ਰੋਜ਼ਾਨਾ ਸਵੇਰੇ ਚਬਾਓ 2-4 ਤੁਲਸੀ ਦੇ ਪੱਤੇ, ਇਮਿਊਨਿਟੀ ਮਜ਼ਬੂਤ ਕਰਨ ਤੋਂ ਲੈ ਕੇ ਤਣਾਅ ਤੋਂ ਹੁੰਦਾ ਬਚਾਅ
ਤੁਲਸੀ ਦੇ ਪੱਤੇ ਕਈ ਤਰ੍ਹਾਂ ਦੇ ਵਿਟਾਮਿਨ, ਫਾਈਬਰ ਤੇ ਮਿਨਰਲਸ ਨਾਲ ਭਰਪੂਰ ਹੁੰਦੇ ਹਨ ਜੋ ਸਿਹਤ ਲਈ ਬਹੁਤ ਲਾਭਕਾਰੀ ਹੁੰਦੇ ਹਨ। ਇਸ ਤੋਂ ਇਲਾਵਾ ਤੁਲਸੀ ਦੀ ਵਰਤੋਂ ਆਯੁਰਵੇਦ 'ਚ ਦਵਾਈ ਦੇ ਤੌਰ 'ਤੇ ਵੀ ਕੀਤੀ ਜਾਂਦੀ ਹੈ।
Download ABP Live App and Watch All Latest Videos
View In Appਤੁਲਸੀ ਦੇ ਪੱਤੇ ਖਾਣ ਨਾਲ ਖਾਂਸੀ ਅਤੇ ਜ਼ੁਕਾਮ ਤੋਂ ਜਲਦੀ ਰਾਹਤ ਮਿਲਦੀ ਹੈ। ਅਜਿਹਾ ਇਸ 'ਚ ਪਾਏ ਜਾਣ ਵਾਲੇ ਐਂਟੀ-ਮਾਈਕ੍ਰੋਬਾਇਲ ਗੁਣਾਂ ਕਾਰਨ ਹੁੰਦਾ ਹੈ। ਇਸ ਲਈ ਬਦਲਦੇ ਮੌਸਮ 'ਚ ਤੁਲਸੀ ਦੀਆਂ ਪੱਤੀਆਂ ਨੂੰ ਰੋਜ਼ਾਨਾ ਖਾਣਾ ਚਾਹੀਦਾ ਹੈ।
ਅੱਜ ਦੀ ਦੌੜ ਭੱਜ ਵਾਲੀ ਜੀਵਨ ਸ਼ੈਲੀ ਹੋਣ ਕਰਕੇ ਵੱਡੀ ਗਿਣਤੀ ਦੇ ਵਿੱਚ ਲੋਕ ਤਣਾਅ ਦੇ ਨਾਲ ਪੀੜਤ ਹਨ। ਇਸ ਲਈ ਸਾਨੂੰ ਸਭ ਤੋਂ ਵੱਧ ਲੋੜ ਹੈ ਤਣਾਅ ਮੁਕਤ ਰਹਿਣ ਦੀ। ਤੁਲਸੀ ਦੇ ਪੱਤੇ ਖਾਣ ਨਾਲ ਤਣਾਅ ਘੱਟ ਹੋ ਸਕਦਾ ਹੈ। ਅਸਲ 'ਚ ਇਸ 'ਚ ਅਡਾਪਟੋਜਨ ਪਾਏ ਜਾਂਦੇ ਹਨ ਜੋ ਤਣਾਅ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ। ਇਸ ਨਾਲ ਨਰਵਸ ਸਿਸਟਮ ਨੂੰ ਆਰਾਮ ਮਿਲਦਾ ਹੈ, ਜਿਸ ਕਾਰਨ ਬੇਚੈਨੀ ਅਤੇ ਤਣਾਅ ਘੱਟ ਹੁੰਦਾ ਹੈ।
ਤੁਲਸੀ ਦੇ ਪੱਤੇ ਪੈਨਕ੍ਰੀਅਸ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਹਨਾਂ ਪੱਤਿਆਂ ਨੂੰ ਖਾਣ ਨਾਲ ਇਨਸੁਲਿਨ ਪੈਦਾ ਕਰਨ ਵਿੱਚ ਮਦਦ ਮਿਲਦੀ ਹੈ ਜੋ ਕਿ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਲਈ ਜ਼ਰੂਰੀ ਹੈ। ਇਸ ਲਈ ਤੁਲਸੀ ਦੇ ਪੱਤੇ ਖਾਣ ਨਾਲ ਬਲੱਡ ਸ਼ੂਗਰ ਲੈਵਲ ਵੀ ਕੰਟਰੋਲ ਰਹਿੰਦਾ ਹੈ।
ਤੁਲਸੀ ਦੇ ਪੱਤੇ ਖਾਣ ਨਾਲ ਮੂੰਹ ਦੀ ਬਦਬੂ ਦੂਰ ਹੁੰਦੀ ਹੈ। ਸਵੇਰੇ ਖਾਣਾ ਖਾਣ ਨਾਲ ਤੁਸੀਂ ਤਾਜ਼ਾ ਮਹਿਸੂਸ ਕਰੋਗੇ ਤੇ ਤੁਸੀਂ ਚੰਗਾ ਮਹਿਸੂਸ ਕਰੋਗੇ। ਕਿਉਂਕਿ ਜਦੋਂ ਚੰਗੀ ਖੂਸ਼ਬੂ ਆਉਂਦੀ ਹੈ ਤਾਂ ਤੁਹਾਨੂੰ ਚੰਗਾ ਮਹਿਸੂਸ ਹੁੰਦਾ ਹੈ।
ਤੁਲਸੀ ਦੇ ਪੱਤੇ ਖਾਣ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ। ਇਸ 'ਚ ਫਾਈਬਰ ਪਾਇਆ ਜਾਂਦਾ ਹੈ, ਜਿਸ ਨਾਲ ਪਾਚਨ ਕਿਰਿਆ 'ਚ ਸੁਧਾਰ ਹੁੰਦਾ ਹੈ, ਜਿਸ ਨਾਲ ਕਬਜ਼ ਅਤੇ ਗੈਸ ਵਰਗੀਆਂ ਸਮੱਸਿਆਵਾਂ ਤੋਂ ਬਚਾਅ ਰਹਿੰਦਾ ਹੈ।