Kiwi benefits : ਇਮੀਊਨਿਟੀ ਵਧਾਉਣ ਤੋਂ ਲੈਕੇ ਬਲੱਡ ਪ੍ਰੈਸ਼ਰ ਕੰਟਰੋਲ ਕਰੇ ਕੀਵੀ
ਆਓ ਜਾਣਦੇ ਹਾਂ ਕੀਵੀ ਖਾਣ ਨਾਲ ਸਰੀਰ ਨੂੰ ਕਿਵੇਂ ਲਾਭ ਮਿਲਦਾ ਹੈ।
Download ABP Live App and Watch All Latest Videos
View In Appਤਣਾਅ, ਤਮਾਕੂਨੋਸ਼ੀ, ਕੈਂਸਰ, ਕੀਮੋਥੈਰੇਪੀ, ਰੇਡੀਏਸ਼ਨ, ਵਧੇਰੇ ਦਵਾਈਆਂ ਅਤੇ ਪ੍ਰਦੂਸ਼ਣ ਸਾਡੇ ਡੀਐਨਏ ਨੂੰ ਪ੍ਰਭਾਵਤ ਕਰਦੇ ਹਨ। ਇਸ ਦੇ ਕਾਰਨ ਗੁਰਦੇ, ਜਿਗਰ ਤੇ ਦਿਮਾਗ ਨਾਲ ਸੰਬੰਧਤ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਕੀਵੀ ਡੀਐਨਏ ਦੀ ਮੁਰੰਮਤ ਕਰਨ ਵਿੱਚ ਮਦਦ ਕਰਦੀ ਹੈ।
ਖੋਜ ਵਿੱਚ ਪਾਇਆ ਗਿਆ ਹੈ ਕਿ ਕੀਵੀ ਦਾ ਨਿਯਮਤ ਸੇਵਨ ਕੋਲਨ ਕੈਂਸਰ ਦੇ ਜੋਖਮ ਨੂੰ ਘਟਾਉਂਦੀ ਹੈ।
ਇਮਿਊਨਿਟੀ ਬੂਸਟਰ ਕੀਵੀ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੀ ਹੈ। ਇਹ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦੀ ਹੈ ਅਤੇ ਸਰੀਰ ਨੂੰ ਬਿਮਾਰੀਆਂ ਤੋਂ ਦੂਰ ਰੱਖਦੀ ਹੈ।
ਇਸ ਤੋਂ ਇਲਾਵਾ 2014 ਦੇ ਇੱਕ ਅਧਿਐਨ ਦੇ ਅਨੁਸਾਰ, ਇੱਕ ਦਿਨ ਵਿੱਚ ਲਗਭਗ ਦੋ ਜਾਂ ਤਿੰਨ ਕੀਵੀ ਖਾਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਹੁੰਦਾ ਹੈ।
ਇਹ ਸਾਡੇ ਦਿਲ ਲਈ ਵੀ ਬਹੁਤ ਫਾਇਦੇਮੰਦ ਹੈ। ਇਸ ਦੀ ਲੰਮੇ ਸਮੇਂ ਤੱਕ ਵਰਤੋਂ ਕਰਨ ਨਾਲ ਹਾਈ ਬਲੱਡ ਪ੍ਰੈਸ਼ਰ, ਸਟ੍ਰੋਕ, ਹਾਰਟ ਅਟੈਕ ਜਾਂ ਦਿਲ ਨਾਲ ਜੁੜੀਆਂ ਬਿਮਾਰੀਆਂ ਦੂਰ ਰਹਿੰਦੀਆਂ ਹਨ।
ਕੀਵੀ ਖੂਨ ਦੇ ਜੰਮਣ ਨੂੰ ਘੱਟ ਕਰਨ ਵਿੱਚ ਵੀ ਮਦਦਗਾਰ ਹੁੰਦੀ ਹੈ। ਹਰ ਰੋਜ਼ 2-3 ਕੀਵੀ ਖਾਣ ਨਾਲ ਬਲੱਡ ਕਲਾਟਿੰਗ ਦੂਰ ਹੋ ਜਾਂਦੀ ਹੈ। ਇਹ ਫਲ ਖੂਨ ਵਿੱਚ ਚਰਬੀ ਦੀ ਮਾਤਰਾ ਨੂੰ ਘਟਾਉਣ ਵਿੱਚ ਵੀ ਸਹਾਇਤਾ ਕਰਦੀ ਹੈ।