ਪੜਚੋਲ ਕਰੋ
(Source: ECI/ABP News)
ਦਿਮਾਗ ਨੂੰ ਤੇਜ਼ ਕਰਦਾ ਹੈ ਨਾਰੀਅਲ ਦਾ ਤੇਲ, ਹੋਰ ਵੀ ਕਈ ਲਾਜਵਾਬ ਫਾਇਦੇ
ਨਾਰੀਅਲ ਦੇ ਤੇਲ ਨੂੰ ਕੁਦਰਤੀ ਔਸ਼ਧੀ ਮੰਨਿਆ ਜਾਂਦਾ ਹੈ। ਇਸ ਦੀ ਵਰਤੋਂ ਜ਼ਿਆਦਾਤਰ ਲੋਕ ਚਿਹਰੇ ਅਤੇ ਵਾਲਾਂ ਲਈ ਕਰਦੇ ਹਨ। ਇਸ 'ਚ ਸਿਹਤ ਸਬੰਧੀ ਬਹੁਤ ਸਾਰੇ ਗੁਣ ਪਾਏ ਜਾਂਦੇ ਹਨ। ਇਹ ਸਾਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਾ ਕੇ ਰੱਖਦਾ ਹੈ।

Coconut Oil
1/7

ਨਾਰੀਅਲ ਦੇ ਤੇਲ 'ਚ ਫੈਟੀ ਐਸਿਡ ਪਾਇਆ ਜਾਂਦਾ ਹੈ, ਜੋ ਸਰੀਰ ਅਤੇ ਦਿਮਾਗ ਲਈ ਫਾਇਦੇਮੰਦ ਸਾਬਤ ਹੁੰਦਾ ਹੈ। ਸਰਦੀਆਂ ਦੇ ਮੌਸਮ 'ਚ ਇਸ ਤੇਲ ਦੀ ਵਰਤੋਂ ਕਰਨ ਨਾਲ ਦਿਮਾਗ ਤੇਜ਼ ਹੁੰਦਾ ਹੈ। ਇਸ ਲਈ ਨਾਰੀਅਲ ਦੇ ਤੇਲ 'ਚ ਖਾਣਾ ਪਕਾ ਕੇ ਖਾਓ, ਜਿਸ ਨਾਲ ਤੁਹਾਡੀ ਸਿਹਤ ਨੂੰ ਫਾਇਦਾ ਹੋਵੇਗਾ।
2/7

ਹਰ ਤਰ੍ਹਾ ਦੀ ਸਕਿਨ ਲਈ ਨਾਰੀਅਲ ਦਾ ਤੇਲ ਵਧੀਆ ਹੁੰਦਾ ਹੈ। ਇਸ 'ਚ ਐਂਟੀ ਏਜਿੰਗ ਗੁਣ ਹੁੰਦੇ ਹਨ। ਨਾਰੀਅਲ ਦੇ ਤੇਲ 'ਚ ਕਪੂਰ ਮਿਲਾ ਕੇ ਲਗਾਉਣ ਨਾਲ ਸਕਿਨ ਨੂੰ ਫਾਇਦਾ ਹੁੰਦਾ ਹੈ। ਇਸ ਨਾਲ ਸਕਿਨ ਦੇ ਸਾਧਾਰਣ ਦਾਗ ਸਾਫ਼ ਹੋਣ ਦੇ ਨਾਲ-ਨਾਲ ਮੁਹਾਸਿਆਂ ਦੇ ਡੂੰਘੇ ਤੇ ਜਿੱਦੀ ਦਾਗ ਕਪੂਰ ਮਿਲਾ ਕੇ ਲਾਉਣ ਨਾਲ ਦੂਰ ਹੋ ਜਾਂਦੇ ਹਨ।
3/7

