Cold Water: ਕਦੋਂ ਨਹੀਂ ਪੀਣਾ ਚਾਹੀਦਾ ਫ੍ਰਿਜ ਦਾ ਠੰਡਾ ਪਾਣੀ? ਗਰਮੀ ਤੋਂ ਰਾਹਤ ਤਾਂ ਮਿਲੇਗੀ ਪਰ ਬਿਮਾਰ ਕਰ ਦੇਵੇਗੀ
ਗਰਮੀਆਂ ਦੇ ਮੌਸਮ 'ਚ ਠੰਡਾ ਪਾਣੀ ਪੀਣ ਨਾਲ ਤੁਰੰਤ ਆਰਾਮ ਮਿਲਦਾ ਹੈ। ਮਾਹਰਾਂ ਦੇ ਅਨੁਸਾਰ ਹਾਈਡ੍ਰੇਟ ਰਹਿਣ ਲਈ ਘੱਟੋ-ਘੱਟ 8-10 ਗਲਾਸ ਪਾਣੀ ਪੀਣਾ ਜ਼ਰੂਰੀ ਹੈ। ਗਰਮੀਆਂ ਦੇ ਮੌਸਮ 'ਚ ਪਿਆਸ ਬੁਝਾਉਣ ਲਈ ਠੰਡਾ ਪਾਣੀ ਸਭ ਤੋਂ ਵਧੀਆ ਹੁੰਦਾ ਹੈ ਪਰ ਇਸ ਦੇ ਨਾਲ ਹੀ ਇਹ ਸਰੀਰ ਨੂੰ ਕਾਫੀ ਨੁਕਸਾਨ ਵੀ ਪਹੁੰਚਾਉਂਦਾ ਹੈ।
Download ABP Live App and Watch All Latest Videos
View In Appਆਯੁਰਵੇਦ ਵਿੱਚ ਠੰਡੇ ਪਾਣੀ ਨੂੰ ਸਿਹਤ ਲਈ ਹਾਨੀਕਾਰਕ ਦੱਸਿਆ ਗਿਆ ਹੈ। ਖਾਸ ਕਰਕੇ ਫਰਿੱਜ ਦੇ ਠੰਡੇ ਪਾਣੀ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਧੁੱਪ ਵਿਚੋਂ ਆਉਣ ਤੋਂ ਬਾਅਦ, ਕਸਰਤ ਕਰਨ ਤੋਂ ਬਾਅਦ ਜਾਂ ਖਾਣਾ ਖਾਣ ਤੋਂ ਬਾਅਦ ਠੰਡਾ ਪਾਣੀ ਪੀਣ ਨਾਲ ਸਰੀਰ 'ਤੇ ਬੁਰਾ ਪ੍ਰਭਾਵ ਪੈਂਦਾ ਹੈ।
ਠੰਡੇ ਪਾਣੀ ਨਾਲ ਖੂਨ ਦੀਆਂ ਨਾੜੀਆਂ ਸੁੰਗੜ ਜਾਂਦੀਆਂ ਹਨ, ਜਿਸ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਹੋ ਜਾਂਦੀਆਂ ਹਨ। ਠੰਡੇ ਪਾਣੀ ਦਾ ਪਾਚਨ ਕਿਰਿਆ 'ਤੇ ਬੁਰਾ ਪ੍ਰਭਾਵ ਪੈਂਦਾ ਹੈ।
ਠੰਡੇ ਪਾਣੀ ਨਾਲ ਗਲਾ ਖਰਾਬ ਹੋ ਜਾਂਦਾ ਹੈ। ਜਦੋਂ ਤੁਸੀਂ ਫਰਿੱਜ ਦਾ ਠੰਡਾ ਪਾਣੀ ਪੀਂਦੇ ਹੋ, ਤਾਂ ਇਸ ਨਾਲ ਬਲਗਮ ਬਣ ਸਕਦੀ ਹੈ, ਜਿਸ ਕਾਰਨ ਕੁਝ ਲੋਕਾਂ ਨੂੰ ਸਾਹ ਦੀ ਤਕਲੀਫ ਹੋਣੀ ਸ਼ੁਰੂ ਹੋ ਜਾਂਦੀ ਹੈ। ਜਿਸ ਕਾਰਨ ਗਲੇ 'ਚ ਖਰਾਸ਼, ਬਲਗਮ, ਜ਼ੁਕਾਮ ਅਤੇ ਗਲੇ 'ਚ ਸੋਜ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
ਧੁੱਪ ‘ਚੋਂ ਆਉਣ ਤੋਂ ਤੁਰੰਤ ਬਾਅਦ ਠੰਡਾ ਪਾਣੀ ਜਾਂ ਬਰਫ਼ ਦਾ ਪਾਣੀ ਪੀਣ ਨਾਲ ਤੁਹਾਡੀ ਰੀੜ੍ਹ ਦੀ ਹੱਡੀ ਦੀਆਂ ਕਈ ਨਸਾਂ ਠੰਡੀਆਂ ਹੋ ਸਕਦੀਆਂ ਹਨ, ਜਿਸ ਨਾਲ ਦਿਮਾਗ 'ਤੇ ਅਸਰ ਪੈਂਦਾ ਹੈ ਅਤੇ ਸਿਰ ਦਰਦ ਹੁੰਦਾ ਹੈ। ਸਾਈਨਸ ਦੀ ਸਮੱਸਿਆ ਤੋਂ ਪੀੜਤ ਲੋਕਾਂ ਲਈ, ਇਹ ਸਥਿਤੀ ਸਮੱਸਿਆ ਨੂੰ ਵਧਾ ਸਕਦੀ ਹੈ।