ਪੜਚੋਲ ਕਰੋ
Belpatra: ਬੇਲ ਪੱਤਰ ਦੇ ਆਹ ਲਾਭ ਤੁਸੀਂ ਵੀ ਨਹੀਂ ਸੁਣੇ ਹੋਣਗੇ, ਜਾਣ ਕੇ ਹੋ ਜਾਓਗੇ ਹੈਰਾਨ
Belpatra - ਹਿੰਦੂ ਧਰਮ ਵਿੱਚ ਬੇਲ ਪੱਤਰ ਨੂੰ ਬਹੁਤ ਪਵਿੱਤਰ ਮੰਨਿਆ ਜਾਂਦਾ ਹੈ। ਇਹ ਭਗਵਾਨ ਸ਼ਿਵ ਨੂੰ ਚੜ੍ਹਾਇਆ ਜਾਂਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਬੇਲ ਪੱਤਰ ਸਿਹਤ ਲਈ ਵੀ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।

Belpatra
1/7

ਬੇਲ ਪੱਤਰ ਕਈ ਬਿਮਾਰੀਆਂ ਨੂੰ ਠੀਕ ਕਰਨ ਵਿੱਚ ਮਦਦ ਕਰਦਾ ਹੈ। ਜੇਕਰ ਤੁਸੀਂ ਰੋਜ਼ਾਨਾ ਖਾਲੀ ਪੇਟ ਬੇਲ ਪੱਤਰ ਖਾਂਦੇ ਹੋ ਤਾਂ ਤੁਸੀਂ ਕਈ ਗੰਭੀਰ ਬਿਮਾਰੀਆਂ ਤੋਂ ਬਚ ਸਕਦੇ ਹੋ।
2/7

ਬੇਲ ਪੱਤਰ ਦਿਲ ਦੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਜੇਕਰ ਤੁਸੀਂ ਰੋਜ਼ ਸਵੇਰੇ ਖਾਲੀ ਪੇਟ ਬੇਲ ਪੱਤਰ ਦਾ ਸੇਵਨ ਕਰਦੇ ਹੋ, ਤਾਂ ਇਹ ਦਿਲ ਦੀ ਸਿਹਤ ਨੂੰ ਸੁਧਾਰ ਸਕਦਾ ਹੈ। ਇਸ 'ਚ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਦਿਲ ਨਾਲ ਜੁੜੀਆਂ ਬਿਮਾਰੀਆਂ ਨੂੰ ਘੱਟ ਕਰਦੇ ਹਨ।
3/7

ਬੇਲ ਪੱਤਰ ਸ਼ੂਗਰ ਦੇ ਮਰੀਜ਼ਾਂ ਲਈ ਵੀ ਵਰਦਾਨ ਤੋਂ ਘੱਟ ਨਹੀਂ ਹੈ। ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਲਈ ਤੁਸੀਂ ਰੋਜ਼ ਸਵੇਰੇ ਖਾਲੀ ਪੇਟ ਬੇਲ ਪੱਤਰ ਖਾ ਸਕਦੇ ਹੋ। ਇਸ 'ਚ ਮੌਜੂਦ ਫਾਈਬਰ ਅਤੇ ਹੋਰ ਪੋਸ਼ਕ ਤੱਤ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦੇ ਹਨ।
4/7

ਬੇਲ ਪੱਤਰ ਵਿੱਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਜਿਸ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ। ਜੇਕਰ ਤੁਹਾਨੂੰ ਪੇਟ ਨਾਲ ਜੁੜੀ ਕੋਈ ਸਮੱਸਿਆ ਹੈ ਤਾਂ ਤੁਸੀਂ ਇਸ ਨੂੰ ਨਿਯਮਿਤ ਰੂਪ ਨਾਲ ਖਾਲੀ ਪੇਟ ਖਾ ਸਕਦੇ ਹੋ। ਜਿਸ ਨਾਲ ਗੈਸ, ਐਸੀਡਿਟੀ, ਬਦਹਜ਼ਮੀ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਸਕਦਾ ਹੈ।
5/7

ਜਿਨ੍ਹਾਂ ਲੋਕਾਂ ਨੂੰ ਬਵਾਸੀਰ ਦੀ ਸਮੱਸਿਆ ਹੈ, ਉਨ੍ਹਾਂ ਲਈ ਖਾਲੀ ਪੇਟ ਬੇਲ ਪੱਤਰ ਖਾਣਾ ਫਾਇਦੇਮੰਦ ਹੋ ਸਕਦਾ ਹੈ। ਦਰਅਸਲ, ਬੇਲ ਪੱਤਰ ਪਾਚਨ ਤੰਤਰ ਨੂੰ ਮਜ਼ਬੂਤ ਕਰਦਾ ਹੈ। ਇਹ ਪੇਟ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ।
6/7

ਇਸਤੋਂ ਇਲਾਵਾ ਬੇਲ ਪੱਤਰ ਹਾਈ ਬਲੱਡ ਪ੍ਰੈਸ਼ਰ ਦੇ ਖਤਰੇ ਨੂੰ ਵੀ ਘੱਟ ਕਰਦਾ ਹੈ।
7/7

ਜੇਕਰ ਤੁਹਾਡਾ ਇਮਿਊਨ ਸਿਸਟਮ ਮਜ਼ਬੂਤ ਰਹਿੰਦਾ ਹੈ ਤਾਂ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ। ਕਮਜ਼ੋਰ ਇਮਿਊਨਿਟੀ ਕਾਰਨ ਤੁਸੀਂ ਵਾਰ-ਵਾਰ ਬੀਮਾਰ ਹੋ ਜਾਂਦੇ ਹੋ। ਬੇਲ ਪੱਤਰ ਇਮਿਊਨਿਟੀ ਵਧਾਉਣ ਵਿੱਚ ਤੁਹਾਡੀ ਮਦਦ ਕਰ ਸਕਦਾ ਹੈ। ਇਸ ਨਾਲ ਤੁਸੀਂ ਜ਼ੁਕਾਮ, ਖੰਘ ਅਤੇ ਹੋਰ ਬੀਮਾਰੀਆਂ ਤੋਂ ਬਚ ਸਕਦੇ ਹੋ।
Published at : 20 Feb 2024 10:53 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅੰਮ੍ਰਿਤਸਰ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
