Election Results 2024
(Source: ECI/ABP News/ABP Majha)
ਦਿਮਾਗ ਨੂੰ ਤੇਜ਼ ਕਰਦਾ ਹੈ ਨਾਰੀਅਲ ਦਾ ਤੇਲ, ਹੋਰ ਵੀ ਕਈ ਲਾਜਵਾਬ ਫਾਇਦੇ
ਨਾਰੀਅਲ ਦੇ ਤੇਲ 'ਚ ਫੈਟੀ ਐਸਿਡ ਪਾਇਆ ਜਾਂਦਾ ਹੈ, ਜੋ ਸਰੀਰ ਅਤੇ ਦਿਮਾਗ ਲਈ ਫਾਇਦੇਮੰਦ ਸਾਬਤ ਹੁੰਦਾ ਹੈ। ਸਰਦੀਆਂ ਦੇ ਮੌਸਮ 'ਚ ਇਸ ਤੇਲ ਦੀ ਵਰਤੋਂ ਕਰਨ ਨਾਲ ਦਿਮਾਗ ਤੇਜ਼ ਹੁੰਦਾ ਹੈ। ਇਸ ਲਈ ਨਾਰੀਅਲ ਦੇ ਤੇਲ 'ਚ ਖਾਣਾ ਪਕਾ ਕੇ ਖਾਓ, ਜਿਸ ਨਾਲ ਤੁਹਾਡੀ ਸਿਹਤ ਨੂੰ ਫਾਇਦਾ ਹੋਵੇਗਾ।
Download ABP Live App and Watch All Latest Videos
View In Appਹਰ ਤਰ੍ਹਾ ਦੀ ਸਕਿਨ ਲਈ ਨਾਰੀਅਲ ਦਾ ਤੇਲ ਵਧੀਆ ਹੁੰਦਾ ਹੈ। ਇਸ 'ਚ ਐਂਟੀ ਏਜਿੰਗ ਗੁਣ ਹੁੰਦੇ ਹਨ। ਨਾਰੀਅਲ ਦੇ ਤੇਲ 'ਚ ਕਪੂਰ ਮਿਲਾ ਕੇ ਲਗਾਉਣ ਨਾਲ ਸਕਿਨ ਨੂੰ ਫਾਇਦਾ ਹੁੰਦਾ ਹੈ। ਇਸ ਨਾਲ ਸਕਿਨ ਦੇ ਸਾਧਾਰਣ ਦਾਗ ਸਾਫ਼ ਹੋਣ ਦੇ ਨਾਲ-ਨਾਲ ਮੁਹਾਸਿਆਂ ਦੇ ਡੂੰਘੇ ਤੇ ਜਿੱਦੀ ਦਾਗ ਕਪੂਰ ਮਿਲਾ ਕੇ ਲਾਉਣ ਨਾਲ ਦੂਰ ਹੋ ਜਾਂਦੇ ਹਨ।
ਖਾਜ-ਖੁਜਲੀ ਦੀ ਸਮੱਸਿਆ ਹੋਣ 'ਤੇ ਨਾਰੀਅਲ ਦੇ ਤੇਲ ਦੀ ਇਸਤੇਮਾਲ ਕਰੋ। ਇਸ ਨਾਲ ਚਮੜੀ 'ਚ ਨਮੀ ਬਣੀ ਰਹੇਗੀ ਅਤੇ ਖੁਰਕ ਦੀ ਸਮੱਸਿਆ ਨਹੀਂ ਹੋਵੇਗੀ। ਚੀਨੀ 'ਚ ਨਾਰੀਅਲ ਦੇ ਤੇਲ ਦੀਆਂ ਕੁਝ ਬੂੰਦਾਂ ਮਿਲਾ ਕੇ ਸਕਰਬ ਵਾਂਗ ਵਰਤੋਂ ਕਰਨ 'ਤੇ ਡੈਡ ਸਕਿਨ ਦੀ ਸਮੱਸਿਆ ਦੂਰ ਹੁੰਦੀ ਹੈ।
ਜੇਕਰ ਤੁਹਾਨੂੰ ਵਾਰ-ਵਾਰ ਭੁੱਖ ਲੱਗਦੀ ਹੈ ਤਾਂ ਤੁਸੀਂ ਨਾਰੀਅਲ ਦੇ ਤੇਲ ਦਾ ਸੇਵਨ ਕਰੋ। ਨਾਰੀਅਲ ਦੇ ਤੇਲ 'ਚ ਕਾਰਬੋਹਾਈਡ੍ਰੇਟ ਅਤੇ ਕੈਲੋਰੀ ਦੀ ਮਾਤਰਾ ਕਾਫੀ ਜ਼ਿਆਦਾ ਹੁੰਦੀ ਹੈ, ਜੋ ਭੁੱਖ ਨੂੰ ਕੰਟਰੋਲ 'ਚ ਰੱਖਦੇ ਹਨ।
ਡਾਇਬਿਟੀਜ਼ ਦੇ ਮਰੀਜ਼ ਲਈ ਨਾਰੀਅਲ ਦਾ ਤੇਲ ਕਾਫੀ ਫਾਇਦੇਮੰਦ ਹੈ। ਨਾਰੀਅਲ ਦਾ ਤੇਲ ਸਰੀਰ 'ਚ ਇੰਸੁਲਿਨ ਦੀ ਮਾਤਰਾ ਵਧਾ ਦਿੰਦਾ ਹੈ। ਇਸ ਨਾਲ ਡਾਇਬਿਟੀਜ਼ ਕੰਟਰੋਲ 'ਚ ਰਹਿੰਦੀ ਹੈ।
ਤਣਾਅ ਅੱਜਕਲ ਹਰ ਵਿਅਕਤੀ ਦੀ ਕਮਜ਼ੋਰੀ ਬਣ ਚੁੱਕਾ ਹੈ। ਜੇਕਰ ਤੁਸੀਂ ਵੀ ਤਣਾਅ 'ਚੋਂ ਲੰਘ ਰਹੇ ਹੋ ਤਾਂ ਕਨਪਟੀਆਂ ਅਤੇ ਮੱਥੇ 'ਤੇ ਹਲਕੇ ਹੱਥਾਂ ਨਾਲ ਨਾਰੀਅਲ ਤੇਲ ਦੀ ਮਾਲਿਸ਼ ਕਰੋ। ਇਸ ਨਾਲ ਸਿਰਦਰਦ ਅਤੇ ਤਣਾਅ ਤੁਰੰਤ ਗਾਇਬ ਹੋ ਜਾਂਦਾ ਹੈ।
ਨਾਰੀਅਲ ਦੇ ਤੇਲ 'ਚ ਕੈਲਸ਼ੀਅਮ ਮੌਜੂਦ ਹੁੰਦਾ ਹੈ, ਜੋ ਹੱਡੀਆਂ ਦਾ ਵਿਕਾਸ ਕਰਨ ਦਾ ਸਭ ਤੋਂ ਜ਼ਰੂਰੀ ਤੱਤ ਹੈ। ਇਸ ਨਾਲ ਜੋੜਾਂ ਦੇ ਦਰਦ ਦੀ ਸਮੱਸਿਆ ਦੂਰ ਹੋ ਜਾਂਦੀ ਹੈ।