ਖਾਜ-ਖੁਜਲੀ ਦੀ ਸਮੱਸਿਆ ਹੋਣ 'ਤੇ ਨਾਰੀਅਲ ਦੇ ਤੇਲ ਦੀ ਇਸਤੇਮਾਲ ਕਰੋ। ਇਸ ਨਾਲ ਚਮੜੀ 'ਚ ਨਮੀ ਬਣੀ ਰਹੇਗੀ ਅਤੇ ਖੁਰਕ ਦੀ ਸਮੱਸਿਆ ਨਹੀਂ ਹੋਵੇਗੀ। ਚੀਨੀ 'ਚ ਨਾਰੀਅਲ ਦੇ ਤੇਲ ਦੀਆਂ ਕੁਝ ਬੂੰਦਾਂ ਮਿਲਾ ਕੇ ਸਕਰਬ ਵਾਂਗ ਵਰਤੋਂ ਕਰਨ 'ਤੇ ਡੈਡ ਸਕਿਨ ਦੀ ਸਮੱਸਿਆ ਦੂਰ ਹੁੰਦੀ ਹੈ।
4/7

ਜੇਕਰ ਤੁਹਾਨੂੰ ਵਾਰ-ਵਾਰ ਭੁੱਖ ਲੱਗਦੀ ਹੈ ਤਾਂ ਤੁਸੀਂ ਨਾਰੀਅਲ ਦੇ ਤੇਲ ਦਾ ਸੇਵਨ ਕਰੋ। ਨਾਰੀਅਲ ਦੇ ਤੇਲ 'ਚ ਕਾਰਬੋਹਾਈਡ੍ਰੇਟ ਅਤੇ ਕੈਲੋਰੀ ਦੀ ਮਾਤਰਾ ਕਾਫੀ ਜ਼ਿਆਦਾ ਹੁੰਦੀ ਹੈ, ਜੋ ਭੁੱਖ ਨੂੰ ਕੰਟਰੋਲ 'ਚ ਰੱਖਦੇ ਹਨ।
5/7

ਡਾਇਬਿਟੀਜ਼ ਦੇ ਮਰੀਜ਼ ਲਈ ਨਾਰੀਅਲ ਦਾ ਤੇਲ ਕਾਫੀ ਫਾਇਦੇਮੰਦ ਹੈ। ਨਾਰੀਅਲ ਦਾ ਤੇਲ ਸਰੀਰ 'ਚ ਇੰਸੁਲਿਨ ਦੀ ਮਾਤਰਾ ਵਧਾ ਦਿੰਦਾ ਹੈ। ਇਸ ਨਾਲ ਡਾਇਬਿਟੀਜ਼ ਕੰਟਰੋਲ 'ਚ ਰਹਿੰਦੀ ਹੈ।
6/7

ਤਣਾਅ ਅੱਜਕਲ ਹਰ ਵਿਅਕਤੀ ਦੀ ਕਮਜ਼ੋਰੀ ਬਣ ਚੁੱਕਾ ਹੈ। ਜੇਕਰ ਤੁਸੀਂ ਵੀ ਤਣਾਅ 'ਚੋਂ ਲੰਘ ਰਹੇ ਹੋ ਤਾਂ ਕਨਪਟੀਆਂ ਅਤੇ ਮੱਥੇ 'ਤੇ ਹਲਕੇ ਹੱਥਾਂ ਨਾਲ ਨਾਰੀਅਲ ਤੇਲ ਦੀ ਮਾਲਿਸ਼ ਕਰੋ। ਇਸ ਨਾਲ ਸਿਰਦਰਦ ਅਤੇ ਤਣਾਅ ਤੁਰੰਤ ਗਾਇਬ ਹੋ ਜਾਂਦਾ ਹੈ।
7/7

ਨਾਰੀਅਲ ਦੇ ਤੇਲ 'ਚ ਕੈਲਸ਼ੀਅਮ ਮੌਜੂਦ ਹੁੰਦਾ ਹੈ, ਜੋ ਹੱਡੀਆਂ ਦਾ ਵਿਕਾਸ ਕਰਨ ਦਾ ਸਭ ਤੋਂ ਜ਼ਰੂਰੀ ਤੱਤ ਹੈ। ਇਸ ਨਾਲ ਜੋੜਾਂ ਦੇ ਦਰਦ ਦੀ ਸਮੱਸਿਆ ਦੂਰ ਹੋ ਜਾਂਦੀ ਹੈ।
Published at : 26 Dec 2023 08:41 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਤਕਨਾਲੌਜੀ
ਦੇਸ਼
Advertisement
ਟ੍ਰੈਂਡਿੰਗ ਟੌਪਿਕ
