Fennel Water: ਸੌਂਫ ਦੇ ਪਾਣੀ ਦਾ ਸੇਵਨ ਅੱਖਾਂ ਦੀ ਰੋਸ਼ਨੀ ਨੂੰ ਵਧਾਉਣ ਵਿੱਚ ਮਦਦਗਾਰ, ਜਾਣੋ ਵਰਤੋਂ ਕਰਨ ਦਾ ਸਹੀ ਤਰੀਕਾ
ਸੌਂਫ ‘ਚ ਕਈ ਅਜਿਹੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਿਹਤ ਲਈ ਬਹੁਤ ਫਾਇਦੇਮੰਦ ਮੰਨੇ ਜਾਂਦੇ ਹਨ। ਪਰ ਔਸ਼ਧੀ ਗੁਣਾਂ ਨਾਲ ਭਰਪੂਰ ਇਹ ਮਸਾਲਾ ਅੱਖਾਂ ਦੇ ਲਈ ਵੀ ਬਹੁਤ ਫਾਇਦੇਮੰਦ ਹੈ।
Download ABP Live App and Watch All Latest Videos
View In Appਅੱਜ ਕੱਲ੍ਹ ਦੇ ਖਾਣ-ਪੀਣ ਅਤੇ ਦੌੜ-ਭੱਜ ਵਾਲੀ ਲਾਈਫ ਕਰਕੇ ਸਿਹਤ ਉੱਤੇ ਬੁਰਾ ਅਸਰ ਪੈ ਰਿਹਾ ਹੈ। ਬਹੁਤ ਸਾਰੇ ਲੋਕ ਕੰਪਿਊਟਰ ਅਤੇ ਲੈਪਟਾਪ ਉੱਤੇ ਕੰਮ ਕਰਦੇ ਹਨ। ਜਿਸ ਕਰਕੇ ਉਨ੍ਹਾਂ ਦੀਆਂ ਅੱਖਾਂ ਦੀ ਰੋਸ਼ਨੀ ਉੱਤੇ ਬੁਰਾ ਅਸਰ ਪੈਂਦਾ ਹੈ।
ਪਰ ਕੀ ਤੁਸੀਂ ਜਾਣਦੇ ਹੋ ਕਿ ਸੌਂਫ ਦੇ ਪਾਣੀ ਦਾ ਸੇਵਨ ਅੱਖਾਂ ਦੀ ਰੋਸ਼ਨੀ ਨੂੰ ਵਧਾਉਣ ਵਿੱਚ ਮਦਦ ਕਰ ਸਕਦਾ ਹੈ। ਸੌਂਫ ਦਾ ਕੂਲਿੰਗ ਪ੍ਰਭਾਵ ਹੁੰਦਾ ਹੈ। ਜੋ ਅੱਖਾਂ ਨੂੰ ਠੰਡਕ ਪ੍ਰਦਾਨ ਕਰਨ ਵਿੱਚ ਵੀ ਮਦਦਗਾਰ ਹੁੰਦਾ ਹੈ।
ਅੱਜ ਦੇ ਸਮੇਂ ਵਿੱਚ ਅੱਖਾਂ ਨਾਲ ਸੰਬੰਧਤ ਸਮੱਸਿਆਵਾਂ ਬਹੁਤ ਜ਼ਿਆਦਾ ਦੇਖਣ ਨੂੰ ਮਿਲਦੀਆਂ ਹਨ। ਲੈਪਟਾਪ ‘ਤੇ ਘੰਟਿਆਂ ਬੱਧੀ ਕੰਮ ਕਰਨ ਜਾਂ ਮੋਬਾਈਲ ਦੀ ਜ਼ਿਆਦਾ ਵਰਤੋਂ ਕਾਰਨ ਸਾਡੀਆਂ ਅੱਖਾਂ ਕਮਜ਼ੋਰ ਹੋ ਰਹੀਆਂ ਹਨ।
ਜੇਕਰ ਤੁਸੀਂ ਪਾਣੀ ਦੀ ਬਜਾਏ ਚਾਹ ਦਾ ਸੇਵਨ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਇੱਕ ਗਲਾਸ ਪਾਣੀ ਵਿੱਚ 2-3 ਚਮਚ ਸੌਂਫ ਨੂੰ ਉਬਾਲ ਸਕਦੇ ਹੋ ਅਤੇ ਇਸ ਨੂੰ ਫਿਲਟਰ ਕਰਨ ਤੋਂ ਬਾਅਦ, ਤੁਸੀਂ ਚਾਹ ਦੇ ਰੂਪ ਵਿੱਚ ਵੀ ਵਰਤ ਸਕਦੇ ਹੋ।
ਸੌਂਫ ਦਾ ਪਾਣੀ ਬਣਾਉਣ ਲਈ ਤੁਹਾਨੂੰ 2-3 ਚਮਚ ਸੌਂਫ ਲੈਣੀ ਪਵੇਗੀ। ਇਸ ਨੂੰ ਰਾਤ ਭਰ ਪਾਣੀ ‘ਚ ਭਿੱਜ ਕੇ ਰੱਖੋ। ਫਿਰ ਇਸ ਨੂੰ ਛਾਣ ਕੇ ਸਵੇਰੇ ਇਸ ਦਾ ਸੇਵਨ ਕਰੋ। ਜੇਕਰ ਤੁਹਾਨੂੰ ਇਸ ਦਾ ਸਵਾਦ ਪਸੰਦ ਨਹੀਂ ਹੈ ਤਾਂ ਤੁਸੀਂ ਇਸ ‘ਚ ਸ਼ਹਿਦ ਮਿਲਾ ਸਕਦੇ ਹੋ।