World Asthma Day: ਦਮੇ ਦੇ ਮਰੀਜ਼ਾਂ ਨੂੰ ਕਿਹੜੇ ਭੋਜਨ ਤੋਂ ਰਹਿਣਾ ਚਾਹੀਦਾ ਹੈ ਦੂਰ ?
ਫੇਫੜਿਆਂ ਦੀ ਇਸ ਬੀਮਾਰੀ ਦਾ ਕੋਈ ਪੱਕਾ ਇਲਾਜ ਨਹੀਂ ਹੈ, ਇਸ ਨੂੰ ਕੁਝ ਗੱਲਾਂ ਦਾ ਧਿਆਨ ਰੱਖ ਕੇ ਹੀ ਕੰਟਰੋਲ ਕੀਤਾ ਜਾ ਸਕਦਾ ਹੈ।
Download ABP Live App and Watch All Latest Videos
View In Appਅਸਥਮਾ ਕਾਰਨ ਹੋਣ ਵਾਲੀਆਂ ਸਮੱਸਿਆਵਾਂ ਨੂੰ ਸਫਾਈ ਦਾ ਧਿਆਨ ਰੱਖਣ, ਧੂੜ-ਮਿੱਟੀ ਤੋਂ ਦੂਰ ਰਹਿ ਕੇ ਅਤੇ ਖਾਣ-ਪੀਣ ਦੀਆਂ ਆਦਤਾਂ ਵਿਚ ਸਾਵਧਾਨ ਰਹਿ ਕੇ ਘੱਟ ਕੀਤਾ ਜਾ ਸਕਦਾ ਹੈ। ਤਾਂ ਆਓ ਜਾਣਦੇ ਹਾਂ ਅਸਥਮਾ ਦੇ ਮਰੀਜ਼ਾਂ ਨੂੰ ਕਿਹੜੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ।
ਅਸਥਮਾ ਦੇ ਰੋਗੀਆਂ ਨੂੰ ਆਪਣੀ ਖੁਰਾਕ 'ਚ ਮੈਗਨੀਸ਼ੀਅਮ ਯੁਕਤ ਭੋਜਨ ਸ਼ਾਮਲ ਕਰਨਾ ਚਾਹੀਦਾ ਹੈ, ਕਿਉਂਕਿ ਇਸ ਸਮੱਸਿਆ 'ਚ ਸਾਹ ਦੀ ਨਾਲੀ 'ਚ ਸੋਜ ਆ ਜਾਂਦੀ ਹੈ, ਜਿਸ ਕਾਰਨ ਮਰੀਜ਼ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਮੈਗਨੀਸ਼ੀਅਮ ਨਾਲ ਭਰਪੂਰ ਭੋਜਨ ਸੋਜ ਨੂੰ ਘੱਟ ਕਰਨ ਵਿੱਚ ਪ੍ਰਭਾਵਸ਼ਾਲੀ ਹੁੰਦੇ ਹਨ। ਮੈਗਨੀਸ਼ੀਅਮ ਸਾਬਤ ਅਨਾਜ, ਮੇਵੇ, ਫਲ਼ੀਦਾਰ, ਹਰੀਆਂ ਸਬਜ਼ੀਆਂ, ਮੱਛੀ ਆਦਿ ਵਿੱਚ ਚੰਗੀ ਮਾਤਰਾ ਵਿੱਚ ਪਾਇਆ ਜਾਂਦਾ ਹੈ।
ਅਸਥਮਾ ਦੇ ਰੋਗੀਆਂ ਨੂੰ ਆਪਣੀ ਖੁਰਾਕ ਵਿੱਚ ਕੀਵੀ ਨੂੰ ਸ਼ਾਮਲ ਕਰਨਾ ਚਾਹੀਦਾ ਹੈ, ਇਹ ਬਹੁਤ ਸਾਰੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ।
ਇਸ ਤੋਂ ਇਲਾਵਾ ਅਸਥਮਾ ਤੋਂ ਪੀੜਤ ਲੋਕਾਂ ਲਈ ਵੀ ਐਵੋਕਾਡੋ ਫਾਇਦੇਮੰਦ ਮੰਨਿਆ ਜਾਂਦਾ ਹੈ। ਜੜੀ-ਬੂਟੀਆਂ ਜਾਂ ਮਸਾਲਿਆਂ ਦੀ ਗੱਲ ਕਰੀਏ ਤਾਂ ਅਦਰਕ ਅਸਥਮਾ ਦੇ ਮਰੀਜ਼ਾਂ ਨੂੰ ਲਾਭ ਪਹੁੰਚਾ ਸਕਦਾ ਹੈ, ਕਿਉਂਕਿ ਇਸ ਦੇ ਸੇਵਨ ਨਾਲ ਗਲੇ ਦੀ ਲਾਗ ਤੋਂ ਬਚਿਆ ਜਾ ਸਕਦਾ ਹੈ।
ਅਸਥਮਾ ਤੋਂ ਪੀੜਤ ਲੋਕਾਂ ਨੂੰ ਅਜਿਹੀਆਂ ਚੀਜ਼ਾਂ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਜਿਸ ਨਾਲ ਬਲਗਮ ਜਮ੍ਹਾ ਹੋਣ ਦਾ ਡਰ ਹੋਵੇ। ਗੋਭੀ, ਚੌਲ, ਦਹੀਂ, ਠੰਡੀਆਂ ਚੀਜ਼ਾਂ, ਤਲੇ ਅਤੇ ਮਸਾਲੇਦਾਰ ਭੋਜਨ, ਜੰਕ ਫੂਡ, ਕਾਰਬੋਨੇਟਿਡ ਡਰਿੰਕਸ ਆਦਿ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।