ਪੜਚੋਲ ਕਰੋ
Ashwagandha Powder: ਅਸ਼ਵਗੰਧਾ ਪਾਊਡਰ ਖਾਣ ਦੇ ਨਾਲ ਸਰੀਰ ਨੂੰ ਮਿਲਦੇ ਨੇ ਇਹ 6 ਜ਼ਬਰਦਸਤ ਫਾਇਦੇ...ਜਾਣੋ
ਅਸ਼ਵਗੰਧਾ ਇੱਕ ਕਿਸਮ ਦੀ ਜੜੀ ਬੂਟੀ ਹੈ ਜਿਸਦੀ ਵਰਤੋਂ ਕਈ ਸਾਲਾਂ ਤੋਂ ਕੀਤੀ ਜਾ ਰਹੀ ਹੈ। ਇਸ ਨਾਲ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ। ਆਓ ਜਾਣਦੇ ਹਾਂ ਅਸ਼ਵਗੰਧਾ ਦਾ ਸੇਵਨ ਕਰਨ ਦੇ ਕੀ-ਕੀ ਫਾਇਦੇ ਹੁੰਦੇ ਹਨ।

ਅਸ਼ਵਗੰਧਾ
1/6

ਜੇਕਰ ਤੁਸੀਂ ਇਨਸੌਮਨੀਆ ਤੋਂ ਪਰੇਸ਼ਾਨ ਹੋ ਤਾਂ ਤੁਹਾਨੂੰ ਅਸ਼ਵਗੰਧਾ ਪਾਊਡਰ ਦਾ ਸੇਵਨ ਕਰਨਾ ਚਾਹੀਦਾ ਹੈ। ਇਹ ਤਣਾਅ ਨੂੰ ਘੱਟ ਕਰਕੇ ਚੰਗੀ ਨੀਂਦ ਲੈਣ ਵਿਚ ਮਦਦ ਕਰਦਾ ਹੈ। ਰਾਤ ਨੂੰ ਸੌਣ ਤੋਂ ਪਹਿਲਾਂ ਅਸ਼ਵਗੰਧਾ ਪਾਊਡਰ ਨੂੰ ਦੁੱਧ ਵਿਚ ਮਿਲਾ ਕੇ ਪੀਓ। ਇਹ ਲਾਭਕਾਰੀ ਹੋਵੇਗਾ।
2/6

ਜੇਕਰ ਤੁਸੀਂ ਜੋੜਾਂ ਦੇ ਦਰਦ ਜਾਂ ਸੋਜ ਤੋਂ ਪੀੜਤ ਹੋ ਤਾਂ ਵੀ ਤੁਹਾਨੂੰ ਅਸ਼ਵਗੰਧਾ ਪਾਊਡਰ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਵਿਚ ਮੌਜੂਦ ਐਂਟੀ-ਇੰਫਲੇਮੇਟਰੀ ਗੁਣ ਦਰਦ ਅਤੇ ਸੋਜ ਨੂੰ ਘੱਟ ਕਰਨ ਵਿਚ ਮਦਦ ਕਰਦੇ ਹਨ।
3/6

ਤੁਹਾਡੀ ਇਮਿਊਨਿਟੀ ਕਮਜ਼ੋਰ ਹੈ ਅਤੇ ਤੁਸੀਂ ਵਾਰ-ਵਾਰ ਬੀਮਾਰ ਹੋ ਜਾਂਦੇ ਹੋ, ਤਾਂ ਵੀ ਤੁਹਾਨੂੰ ਅਸ਼ਵਗੰਧਾ ਪਾਊਡਰ ਦਾ ਸੇਵਨ ਕਰਨਾ ਚਾਹੀਦਾ ਹੈ। ਇਸ 'ਚ ਮੌਜੂਦ ਐਂਟੀਆਕਸੀਡੈਂਟ ਗੁਣ ਤੁਹਾਡੀ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ 'ਚ ਮਦਦ ਕਰਦੇ ਹਨ। ਇਸ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ।
4/6

ਅਸ਼ਵਗੰਧਾ ਪਾਊਡਰ ਦਾ ਸੇਵਨ ਕਰਨ ਨਾਲ ਮਾਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ। ਮਾਸਪੇਸ਼ੀਆਂ ਵਿੱਚ ਦਰਦ ਅਤੇ ਖਿੱਚਣ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ।
5/6

ਅਸ਼ਵਗੰਧਾ ਇੱਕ ਬਹੁਤ ਹੀ ਤਾਕਤਵਰ ਦਵਾਈ ਹੈ ਜੋ ਮਰਦਾਂ ਦੀ ਜਿਨਸੀ ਸਮਰੱਥਾ ਵਿੱਚ ਸੁਧਾਰ ਕਰਕੇ ਵੀਰਜ ਦੀ ਗੁਣਵੱਤਾ ਵਿੱਚ ਸੁਧਾਰ ਕਰ ਸਕਦੀ ਹੈ।
6/6

ਅਸ਼ਵਗੰਧਾ ਪਾਊਡਰ ਦਾ ਸੇਵਨ ਕੋਲੈਸਟ੍ਰੋਲ ਅਤੇ ਟ੍ਰਾਈਗਲਿਸਰਾਈਡ ਦੇ ਪੱਧਰ ਨੂੰ ਘਟਾਉਣ ਵਿੱਚ ਮਦਦ ਕਰ ਸਕਦਾ ਹੈ। ਇਹ ਚੰਗੇ ਕੋਲੇਸਟ੍ਰੋਲ ਦੀ ਮਾਤਰਾ ਵਧਾਉਣ ਵਿੱਚ ਮਦਦ ਕਰਦਾ ਹੈ।
Published at : 11 Aug 2023 11:41 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਜਨਰਲ ਨੌਲਜ
ਵਿਸ਼ਵ
ਦੇਸ਼
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
