ਜ਼ਿਮੀਕੰਦ ਜੜ੍ਹ ਤੋਂ ਖਤਮ ਕਰਦੈ ਕਈ ਬੀਮਾਰੀਆਂ, ਖਾਣ ਨਾਲ ਹੁੰਦੇ ਨੇ ਹੈਰਾਨੀਜਨਕ ਫਾਇਦੇ
ਜ਼ਿਮੀਕੰਦ ਸਿਹਤ ਲਈ ਇਕ ਗੁਣਕਾਰੀ ਸਬਜ਼ੀ ਹੈ। ਫਾਈਬਰ, ਵਿਟਾਮਿਨ, ਫੋਲਿਕ ਐਸਿਡ, ਪੋਟਾਸ਼ੀਅਮ, ਆਇਰਨ, ਮੈਗਨੀਸ਼ੀਅਮ, ਕੈਲਸ਼ੀਅਮ ਅਤੇ ਫਾਸਫੋਰਸ ਨਾਲ ਭਰਪੂਰ ਇਸ ਸਬਜ਼ੀ ਦਾ ਸੇਵਨ ਦਿਮਾਗ ਨੂੰ ਤੇਜ਼ ਕਰਦਾ ਹੈ ਤੇ ਨਾਲ ਹੀ ਇਹ ਕਈ ਸਮੱਸਿਆਵਾ ਦੂਰ ਕਰਦਾ ਹੈ।
Elephant Foot Yam
1/8
ਅੱਜ ਅਸੀਂ ਤੁਹਾਨੂੰ ਜ਼ਿਮੀਕੰਦ ਖਾਣ ਦੇ ਫਾਇਦੇ ਦੱਸਣ ਜਾ ਰਹੇ, ਜੋ ਸਰੀਰ ਨੂੰ ਕਈ ਬੀਮਾਰੀਆਂ ਤੋਂ ਛੁਟਕਾਰਾ ਦਿਵਾਉਂਦੇ ਹਨ।
2/8
ਸ਼ੂਗਰ ਨਾਲ ਪੀੜਤ ਲੋਕਾਂ ਲਈ ਜ਼ਿਮੀਕੰਦ ਇਕ ਵਧੀਆ ਸਬਜ਼ੀ ਹੈ। ਇਸ ਨੂੰ 90 ਦਿਨਾਂ ਤੱਕ ਖਾਣ ਨਾਲ ਖੂਨ 'ਚ ਸ਼ੂਗਰ ਦਾ ਪੱਧਰ ਘੱਟ ਹੁੰਦਾ ਹੈ, ਜੋ ਕਿ ਸ਼ੂਗਰ ਦੀ ਸਮੱਸਿਆ ਲਈ ਫਾਇਦੇਮੰਦ ਹੈ।
3/8
ਜ਼ਿਮੀਕੰਦ ਐਂਟੀਆਕਸੀਡੈਂਟ, ਵਿਟਾਮਿਨ ਸੀ ਅਤੇ ਬੀਟਾ ਕੈਰੋਟੀਨ ਵਰਗੇ ਗੁਣਾਂ ਨਾਲ ਭਰਪੂਰ ਹੁੰਦਾ ਹੈ, ਜੋ ਕੈਂਸਰ ਪੈਦਾ ਕਰਨ ਵਾਲੇ ਫਰੀ ਰੈਡੀਕਲਸ ਨਾਲ ਲੜਨ 'ਚ ਮਦਦਗਾਰ ਹੁੰਦਾ ਹੈ।
4/8
ਇਸ 'ਚ ਮੌਜੂਦ ਐਂਟੀ-ਇੰਫਲੇਮੈਟਰੀ ਗੁਣਾਂ ਕਾਰਨ ਇਹ ਗਠੀਆ ਅਤੇ ਅਸਥਮਾ ਰੋਗੀਆਂ ਲਈ ਸਭ ਤੋਂ ਚੰਗਾ ਹੈ।
5/8
ਪੋਟਾਸ਼ੀਅਮ ਨਾਲ ਭਰਪੂਰ ਹੋਣ ਕਾਰਨ ਇਹ ਪਾਚਨ ਕਿਰਿਆ ਨੂੰ ਠੀਕ ਕਰਨ 'ਚ ਮਦਦ ਕਰਦਾ ਹੈ। ਇਸ ਨੂੰ ਨਿਯਮਿਤ ਖਾਣ ਨਾਲ ਕਬਜ਼ ਦੀ ਸਮੱਸਿਆ ਵੀ ਦੂਰ ਹੁੰਦੀ ਹੈ।
6/8
ਜੇਕਰ ਤੁਸੀਂ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਰੋਜ਼ ਇਸ ਦਾ ਸੇਵਨ ਕਰੋ। ਇਸ 'ਚ ਮੌਜੂਦ ਵਿਟਾਮਿਨ ਬੀ 6 ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਦੇ ਨਾਲ-ਨਾਲ ਦਿਲ ਦੀਆਂ ਬੀਮਾਰੀਆਂ ਤੋਂ ਵੀ ਬਚਾਉਂਦਾ ਹੈ।
7/8
ਜ਼ਿਮੀਕੰਦ 'ਚ ਵਿਟਾਮਿਨ ਏ, ਅਲਫਾ-ਕੈਰੋਟੀਨ ਅਤੇ ਬੀਟਾ-ਕੈਰੋਟੀਨ ਹੁੰਦੇ ਹਨ, ਜੋ ਅੱਖਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਜੇਕਰ ਤੁਸੀਂ ਵੀ ਅੱਖਾਂ ਦੀ ਰੌਸ਼ਨੀ ਤੇਜ਼ ਕਰਨਾ ਚਾਹੁੰਦੇ ਹੋ ਤਾਂ ਇਸ ਨੂੰ ਆਪਣੀ ਡਾਈਟ 'ਚ ਜ਼ਰੂਰ ਸ਼ਾਮਿਲ ਕਰੋ।
8/8
ਫਾਈਬਰ ਨਾਲ ਭਰਪੂਰ ਹੋਣ ਕਾਰਨ ਇਸ ਦਾ ਸੇਵਨ ਕਰਨ ਨਾਲ ਪੇਟ ਭਰਿਆ ਹੋਇਆ ਰਹਿੰਦਾ ਹੈ। ਇਸ ਦਾ ਸੇਵਨ ਕਰਨ ਨਾਲ ਭਾਰ ਘੱਟ ਹੁੰਦਾ ਹੈ।
Published at : 27 Nov 2023 05:21 PM (IST)