਹਾਡਾ ਬਲੱਡ ਸ਼ੂਗਰ ਲੈਵਲ ਕੰਟਰੋਲ ’ਚ ਰਹਿੰਦਾ ਹੈ। ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਇਸ ’ਚ ਮੌਜੂਦ ਮੈਗਨੀਜ਼ ਤੁਹਾਡੇ ਬਲੱਡ ਸ਼ੂਗਰ ਲੈਵਲ ਲਈ ਬਹੁਤ ਮਦਦਗਾਰ ਹੁੰਦਾ ਹੈ।
5/6

ਜੇ ਤੁਹਾਡਾ ਢਿੱਡ ਚੰਗੀ ਤਰ੍ਹਾਂ ਸਾਫ਼ ਨਹੀਂ ਹੁੰਦਾ ਹੈ ਜਾਂ ਤੁਹਾਨੂੰ ਢਿੱਡ ਫੁੱਲਣ ਦੀ ਸਮੱਸਿਆ ਰਹਿੰਦੀ ਹੈ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ। ਇਹ ਤੁਹਾਡੇ ਸਰੀਰ ਲਈ ਬਹੁਤ ਫਾਇਦੇਮੰਦ ਹੋ ਸਕਦਾ ਹੈ।
6/6

ਗਠੀਏ ਦੇ ਕਾਰਨ ਜੋੜਾਂ ’ਚ ਸੋਜ ਤੇ ਦਰਦ ਹੋ ਸਕਦੀ ਹੈ। ਕੇਸਰ ਦੀ ਵਰਤੋਂ ਇਸ ਸਮੱਸਿਆ ਤੋਂ ਨਿਜਾਤ ਦਿਵਾਉਣ ’ਚ ਮਦਦਗਾਰ ਹੋ ਸਕਦੀ ਹੈ।
Published at : 20 Feb 2025 10:38 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
