Red Banana: ਪੀਲੇ ਤੇ ਹਰੇ ਕੇਲੇ ਤੋਂ ਵੱਧ ਫਾਇਦੇਮੰਦ ਹੁੰਦਾ 'ਲਾਲ ਕੇਲਾ', ਇਨ੍ਹਾਂ ਬਿਮਾਰੀਆਂ ਤੋਂ ਰੱਖੇਗਾ ਦੂਰ
ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਲਾਲ ਕੇਲੇ ਵਿਚ ਪੀਲੇ ਕੇਲੇ ਨਾਲੋਂ ਜ਼ਿਆਦਾ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹੀ ਕਾਰਨ ਹੈ ਕਿ ਇਨ੍ਹਾਂ ਦਾ ਸੇਵਨ ਕਰਨ ਨਾਲ ਕਈ ਗੰਭੀਰ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।
Download ABP Live App and Watch All Latest Videos
View In Appਲਾਲ ਰੰਗ ਦੇ ਕੇਲੇ ਦੀ ਖਾਸੀਅਤ ਇਹ ਹੈ ਕਿ ਇਸ ਦਾ ਛਿਲਕਾ ਲਾਲ ਰੰਗ ਦਾ ਹੁੰਦਾ ਹੈ। ਜਦਕਿ ਇਸ ਦਾ ਮਿੱਝ ਪੀਲੇ ਕੇਲੇ ਵਰਗਾ ਹੁੰਦਾ ਹੈ। ਇਸ ਦਾ ਸਭ ਤੋਂ ਵੱਧ ਉਤਪਾਦਨ ਦੱਖਣ-ਪੂਰਬੀ ਏਸ਼ੀਆ ਵਿੱਚ ਹੁੰਦਾ ਹੈ। ਪੀਲੇ ਕੇਲੇ ਵਾਂਗ ਇਹ ਕੇਲਾ ਵੀ ਸਵਾਦ ਵਿਚ ਮਿੱਠਾ ਹੁੰਦਾ ਹੈ।
ਸ਼ੂਗਰ ਦੇ ਮਰੀਜ਼ ਵੀ ਲਾਲ ਕੇਲੇ ਦਾ ਸੇਵਨ ਕਰ ਸਕਦੇ ਹਨ। ਇਸ ਦਾ ਰੋਜ਼ਾਨਾ ਸੀਮਤ ਮਾਤਰਾ 'ਚ ਸੇਵਨ ਕਰਨ ਨਾਲ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ 'ਚ ਮਦਦ ਮਿਲ ਸਕਦੀ ਹੈ। ਲਾਲ ਕੇਲੇ ਦਾ ਗਲਾਈਸੈਮਿਕ ਇੰਡੈਕਸ ਘੱਟ ਹੁੰਦਾ ਹੈ। ਇਸ ਲਈ ਇਹ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੈ।
ਲਾਲ ਕੇਲੇ ਵਿੱਚ ਪੋਟਾਸ਼ੀਅਮ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਹੀ ਕਾਰਨ ਹੈ ਕਿ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ ਵੀ ਬਿਨਾਂ ਕਿਸੇ ਝਿਜਕ ਦੇ ਇਸ ਕੇਲੇ ਨੂੰ ਖਾ ਸਕਦੇ ਹਨ। ਕਮਜ਼ੋਰ ਨਜ਼ਰ ਵਾਲੇ ਲੋਕਾਂ ਨੂੰ ਵੀ ਇਸ ਕੇਲੇ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਲਾਲ ਕੇਲੇ ਵਿੱਚ ਵਿਟਾਮਿਨ ਏ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ।
ਲਾਲ ਕੇਲਾ ਖਾਣ ਨਾਲ ਹੱਡੀਆਂ ਨੂੰ ਮਜ਼ਬੂਤ ਰੱਖਣ 'ਚ ਵੀ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਇਹ ਕਿਡਨੀ 'ਚ ਪੱਥਰੀ ਬਣਨ ਤੋਂ ਵੀ ਰੋਕਦਾ ਹੈ।