ਪੜਚੋਲ ਕਰੋ
(Source: ECI/ABP News)
ਮੋਸੰਬੀ ਦੇ ਜੂਸ ‘ਚ ਲੁਕਿਆ ਸਿਹਤ ਦਾ ਖਜ਼ਾਨਾ, ਜਾਣੋ ਜ਼ਬਰਦਸਤ ਫ਼ਾਇਦੇ
ਮੌਸੰਮੀ ’ਚ ਵਿਟਾਮਿਨ-ਏ, ਵਿਟਾਮਿਨ-ਸੀ, ਪੋਟਾਸ਼ੀਅਮ, ਕੈਲਸ਼ੀਅਮ, ਫੋਲੇਟ ਆਦਿ ਵਰਗੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ’ਚ ਐਂਟੀਆਕਸੀਡੈਂਟ ਤੇ ਐਂਟੀਬੈਕਟੀਰੀਅਲ ਗੁਣ ਵੀ ਪਾਏ ਜਾਂਦੇ ਹਨ। ਰੋਜ਼ਾਨਾ ਸੇਵਨ ਨਾਲ ਕਈ ਬਿਮਾਰੀਆਂ ਦੂਰ ਹੋ ਸਕਦੀਆਂ ਹਨ।

Mosambi
1/7

ਮੌਸੰਮੀ ਦੇ ਸੇਵਨ ਤੋਂ ਕਬਜ਼ ਨਾਲ ਵੀ ਰਾਹਤ ਮਿਲਦੀ ਹੈ। ਮੌਸੰਮੀ ’ਚ ਐਸਿਡ ਪਾਇਆ ਜਾਂਦਾ ਹੈ। ਜਿਸ ਨਾਲ ਸਰੀਰ ’ਚ ਮੌਜੂਦ ਟਾਕਸਿਕ ਪਦਾਰਥ ਬਾਹਰ ਨਿਕਲਦੇ ਹਨ। ਇਸ ’ਚ ਮੌਜੂਦ ਫਾਈਬਰ ਪਾਚਨ ਤੰਤਰ ਨੂੰ ਤੰਦਰੁਸਤ ਰੱਖਦਾ ਹੈ।
2/7

ਪੌਸ਼ਕ ਤੱਤਾਂ ਨਾਲ ਭਰਪੂਰ ਮੌਸੰਮੀ ਜੂਸ ਇਮਿਊਨਿਟੀ ਸਿਸਟਮ ਬਣਾਉਣ ’ਚ ਕਾਰਗਰ ਹੈ। ਜੇ ਤੁਸੀਂ ਰੋਜ਼ਾਨਾ ਮੌਸੰਮੀ ਜੂਸ ਪੀਂਦੇ ਹੋ ਤਾਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ।
3/7

ਮੌਸੰਮੀ ਦਾ ਜੂਸ ਹੱਡੀਆਂ ਦੀ ਸਿਹਤ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਇਸ ’ਚ ਕੈਲਸ਼ੀਅਮ ਪਾਇਆ ਜਾਂਦਾ ਹੈ ਜੋ ਹੱਡੀਆਂ ਨੂੰ ਤੰਦਰੁਸਤ ਰੱਖਣ ’ਚ ਮਦਦਗਾਰ ਹੈ। ਜੇ ਤੁਸੀਂ ਜੋੜਾਂ ਦੇ ਦਰਦ ਤੋਂ ਪਰੇਸ਼ਾਨ ਹੋ ਮੌਸੰਮੀ ਦਾ ਜੂਸ ਪੀਣ ਨਾਲ ਰਾਹਤ ਮਿਲ ਸਕਦੀ ਹੈ।
4/7

