Cancer: ਕੈਂਸਰ ਦੇ ਮਰੀਜ਼ਾਂ ਲਈ ਸ਼ੁਰੂ ਹੋਈ ਖ਼ਾਸ ਹੈਲਪਲਾਈਨ, ਸਲਾਹ ਤੋਂ ਲੈਕੇ ਇਲਾਜ ਤੱਕ ਮੁਫ਼ਤ 'ਚ ਮਿਲੇਗੀ ਸਾਰੀ ਜਾਣਕਾਰੀ
‘ਕੈਂਸਰ ਮੁਕਤ ਭਾਰਤ’ ਮੁਹਿੰਮ ਤਹਿਤ ਦਿੱਲੀ ਵਿੱਚ ਡਾਕਟਰਾਂ ਨੇ ਕੈਂਸਰ ਦੇ ਮਰੀਜ਼ਾਂ ਦੀ ਜਾਂਚ ਅਤੇ ਇਲਾਜ ਨਾਲ ਜੁੜੀ ਹਰ ਜਾਣਕਾਰੀ ਦੇਣ ਲਈ ਇੱਕ ਹੈਲਪਲਾਈਨ ਨੰਬਰ ਸ਼ੁਰੂ ਕੀਤਾ ਹੈ।
Download ABP Live App and Watch All Latest Videos
View In Appਇਸ ਮੁਹਿੰਮ ਤਹਿਤ ਦੇਸ਼ ਦੇ ਕਿਸੇ ਵੀ ਕੋਨੇ ਤੋਂ ਕੈਂਸਰ ਦੇ ਮਰੀਜ਼ ਹੈਲਪਲਾਈਨ ਨੰਬਰ 9355520202 'ਤੇ ਕਾਲ ਕਰਕੇ ਆਪਣੀ ਬਿਮਾਰੀ ਸਬੰਧੀ ਹਰ ਸਵਾਲ ਦਾ ਜਵਾਬ ਲੈ ਸਕਦੇ ਹਨ, ਜਿਸ ਦਾ ਕੋਈ ਪੈਸਾ ਨਹੀਂ ਲੱਗੇਗਾ। ਡਾਕਟਰਾਂ ਨੂੰ ਉਮੀਦ ਹੈ ਕਿ ਇਹ ਮੁਹਿੰਮ ਕੈਂਸਰ ਦੇ ਖਿਲਾਫ ਲੜਾਈ ਵਿੱਚ ਇੱਕ ਵੱਡਾ ਗੇਮ ਚੇਂਜਰ ਸਾਬਤ ਹੋਵੇਗਾ।
ਇਸ ਹੈਲਪਲਾਈਨ ਨੰਬਰ ‘ਤੇ ਤੁਸੀਂ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਕਾਲ ਕਰ ਸਕਦੇ ਹੋ। ਇਸ ਨੰਬਰ 'ਤੇ ਕਾਲ ਕਰਕੇ ਕੈਂਸਰ ਦੇ ਮਰੀਜ਼ ਸਿੱਧੇ ਓਨਕੋਲੋਜਿਸਟ ਨਾਲ ਗੱਲ ਕਰ ਸਕਦੇ ਹਨ। ਇਸ ਦੇ ਲਈ ਉਨ੍ਹਾਂ ਨੂੰ ਕਿਸੇ ਕਿਸਮ ਦੀ ਫੀਸ ਨਹੀਂ ਦੇਣੀ ਪਵੇਗੀ।
ਤੁਸੀਂ ਇਸ ਨੰਬਰ 'ਤੇ ਵੀਡੀਓ ਕਾਲ ਵੀ ਕਰ ਸਕਦੇ ਹੋ। ਇਸ ਮੁਹਿੰਮ ਨਾਲ ਜੁੜੇ ਡਾ: ਅਸ਼ੀਸ਼ ਗੁਪਤਾ ਅਨੁਸਾਰ ਜੇਕਰ ਇਲਾਜ ਦੇ ਬਾਵਜੂਦ ਮਰੀਜ਼ ਦੀ ਹਾਲਤ 'ਚ ਕੋਈ ਸੁਧਾਰ ਨਹੀਂ ਹੁੰਦਾ ਤਾਂ ਉਹ ਆਸਾਨੀ ਨਾਲ ਸਲਾਹ ਲੈ ਸਕਦੇ ਹਨ।
ਇਹ ਮੁਹਿੰਮ ਕੈਂਸਰ ਵਰਗੀ ਗੰਭੀਰ ਬਿਮਾਰੀ ਬਾਰੇ ਕੈਂਸਰ ਦੇ ਮਰੀਜ਼ਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਵੀ ਸ਼ੁਰੂ ਕੀਤੀ ਗਈ ਹੈ। ਤਾਂ ਜੋ ਮਰੀਜਾਂ ਨੂੰ ਉਨ੍ਹਾਂ ਦੀ ਬਿਮਾਰੀ ਸਬੰਧੀ ਸਹੀ ਇਲਾਜ ਅਤੇ ਜਾਣਕਾਰੀ ਮਿਲ ਸਕੇ।