ਅਨਾਨਾਸ ਖਾਓ ਕਈ ਬਿਮਾਰੀਆਂ ਤੋਂ ਛੁਟਕਾਰਾ ਪਾਓ
ਅਜਿਹੇ ‘ਚ ਇਹ ਸਰੀਰ ਨੂੰ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਵੀ ਪ੍ਰਦਾਨ ਕਰਦਾ ਹੈ। ਬਿਮਾਰੀਆਂ ਤੋਂ ਬਚਣ ਲਈ ਸਰੀਰ ਦੀ ਇਮਿਊਨਿਟੀ ਮਜ਼ਬੂਤ ਹੋਣੀ ਬਹੁਤ ਜ਼ਰੂਰੀ ਹੈ। ਇਸ ਲਈ ਅਨਾਨਾਸ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ।
Download ABP Live App and Watch All Latest Videos
View In Appਇਸ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ। ਅਸਲ ‘ਚ ਚਿਕਿਤਸਕ ਗੁਣਾਂ ਨਾਲ ਭਰਪੂਰ ਅਨਾਨਾਸ ਸਰੀਰ ਵਿਚ ਕੈਂਸਰ ਸੈੱਲਾਂ ਦੇ ਵਾਧੇ ਨੂੰ ਰੋਕਦਾ ਹੈ। ਅਜਿਹੇ ‘ਚ ਇਸ ਗੰਭੀਰ ਬਿਮਾਰੀ ਦੇ ਹੋਣ ਤੋਂ ਬਚਾਅ ਹੁੰਦਾ ਹੈ।
ਫਾਈਬਰ ਨਾਲ ਭਰਪੂਰ ਅਨਾਨਾਸ ਦਾ ਜਾਂ ਇਸ ਦੇ ਜੂਸ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਅਜਿਹੇ ‘ਚ ਐਸਿਡਿਟੀ, ਕਬਜ਼, ਪੇਟ ਫੁੱਲਣਾ ਆਦਿ ਪ੍ਰੇਸ਼ਾਨੀਆਂ ਤੋਂ ਰਾਹਤ ਮਿਲਦੀ ਹੈ।
ਇਸ ਦੇ ਨਾਲ ਹੀ ਇਸ ਵਿਚ ਕੈਲਸ਼ੀਅਮ ਦੀ ਮਾਤਰਾ ਜ਼ਿਆਦਾ ਹੋਣ ਕਰਕੇ ਮਾਸਪੇਸ਼ੀਆਂ ਅਤੇ ਹੱਡੀਆਂ ਮਜ਼ਬੂਤ ਹੋ ਜਾਂਦੀਆਂ ਹਨ ਇਸ ਲਈ ਔਰਤਾਂ ਅਤੇ ਬੱਚਿਆਂ ਨੂੰ ਇਸ ਨੂੰ ਆਪਣੀ ਰੋਜ਼ਾਨਾ ਖੁਰਾਕ ਵਿਚ ਸ਼ਾਮਲ ਕਰਨਾ ਚਾਹੀਦਾ ਹੈ।
ਐਂਟੀ-ਏਜਿੰਗ ਗੁਣਾਂ ਨਾਲ ਭਰਪੂਰ ਅਨਾਨਾਸ ਜਾਂ ਇਸ ਦੇ ਜੂਸ ਦਾ ਸੇਵਨ ਕਰਨ ਨਾਲ ਕੈਂਸਰ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ।
ਅੱਖਾਂ ਦੀ ਰੌਸ਼ਨੀ ਵਧਾਏ: ਅਜੋਕੇ ਸਮੇਂ ਵਿੱਚ ਜ਼ਿਆਦਾਤਰ ਕੰਮ ਕੰਪਿਊਟਰ ਅਤੇ ਲੈਪਟਾਪ ‘ਤੇ ਹੋਣ ਨਾਲ ਅੱਖਾਂ ‘ਤੇ ਬੁਰਾ ਅਸਰ ਪੈਂਦਾ ਹੈ। ਅਜਿਹੇ ‘ਚ ਚਿਕਿਤਸਕ ਗੁਣਾਂ ਨਾਲ ਭਰਪੂਰ ਅਨਾਨਾਸ ਨੂੰ ਖਾਣ ਨਾਲ ਅੱਖਾਂ ਦੀ ਰੌਸ਼ਨੀ ਵਧਾਉਣ ਵਿਚ ਸਹਾਇਤਾ ਮਿਲਦੀ ਹੈ।
ਇਸ ਦਾ ਨਿਯਮਤ ਰੂਪ ਨਾਲ ਸੇਵਨ ਕਰਨ ਨਾਲ ਸਰੀਰ ਵਿਚ ਜਮ੍ਹਾ ਹੋਈ ਵਾਧੂ ਚਰਬੀ ਘੱਟ ਹੋ ਕੇ ਸਹੀ ਸ਼ੇਪ ਦਿਲਾਉਣ ‘ਚ ਮਦਦ ਮਿਲਦੀ ਹੈ, ਨਾਲ ਹੀ ਕਮਜ਼ੋਰੀ ਅਤੇ ਥਕਾਵਟ ਦੂਰ ਹੋ ਜਾਂਦੀ ਹੈ ਸਾਰਾ ਦਿਨ ਸਰੀਰ ਤਾਜ਼ਾ ਰਹਿੰਦਾ ਹੈ।