ਪੜਚੋਲ ਕਰੋ
(Source: ECI/ABP News)
ਵਜ਼ਨ ਘਟਾਉਣ ਤੋਂ ਲੈ ਕੇ ਅੱਖਾਂ ਦੀ ਰੋਸ਼ਨੀ ਦੇ ਲਈ ਫਾਇਦੇਮੰਦ ਇਹ ਛੋਟਾ ਜਿਹਾ ਹਰਾ ਫਲ, ਜਾਣੋ ਇਸ ਦੇ ਕਈ ਹੋਰ ਫਾਇਦੇ
Health News: ਆਂਵਲਾ ਵਿਟਾਮਿਨ ਸੀ ਦਾ ਚੰਗਾ ਸਰੋਤ ਹੈ, ਜਿਸ ਕਰਕੇ ਇਹ ਸਰੀਰ ਦੇ ਲਈ ਸਿਹਤ ਖਜ਼ਾਨਾ ਹੈ। ਇਹ ਇਮਿਊਨਿਟੀ ਵਧਾਉਣ ਅਤੇ ਇਨਫੈਕਸ਼ਨ ਨੂੰ ਰੋਕਣ ਲਈ ਵੀ ਬਹੁਤ ਫਾਇਦੇਮੰਦ ਹੈ। ਆਓ ਜਾਣਦੇ ਹਾਂ ਇਸ ਦੇ ਫਾਇਦੇ...

( Image Source : Freepik )
1/7

ਆਂਵਲਾ ਖਾਣ ਨਾਲ ਵਾਲਾਂ ਦਾ ਵਿਕਾਸ ਹੁੰਦਾ ਹੈ। ਇਸ ਦੇ ਨਾਲ ਹੀ ਇਹ ਵਾਲਾਂ ਨੂੰ ਸਫੈਦ ਹੋਣ ਤੋਂ ਰੋਕਦਾ ਹੈ ਅਤੇ ਵਾਲਾਂ ਦੀਆਂ ਜੜ੍ਹਾਂ ਨੂੰ ਵੀ ਮਜ਼ਬੂਤ ਕਰਦਾ ਹੈ।
2/7

ਆਂਵਲਾ ਪਾਚਨ ਕਿਰਿਆ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਇਹ ਐਸੀਡਿਟੀ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਦਿਵਾਉਂਦਾ ਹੈ।
3/7

ਜ਼ਿਆਦਾ ਭਾਰ ਵਾਲੇ ਲੋਕਾਂ ਲਈ ਵੀ ਆਂਵਲਾ ਖਾਣਾ ਫਾਇਦੇਮੰਦ ਹੁੰਦਾ ਹੈ। ਅਸਲ 'ਚ ਇਸ 'ਚ ਕੈਲੋਰੀ ਘੱਟ ਹੁੰਦੀ ਹੈ, ਜਿਸ ਕਾਰਨ ਭਾਰ ਘੱਟ ਹੁੰਦਾ ਹੈ। ਆਂਵਲੇ ਦੀ ਮਦਦ ਨਾਲ ਮੈਟਾਬੋਲਿਜ਼ਮ ਨੂੰ ਵੀ ਵਧਾਇਆ ਜਾ ਸਕਦਾ ਹੈ।
4/7

ਜੇਕਰ ਕੋਈ ਭਾਰ ਘਟਾਉਣਾ ਚਾਹੁੰਦਾ ਹੈ ਤਾਂ ਉਸ ਨੂੰ ਆਪਣੀ ਡਾਈਟ ਦੇ ਵਿੱਚ ਇਸ ਨੂੰ ਸ਼ਾਮਿਲ ਕਰਨਾ ਚਾਹੀਦਾ ਹੈ।
5/7

ਆਂਵਲਾ ਖਾਣਾ ਦਿਲ ਦੀ ਸਿਹਤ ਲਈ ਵੀ ਫਾਇਦੇਮੰਦ ਹੁੰਦਾ ਹੈ। ਦਰਅਸਲ, ਇਸ 'ਚ ਫਾਈਬਰ ਅਤੇ ਐਂਟੀਆਕਸੀਡੈਂਟ ਹੁੰਦੇ ਹਨ, ਜੋ ਦਿਲ ਦੀ ਸਿਹਤ ਨੂੰ ਬਿਹਤਰ ਬਣਾਉਣ ਵਿਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਇਹ ਕੋਲੈਸਟ੍ਰੋਲ ਦੇ ਪੱਧਰ ਨੂੰ ਵੀ ਕੰਟਰੋਲ ਕਰਦਾ ਹੈ।
6/7

ਰੋਜ਼ਾਨਾ ਆਂਵਲਾ ਖਾਣਾ ਵੀ ਅੱਖਾਂ ਲਈ ਫਾਇਦੇਮੰਦ ਹੁੰਦਾ ਹੈ। ਇਹ ਅੱਖਾਂ ਦੀ ਰੋਸ਼ਨੀ ਨੂੰ ਸੁਧਾਰਨ ਵਿੱਚ ਵੀ ਮਦਦ ਕਰਦਾ ਹੈ। ਆਂਵਲਾ ਅੱਖਾਂ ਨਾਲ ਸਬੰਧਤ ਸਮੱਸਿਆਵਾਂ ਜਿਵੇਂ ਮੋਤੀਆਬਿੰਦ ਅਤੇ ਰੈਟਿਨਲ ਵਿਕਾਰ ਨੂੰ ਹੱਲ ਕਰਨ ਵਿੱਚ ਵੀ ਮਦਦ ਕਰਦਾ ਹੈ।
7/7

ਆਂਵਲਾ ਨੂੰ ਆਪਣੀ ਰੋਜ਼ਾਨਾ ਖੁਰਾਕ 'ਚ ਸ਼ਾਮਲ ਕਰਨਾ ਸਮੁੱਚੀ ਸਿਹਤ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਮਹੱਤਵਪੂਰਨ ਹੈ। ਇਸ ਦਾ ਸੇਵਨ ਤੁਸੀਂ ਅਚਾਰ ਦੇ ਰੂਪ ਵਿੱਚ ਜਾਂ ਫਿਰ ਇਸ ਨੂੰ ਸੁੱਕਾ ਕੇ ਇਸ ਦੀਆਂ ਕੈਂਡੀ ਤਿਆਰ ਕਰਕੇ ਫਿਰ ਇਸ ਨੂੰ ਖਾ ਸਕਦੇ ਹੋ ਜਾਂ ਫਿਰ ਆਂਵਲੇ ਦਾ ਮੁਰੱਬਾ ਵੀ ਖਾ ਸਕਦੇ ਹੋ।
Published at : 25 Jun 2024 04:22 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
