Cluster Beans : ਕੀ ਤੁਸੀਂ ਵੀ ਗੁਆਰ ਫਲੀ ਦਾ ਨਾਂ ਸੁਣਦੇ ਹੀ ਬਣਾ ਲੈਂਦੇ ਹੋ ਮੂੰਹ ਤਾਂ ਜਾਣ ਲਓ ਇਸਤੋਂ ਹੋਣ ਵਾਲੇ ਫਾਇਦੇ
ਘੱਟ ਕੈਲੋਰੀ ਵਾਲੀ ਇਹ ਸਬਜ਼ੀ ਆਸਾਨੀ ਨਾਲ ਭਾਰ ਘਟਾਉਣ ਵਿੱਚ ਤੁਹਾਡੀ ਮਦਦ ਕਰ ਸਕਦੀ ਹੈ। ਇਸ ਤੋਂ ਇਲਾਵਾ ਇਸ 'ਚ ਮੌਜੂਦ ਜ਼ਰੂਰੀ ਪੋਸ਼ਕ ਤੱਤ ਵੀ ਤੁਹਾਨੂੰ ਸਿਹਤਮੰਦ ਰੱਖਦੇ ਹਨ। ਤਾਂ ਆਓ ਜਾਣਦੇ ਹਾਂ ਗੁਆਰੇ ਦੀ ਫਲੀ ਖਾਣ ਦੇ ਫਾਇਦਿਆਂ ਬਾਰੇ- 1
Download ABP Live App and Watch All Latest Videos
View In Appਗੁਆਰ ਦੀ ਫਲੀ 'ਚ ਫਾਈਬਰ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ, ਜੋ ਪਾਚਨ ਕਿਰਿਆ ਨੂੰ ਠੀਕ ਰੱਖਦਾ ਹੈ ਅਤੇ ਇਸ ਨਾਲ ਕਬਜ਼ ਵਰਗੀ ਸਮੱਸਿਆ ਨਹੀਂ ਹੁੰਦੀ।
ਗੁਆਰ ਦੀਆਂ ਫਲੀਆਂ ਵਿੱਚ ਕੈਲੋਰੀ ਦੀ ਮਾਤਰਾ ਘੱਟ ਹੁੰਦੀ ਹੈ, ਜੋ ਭਾਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹਨ ਉਨ੍ਹਾਂ ਲਈ ਗੁਆਰ ਫਲੀ ਇੱਕ ਵਧੀਆ ਵਿਕਲਪ ਹੈ।
ਗੁਆਰੇ ਦੀਆਂ ਫਲੀਆਂ 'ਚ ਵਿਟਾਮਿਨ ਸੀ, ਕੇ, ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਕੈਲਸ਼ੀਅਮ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਨੂੰ ਸਿਹਤਮੰਦ ਰੱਖਦੇ ਹਨ। ਇਮਿਊਨਿਟੀ ਨੂੰ ਮਜ਼ਬੂਤ ਕਰਦੀਆਂ ਹਨ, ਜਿਸ ਨਾਲ ਮੌਸਮੀ ਬੀਮਾਰੀਆਂ ਦਾ ਖਤਰਾ ਘੱਟ ਹੁੰਦਾ ਹੈ।
ਗੁਆਰੇ ਦੀਆਂ ਫਲੀਆਂ ਵਿੱਚ ਫਾਈਬਰ, ਪੋਟਾਸ਼ੀਅਮ ਅਤੇ ਫੋਲੇਟ ਪਾਇਆ ਜਾਂਦਾ ਹੈ, ਜੋ ਦਿਲ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦਾ ਹੈ। ਇਸ ਦਾ ਸੇਵਨ ਕਰਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ, ਜੋ ਹਾਰਟ ਅਟੈਕ ਵਰਗੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ।
ਗੁਆਰ ਫਲੀ ਵਿੱਚ ਫਾਈਬਰ ਪਾਇਆ ਜਾਂਦਾ ਹੈ, ਜੋ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਦਾ ਹੈ। ਸ਼ੂਗਰ ਦੇ ਰੋਗੀਆਂ ਲਈ ਗੁਆਰੇ ਦੀਆਂ ਫਲੀਆਂ ਦਾ ਸੇਵਨ ਲਾਭਦਾਇਕ ਹੈ।
ਕੈਲਸ਼ੀਅਮ ਅਤੇ ਵਿਟਾਮਿਨ ਕੇ ਨਾਲ ਭਰਪੂਰ ਗੁਆਰ ਦੀਆਂ ਫਲੀਆਂ ਹੱਡੀਆਂ ਨੂੰ ਮਜ਼ਬੂਤ ਰੱਖਦੀਆਂ ਹਨ। ਗੁਆਰੇ ਦੀਆਂ ਫਲੀਆਂ ਵਿੱਚ ਐਂਟੀਆਕਸੀਡੈਂਟ ਅਤੇ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਸੋਜ ਨੂੰ ਘਟਾ ਕੇ ਸਰੀਰ ਨੂੰ ਬਿਮਾਰੀਆਂ ਤੋਂ ਬਚਾਉਂਦੇ ਹਨ।
ਗੁਆਰੇ ਦੀਆਂ ਫਲੀਆਂ ਵਿੱਚ ਆਇਰਨ ਪਾਇਆ ਜਾਂਦਾ ਹੈ, ਜੋ ਲਾਲ ਖੂਨ ਦੇ ਸੈੱਲਾਂ ਨੂੰ ਬਣਾਉਣ ਵਿੱਚ ਮਦਦ ਕਰਦਾ ਹੈ, ਜੋ ਸਰੀਰ ਵਿੱਚ ਅਨੀਮੀਆ ਨੂੰ ਰੋਕਦਾ ਹੈ।