ਪੀਰੀਅਡਸ ‘ਚ ਦਰਦ ਤੋਂ ਹੁੰਦੇ ਹੋ ਪਰੇਸ਼ਾਨ...ਤਾਂ ਖਾਓ ਇਹ ਫਲ, ਕਦੇ ਨਹੀਂ ਹੋਵੇਗਾ ਦਰਦ
ਕੱਚਾ ਪਪੀਤਾ ਖਾਣ ਜਾਂ ਇਸ ਦਾ ਜੂਸ ਪੀਣ ਨਾਲ ਸਰੀਰ 'ਚ ਇਨਸੁਲਿਨ ਦੀ ਮਾਤਰਾ ਠੀਕ ਰਹਿੰਦੀ ਹੈ। ਇਸ ਨਾਲ ਗਲੂਕੋਜ਼ ਦਾ ਪੱਧਰ ਕੰਟਰੋਲ 'ਚ ਰਹਿੰਦਾ ਹੈ ਅਤੇ ਸ਼ੂਗਰ ਵਰਗੀਆਂ ਖਤਰਨਾਕ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ।
Download ABP Live App and Watch All Latest Videos
View In Appਔਰਤਾਂ ਲਈ ਕੱਚਾ ਪਪੀਤਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨੂੰ ਖਾਣ ਨਾਲ ਔਰਤਾਂ ਨੂੰ ਹਰ ਮਹੀਨੇ ਹੋਣ ਵਾਲੇ ਪੀਰੀਅਡਸ ਦੇ ਦਰਦ ਤੋਂ ਰਾਹਤ ਮਿਲਦੀ ਹੈ। ਇਸ ਨਾਲ ਸਰੀਰ 'ਚ ਓਕਸੀਟੋਸਿਨ ਅਤੇ ਪ੍ਰੋਸਟਾਗਲੈਂਡਿਨ ਦਾ ਪੱਧਰ ਵਧਦਾ ਹੈ ਜੋ ਦਰਦ ਨੂੰ ਘੱਟ ਕਰਦਾ ਹੈ।
ਕੱਚਾ ਪਪੀਤਾ ਖਾਣ ਨਾਲ ਸਰੀਰ ਨੂੰ ਭਰਪੂਰ ਮਾਤਰਾ ਵਿਚ ਫਾਈਬਰ ਮਿਲਦਾ ਹੈ। ਇਸ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ ਅਤੇ ਪਾਚਨ ਕਿਰਿਆ 'ਚ ਸੁਧਾਰ ਹੁੰਦਾ ਹੈ।
ਬੱਚਿਆਂ ਨੂੰ ਦੁੱਧ ਪਿਲਾਉਣ ਵਾਲੀ ਮਾਂ ਨੂੰ ਕੱਚਾ ਪਪੀਤਾ ਜ਼ਰੂਰ ਖਾਣਾ ਚਾਹੀਦਾ ਹੈ। ਕੱਚਾ ਪਪੀਤਾ ਦੁੱਧ ਵਧਾਉਣ 'ਚ ਮਦਦ ਕਰਦਾ ਹੈ।
ਕੱਚਾ ਪਪੀਤਾ ਖਾਣ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ ਅਤੇ ਜ਼ੁਕਾਮ ਅਤੇ ਫਲੂ ਦੀ ਸਮੱਸਿਆ ਦੂਰ ਹੁੰਦੀ ਹੈ।
ਕੱਚੇ ਪਪੀਤੇ 'ਚ ਕੈਲੋਰੀ ਵੀ ਘੱਟ ਹੁੰਦੀ ਹੈ ਅਤੇ ਇਸ 'ਚ ਸਟਾਰਚ ਵੀ ਬਹੁਤ ਜ਼ਿਆਦਾ ਹੁੰਦਾ ਹੈ। ਇਸ ਸਭ ਕਾਰਨ ਕੱਚਾ ਪਪੀਤਾ ਭਾਰ ਘਟਾਉਣ ਵਿੱਚ ਮਦਦ ਕਰਦਾ ਹੈ।