ਸ਼ੂਗਰ ਕੰਟਰੋਲ ਕਰਨ ਤੋਂ ਲੈ ਕੇ ਕਬਜ਼ ਦੂਰ ਕਰਨ ਤੱਕ, ਜਾਣੋ ਕੱਚੇ ਪਿਆਜ਼ ਦੇ ਫ਼ਾਇਦੇ

ਪਿਆਜ਼ ਤੋਂ ਬਿਨਾਂ ਕੋਈ ਵੀ ਸਬਜ਼ੀ ਅਧੂਰੀ ਹੈ। ਇਸ ਦੀ ਵਰਤੋਂ ਹਰ ਸਬਜ਼ੀ ਚ ਕੀਤੀ ਜਾਂਦੀ ਹੈ। ਇਸ ਨਾਲ ਖਾਣੇ ਦਾ ਸਵਾਦ ਵਧਦਾ ਹੈ। ਕੁਝ ਲੋਕ ਕੱਚੇ ਪਿਆਜ਼ ਦੀ ਵਰਤੋਂ ਸਲਾਦ ਦੇ ਤੌਰ ਤੇ ਕਰਦੇ ਹਨ। ਇਸ ਨਾਲ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ।

Raw Onion

1/8
ਕੱਚੇ ਪਿਆਜ਼ 'ਚ ਵਿਟਾਮਿਨ-ਸੀ, ਬੀ-6, ਕੈਲਸ਼ੀਅਮ, ਪੋਟਾਸ਼ੀਅਮ, ਫਾਸਫੋਰਸ ਵਰਗੇ ਪੋਸ਼ਕ ਤੱਤ ਹੁੰਦੇ ਹਨ, ਜੋ ਸਰੀਰ ਲਈ ਜ਼ਰੂਰੀ ਹਨ।
2/8
ਕੱਚੇ ਪਿਆਜ਼ 'ਚ ਐਂਟੀਆਕਸੀਡੈਂਟ ਕਾਫੀ ਮਾਤਰਾ 'ਚ ਪਾਏ ਜਾਂਦੇ ਹਨ, ਜੋ ਸਰੀਰ 'ਚ ਮੌਜੂਦ ਫ੍ਰੀ ਰੈਡੀਕਲਜ਼ ਨਾਲ ਲੜਨ 'ਚ ਮਦਦ ਕਰਦੇ ਹਨ, ਜਿਸ ਨਾਲ ਬਿਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ।
3/8
ਕੱਚੇ ਪਿਆਜ਼ 'ਚ ਕੈਂਸਰ ਵਿਰੋਧੀ ਗੁਣ ਪਾਏ ਜਾਂਦੇ ਹਨ, ਯਾਨੀ ਇਸ ਦੇ ਸੇਵਨ ਨਾਲ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਰਾਹਤ ਮਿਲਦੀ ਹੈ।
4/8
ਕੱਚਾ ਪਿਆਜ਼ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਨਾਲ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ।
5/8
ਕੱਚਾ ਪਿਆਜ਼ ਖਾਣ ਨਾਲ ਕੋਲੈਸਟ੍ਰੋਲ ਦਾ ਪੱਧਰ ਨਾਰਮਲ ਰਹਿੰਦਾ ਹੈ, ਜਿਸ ਨਾਲ ਦਿਲ ਸਿਹਤਮੰਦ ਰਹਿੰਦਾ ਹੈ ਅਤੇ ਹਾਰਟ ਅਟੈਕ ਦਾ ਖਤਰਾ ਘੱਟ ਹੁੰਦਾ ਹੈ। ਇਸ ਤੋਂ ਇਲਾਵਾ ਬਲੱਡ ਪ੍ਰੈਸ਼ਰ ਵੀ ਕੰਟਰੋਲ 'ਚ ਰਹਿੰਦਾ ਹੈ।
6/8
ਪਿਆਜ਼ ਵਿਚ ਐਂਟੀ-ਇੰਫਲਾਮੇਟਰੀ ਗੁਣ ਪਾਏ ਜਾਂਦੇ ਹਨ, ਯਾਨੀ ਇਹ ਸੋਜ਼ ਅਤੇ ਦਰਦ ਨੂੰ ਘੱਟ ਕਰਨ ਵਿੱਚ ਮਦਦਗਾਰ ਹੈ। ਗਠੀਆ ਦੇ ਦਰਦ ਤੋਂ ਰਾਹਤ ਪਾਉਣ ਲਈ ਖਾਸ ਕਰਕੇ ਸਰਦੀਆਂ ਵਿਚ ਪਿਆਜ਼ ਦਾ ਸੇਵਨ ਜ਼ਰੂਰ ਕਰੋ।
7/8
ਪਿਆਜ਼ 'ਚ ਵਿਟਾਮਿਨ ਸੀ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ, ਜੋ ਇਮਿਊਨਿਟੀ ਨੂੰ ਮਜ਼ਬੂਤ ​​ਕਰਦਾ ਹੈ, ਜਿਸ ਨਾਲ ਮੌਸਮੀ ਬਿਮਾਰੀਆਂ ਤੋਂ ਰਾਹਤ ਮਿਲਦੀ ਹੈ।
8/8
ਕੱਚੇ ਪਿਆਜ਼ 'ਚ ਕਾਫੀ ਮਾਤਰਾ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਪਾਚਨ ਕਿਰਿਆ ਨੂੰ ਠੀਕ ਰੱਖਦਾ ਹੈ। ਰੋਜ਼ਾਨਾ ਇਸ ਨੂੰ ਖਾਣ ਨਾਲ ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।
Sponsored Links by Taboola