Black Chickpeas: ਮੀਟ ਨਾਲੋਂ ਵੀ ਵੱਧ ਫਾਇਦੇਮੰਦ ਹਨ ਕਾਲੇ ਛੋਲੇ, ਲਾਭ ਜਾਣਕੇ ਰਹਿ ਜਾਓਗੇ ਹੈਰਾਨ
ਕਾਲੇ ਛੋਲਿਆਂ ਵਿੱਚ ਬਹੁਤ ਸਾਰਾ ਫਾਈਬਰ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਸਰੀਰ 'ਚ ਵਧੇ ਹੋਏ ਕਲੈਸਟ੍ਰੋਲ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਨਾਲ ਦਿਲ ਦੀ ਬੀਮਾਰੀ ਦਾ ਖਤਰਾ ਵੀ ਘੱਟ ਹੁੰਦਾ ਹੈ।
Download ABP Live App and Watch All Latest Videos
View In Appਪ੍ਰੋਟੀਨ ਨਾਲ ਭਰਪੂਰ ਕਾਲੇ ਛੋਲੇ ਸਾਡੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ਕਰਨ ਵਿੱਚ ਵੀ ਮਦਦ ਕਰਦੇ ਹਨ। ਇਹ ਉਨ੍ਹਾਂ ਲੋਕਾਂ ਲਈ ਸਭ ਤੋਂ ਵਧੀਆ ਭੋਜਨ ਹੈ ਜੋ ਨਾਨ-ਵੈਜ ਨਹੀਂ ਖਾਂਦੇ।
ਕਾਲੇ ਛੋਲਿਆਂ ਵਿੱਚ ਕਾਫੀ ਮਾਤਰਾ 'ਚ ਫਾਈਬਰ ਹੁੰਦਾ ਹੈ, ਜੋ ਸਰੀਰ ਨੂੰ ਪਾਚਨ ਸੰਬੰਧੀ ਸਮੱਸਿਆਵਾਂ ਤੋਂ ਬਚਾਉਂਦਾ ਹੈ।
ਕਾਲੇ ਛੋਲਿਆਂ ਵਿੱਚ ਆਇਰਨ ਵੀ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਇਹ ਅਨੀਮੀਆ ਦੇ ਖਤਰੇ ਨੂੰ ਘੱਟ ਕਰਨ ਵਿੱਚ ਵੀ ਮਦਦ ਕਰਦਾ ਹੈ।
ਕਾਲੇ ਛੋਲਿਆਂ ਵਿੱਚ ਬਾਇਓਸਾਈਨਿਨ, ਲਾਈਕੋਪੀਨ ਅਤੇ ਬਿਊਟੀਰੇਟ ਵਰਗੇ ਮਿਸ਼ਰਣ ਹੁੰਦੇ ਹਨ, ਜੋ ਸਰੀਰ ਨੂੰ ਕੈਂਸਰ ਦੇ ਖਤਰੇ ਤੋਂ ਵੀ ਬਚਾ ਸਕਦੇ ਹਨ। ਭਿੱਜੇ ਹੋਏ ਕਾਲੇ ਛੋਲਿਆਂ ਦਾ ਨੇਮੀ ਸੇਵਨ ਕਰਨ ਨਾਲ ਤੁਸੀਂ ਚਮੜੀ ਨਾਲ ਜੁੜੀ ਕਿਸੇ ਵੀ ਸਮੱਸਿਆ ਤੋਂ ਦੂਰ ਰਹਿ ਸਕਦੇ ਹੋ।
ਕਾਲੇ ਛੋਲਿਆਂ ਨੂੰ ਡਾਇਬਟੀਜ਼ ਦੇ ਮਰੀਜ਼ਾਂ ਲਈ ਸੁਪਰ ਫੂਡ ਕਿਹਾ ਜਾ ਸਕਦਾ ਹੈ। ਅਸਲ 'ਚ ਇਕ ਮੁੱਠੀ 'ਚ ਕਰੀਬ 13 ਗ੍ਰਾਮ ਡਾਇਟਰੀ ਫਾਈਬਰ ਮੌਜੂਦ ਹੁੰਦਾ ਹੈ, ਜੋ ਖੂਨ 'ਚ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ 'ਚ ਕਾਫੀ ਮਦਦ ਕਰਦਾ ਹੈ। ਇਸ ਵਿੱਚ ਘੁਲਣਸ਼ੀਲ ਅਤੇ ਅਘੁਲਣਸ਼ੀਲ ਦੋਵੇਂ ਫਾਈਬਰ ਹੁੰਦੇ ਹਨ। ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਆਪਣੇ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਰੋਜ਼ਾਨਾ ਕਾਲੇ ਛੋਲਿਆਂ ਦਾ ਸੇਵਨ ਕਰਨਾ ਚਾਹੀਦਾ ਹੈ।
ਕਾਲੇ ਛੋਲਿਆਂ ‘ਚ ਫਾਈਬਰ ਦੀ ਚੰਗੀ ਮਾਤਰਾ ਹੁੰਦੀ ਹੈ ਇਸ ਲਈ ਇਹ ਪਚਣ 'ਚ ਆਸਾਨ ਹੁੰਦਾ ਹੈ। ਰਾਤ ਭਰ ਭਿੱਜੇ ਹੋਏ ਛੋਲਿਆਂ ਨੂੰ ਰੋਜ਼ਾਨਾ ਸਵੇਰੇ ਨਮਕ, ਜੀਰਾ ਪਾਊਡਰ ਅਤੇ ਨਿੰਬੂ ਦਾ ਰਸ ਆਦਿ ਮਿਲਾ ਕੇ ਖਾਣ ਨਾਲ ਸੁਆਦ ਵਧੇਗਾ ਅਤੇ ਕਬਜ਼ ਦੀ ਸਮੱਸਿਆ ਤੋਂ ਵੀ ਰਾਹਤ ਮਿਲੇਗੀ।