Cholesterol: ਹਾਈ ਕੋਲੈਸਟ੍ਰੋਲ ਤੋਂ ਹੋ ਪਰੇਸ਼ਾਨ ਤਾਂ ਇਸ ਤਰੀਕੇ ਨਾਲ ਕਰੋ ਲਸਣ ਦੀ ਵਰਤੋਂ

ਖਰਾਬ ਜੀਵਨ ਸ਼ੈਲੀ ਤੁਹਾਡੇ ਸਰੀਰ ਦੇ ਕਈ ਹਿੱਸਿਆਂ ਨੂੰ ਪ੍ਰਭਾਵਿਤ ਕਰਦੀ ਹੈ। ਡਾਇਬਟੀਜ਼ ਅਤੇ ਹਾਈ ਕੋਲੈਸਟ੍ਰੋਲ ਵਰਗੀਆਂ ਸਮੱਸਿਆਵਾਂ ਜੀਵਨ ਸ਼ੈਲੀ ਦੇ ਕਾਰਨ ਵਿਗੜ ਜਾਂਦੀਆਂ ਹਨ ਅਤੇ ਜੀਵਨਸ਼ੈਲੀ ਦੇ ਜ਼ਰੀਏ ਹੀ ਇਸ 'ਤੇ ਕਾਬੂ ਪਾਇਆ ਜਾ ਸਕਦਾ ਹੈ।
Download ABP Live App and Watch All Latest Videos
View In App
ਜਦੋਂ ਸਰੀਰ ਵਿੱਚ ਬੈਡ ਕੋਲੈਸਟ੍ਰੋਲ ਵੱਧ ਜਾਂਦਾ ਹੈ, ਤਾਂ ਹਾਰਟ ਅਟੈਕ ਅਤੇ ਸਟ੍ਰੋਕ ਦਾ ਖ਼ਤਰਾ ਵੱਧ ਜਾਂਦਾ ਹੈ। ਸਰੀਰ 'ਚ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ਲਈ ਸਭ ਤੋਂ ਪਹਿਲਾਂ ਆਪਣੇ ਖਾਣ-ਪੀਣ ਦੀਆਂ ਆਦਤਾਂ ਨੂੰ ਬਦਲੋ। ਇਸ ਦੇ ਲਈ ਕੁਝ ਸਬਜ਼ੀਆਂ ਅਤੇ ਆਯੁਰਵੈਦਿਕ ਉਪਾਆਂ ਨੂੰ ਆਪਣੀ ਰੋਜ਼ਾਨਾ ਰੁਟੀਨ ਦਾ ਹਿੱਸਾ ਬਣਾਓ।

ਇਸ ਨਾਲ ਸਰੀਰ ਨੂੰ ਰੋਗ ਮੁਕਤ ਬਣਾਉਣ ਅਤੇ ਖਰਾਬ ਕੋਲੈਸਟ੍ਰੋਲ ਨੂੰ ਘੱਟ ਕਰਨ 'ਚ ਮਦਦ ਮਿਲੇਗੀ। ਆਪਣੀ ਰੋਜ਼ਾਨਾ ਰੁਟੀਨ ਵਿੱਚ ਅਜਿਹੀਆਂ ਚੀਜ਼ਾਂ ਨੂੰ ਸ਼ਾਮਲ ਕਰੋ ਜਿਨ੍ਹਾਂ ਨੂੰ ਤੁਸੀਂ ਲੰਬੇ ਸਮੇਂ ਤੱਕ ਆਪਣੀ ਜੀਵਨ ਸ਼ੈਲੀ ਦਾ ਹਿੱਸਾ ਬਣਾ ਕੇ ਰੱਖ ਸਕਦੇ ਹੋ। ਲਸਣ ਇਸ ਦੇ ਲਈ ਬਹੁਤ ਪ੍ਰਭਾਵਸ਼ਾਲੀ ਉਪਾਅ ਹੈ। ਆਪਣੇ ਭੋਜਨ ਵਿੱਚ ਕੱਚਾ ਲਸਣ ਸ਼ਾਮਲ ਕਰੋ।
ਇਸ ਨਾਲ ਖਰਾਬ ਕੋਲੈਸਟ੍ਰੋਲ ਅਤੇ ਵਧੇ ਹੋਏ ਟ੍ਰਾਈਗਲਿਸਰਾਈਡਸ ਨੂੰ ਆਸਾਨੀ ਨਾਲ ਘੱਟ ਕੀਤਾ ਜਾ ਸਕਦਾ ਹੈ। ਲਸਣ ਨੂੰ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਵੀ ਕਾਰਗਰ ਮੰਨਿਆ ਜਾਂਦਾ ਹੈ। ਜੇਕਰ ਤੁਸੀਂ ਚਾਹੋ ਤਾਂ ਆਪਣੇ ਭੋਜਨ 'ਚ ਲਸਣ ਦੀ ਮਾਤਰਾ ਵਧਾਓ ਜਾਂ ਲਸਣ ਦੀ ਚਟਨੀ ਅਤੇ ਅਚਾਰ ਨੂੰ ਆਪਣੇ ਭੋਜਨ 'ਚ ਸ਼ਾਮਲ ਕਰੋ।
ਸਵੇਰੇ ਖਾਲੀ ਪੇਟ ਲਸਣ ਖਾਣਾ ਹਾਈ ਕੋਲੈਸਟ੍ਰੋਲ ਦੇ ਮਰੀਜ਼ਾਂ ਲਈ ਸਭ ਤੋਂ ਫਾਇਦੇਮੰਦ ਮੰਨਿਆ ਜਾਂਦਾ ਹੈ। ਲਸਣ ਨੂੰ ਆਸਾਨੀ ਨਾਲ ਚਬਾ ਕੇ ਖਾਧਾ ਜਾ ਸਕਦਾ ਹੈ। ਜੇਕਰ ਇਸ ਦਾ ਸਵਾਦ ਕੌੜਾ ਲੱਗਦਾ ਹੈ ਤਾਂ ਇਸ ਤੋਂ ਬਾਅਦ ਥੋੜ੍ਹਾ ਜਿਹਾ ਪਾਣੀ ਪੀ ਸਕਦੇ ਹੋ। ਇਸ ਤਰ੍ਹਾਂ ਲਸਣ ਖਾਣ ਨਾਲ ਖਰਾਬ ਕੋਲੈਸਟ੍ਰਾਲ ਨੂੰ ਘੱਟ ਕੀਤਾ ਜਾ ਸਕਦਾ ਹੈ।
ਕੱਚੇ ਲਸਣ ਵਿੱਚ ਐਲੀਸਿਨ ਨਾਮ ਦਾ ਤੱਤ ਹੁੰਦਾ ਹੈ ਜੋ ਕੋਲੈਸਟ੍ਰੋਲ ਨੂੰ ਘੱਟ ਕਰਦਾ ਹੈ। ਲਸਣ ਖੂਨ ਨੂੰ ਵੀ ਪਤਲਾ ਕਰਦਾ ਹੈ। ਇਸ ਨਾਲ ਸਰੀਰ 'ਚ ਖੂਨ ਦਾ ਸੰਚਾਰ ਠੀਕ ਰਹਿੰਦਾ ਹੈ ਅਤੇ ਦਿਲ 'ਤੇ ਦਬਾਅ ਵੀ ਘੱਟ ਹੁੰਦਾ ਹੈ। ਦਿਲ ਦੇ ਦੌਰੇ ਅਤੇ ਸਟ੍ਰੋਕ ਦਾ ਖ਼ਤਰਾ ਵੀ ਘੱਟ ਜਾਂਦਾ ਹੈ।