ਮੌਸੰਮੀ ਦਾ ਜੂਸ ਪੀਣ ਨਾਲ ਨਾ ਸਿਰਫ਼ ਸਿਹਤ ਬਲਕਿ ਸਕਿਨ ਵੀ ਤੰਦਰੁਸਤ ਰਹਿੰਦੀ ਹੈ। ਇਸ ’ਚ ਮੌਜੂਦ ਵਿਟਾਮਿਨ-ਸੀ ਸਕਿਨ ਦੇ ਰੰਗ ਨੂੰ ਨਿਖਾਰਦਾ ਹੈ। ਇਸ ਤੋਂ ਇਲਾਵਾ ਪਿੰਪਲਸ, ਐਕਨੇ ਆਦਿ ਤੋਂ ਵੀ ਛੁਟਕਾਰਾ ਦਿਵਾਉਂਦਾ ਹੈ।
5/7

ਮੌਸੰਮੀ ’ਚ ਕੈਲੋਰੀ ਤੇ ਫੈਟ ਦੀ ਮਾਤਰਾ ਘੱਟ ਹੁੰਦੀ ਹੈ। ਜੇ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਆਪਣੀ ਖ਼ੁਰਾਕ ’ਚ ਮੌਸੰਮੀ ਦਾ ਜੂਸ ਸ਼ਾਮਿਲ ਕਰ ਸਕਦੇ ਹੋ। ਜਿਸ ਨਾਲ ਭਾਰ ਘਟਾਉਣ ’ਚ ਮਦਦ ਮਿਲ ਸਕਦੀ ਹੈ।
6/7

ਨੈੱਟਮੇਡਸ ਦੀ ਇੱਕ ਰਿਪੋਰਟ ਦੇ ਅਨੁਸਾਰ, ਮੋਸੰਬੀ ਵਿੱਚ ਪੌਸ਼ਟਿਕ ਤੱਤਾਂ ਦੀ ਭਰਪੂਰਤਾ ਬਿਹਤਰ ਪਾਚਨ ਨੂੰ ਬਣਾਈ ਰੱਖਣ ਵਿੱਚ ਮਦਦਗਾਰ ਹੈ। ਇਹ ਜੂਸ ਪਾਚਨ ਵਿੱਚ ਸੁਧਾਰ ਕਰਦਾ ਹੈ ਅਤੇ ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢ ਕੇ ਆਂਤੜੀ ਦੀ ਗਤੀ ਨੂੰ ਸੁਧਾਰਦਾ ਹੈ।
7/7

ਮੋਸੰਬੀ ਵਿੱਚ ਫਲੇਵੋਨੋਇਡਸ ਲਿਮੋਨੀਨ ਗਲੂਕੋਸਾਈਡ ਦੀ ਮੌਜੂਦਗੀ ਦੇ ਕਾਰਨ ਕੈਂਸਰ ਵਿਰੋਧੀ, ਐਂਟੀਆਕਸੀਡੈਂਟ, ਐਂਟੀ-ਬੈਕਟੀਰੀਅਲ ਅਤੇ ਡੀਟੌਕਸਾਈਫਿੰਗ ਵਿਸ਼ੇਸ਼ਤਾਵਾਂ ਹਨ। ਇਹ ਲਾਗ ਨਾਲ ਲੜਨ ਵਿੱਚ ਮਦਦ ਕਰਦਾ ਹੈ ਅਤੇ ਅਲਸਰ, ਜ਼ਖਮਾਂ ਦਾ ਇਲਾਜ ਕਰਨ ਵਿਚ ਮਦਦਗਾਰ ਹੈ। ਇਹ ਖੂਨ ਦੇ ਗੇੜ ਵਿੱਚ ਸੁਧਾਰ ਕਰਦਾ ਹੈ ਅਤੇ ਸਰੀਰ ਦੀ ਚੰਗੀ ਪ੍ਰਤੀਰੋਧਕ ਸ਼ਕਤੀ ਨੂੰ ਬਣਾਈ ਰੱਖਣ ਵਿੱਚ ਸਹਾਇਤਾ ਕਰਦਾ ਹੈ।
Published at : 10 Oct 2023 07:06 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਟ੍ਰੈਂਡਿੰਗ
ਅੰਮ੍ਰਿਤਸਰ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
