Banana: ਵਜ਼ਨ ਘਟਾਉਣ ਤੋਂ ਲੈ ਕੇ ਅੰਤੜੀਆਂ ਦੀ ਸਿਹਤ ਨੂੰ ਸਹੀ ਕਰਨ ਦੇ ਲਈ ਕੇਲਾ ਬੈਸਟ, ਜਾਣੋ ਹੋਰ ਫਾਇਦੇ
ਕੇਲੇ 'ਚ ਪੋਸ਼ਕ ਤੱਤ ਭਰਪੂਰ ਮਾਤਰਾ 'ਚ ਹੁੰਦੇ ਹਨ, ਜੋ ਸਰੀਰ ਦੇ ਵਿਕਾਸ ਲਈ ਸਹਾਇਕ ਹੁੰਦੇ ਹਨ। ਇਸ 'ਚ ਵਿਟਾਮਿਨ-ਸੀ ਵੀ ਕਾਫੀ ਮਾਤਰਾ 'ਚ ਮੌਜੂਦ ਹੁੰਦਾ ਹੈ, ਜਿਸ ਨਾਲ ਤੁਸੀਂ ਇਨਫੈਕਸ਼ਨ ਤੇ ਬਿਮਾਰੀਆਂ ਤੋਂ ਬਚ ਸਕਦੇ ਹੋ।
Download ABP Live App and Watch All Latest Videos
View In Appਹੋ। ਕੇਲੇ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ, ਇਸ ਲਈ ਤੁਹਾਨੂੰ ਆਪਣੀ ਡਾਈਟ ਵਿੱਚ ਕੇਲੇ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।
ਇਸ 'ਚ ਮੌਜੂਦ ਪ੍ਰੀਬਾਇਓਟਿਕ ਗੁਣ ਅੰਤੜੀਆਂ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਕੇਲੇ 'ਚ ਪੈਕਟਿਨ ਭਰਪੂਰ ਮਾਤਰਾ 'ਚ ਹੁੰਦੇ ਹਨ ਜੋ ਕਿ ਇੱਕ ਘੁਲਣਸ਼ੀਲ ਫਾਈਬਰ ਹੈ। ਇਹ ਕੋਲੈਸਟ੍ਰੋਲ ਦੇ ਪੱਧਰ ਨੂੰ ਨਾਰਮਲ ਰੱਖਣ 'ਚ ਮਦਦ ਕਰਦਾ ਹੈ।
ਕੇਲੇ 'ਚ ਪੋਟਾਸ਼ੀਅਮ ਤੇ ਮੈਗਨੀਸ਼ੀਅਮ ਭਰਪੂਰ ਮਾਤਰਾ 'ਚ ਹੁੰਦਾ ਹੈ ਜੋ ਬਲੱਡ ਪ੍ਰੈਸ਼ਰ ਦੇ ਪੱਧਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਇਕ ਰਿਸਰਚ ਮੁਤਾਬਕ ਸਰੀਰ 'ਚ ਮੌਜੂਦ ਪੋਟਾਸ਼ੀਅਮ ਦਿਲ ਦੀਆਂ ਬਿਮਾਰੀਆਂ ਦੇ ਖਤਰੇ ਨੂੰ ਘਟਾਉਂਦਾ ਹੈ।
ਕੇਲੇ 'ਚ ਫਾਈਬਰ ਕਾਫੀ ਮਾਤਰਾ 'ਚ ਪਾਇਆ ਜਾਂਦਾ ਹੈ। ਇਸ ਨੂੰ ਖਾਣ ਨਾਲ ਪੇਟ ਭਰਿਆ ਹੋਇਆ ਮਹਿਸੂਸ ਹੁੰਦਾ ਹੈ ਜਿਸ ਕਾਰਨ ਤੁਸੀਂ ਘੱਟ ਖਾਂਦੇ ਹੋ ਤੇ ਭਾਰ ਘਟਾਉਣ 'ਚ ਮਦਦ ਮਿਲਦੀ ਹੈ।
ਪੋਟਾਸ਼ੀਅਮ ਨਾਲ ਭਰਪੂਰ ਹੋਣ ਕਾਰਨ ਕੇਲਾ ਕਿਡਨੀ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ। ਇਹ ਬਲੱਡ ਸ਼ੂਗਰ ਲੈਵਲ ਨੂੰ ਵੀ ਸੰਤੁਲਿਤ ਰੱਖਦਾ ਹੈ।