Health News: ਦੁੱਧ ਵਾਲੀ ਚਾਹ ਦਾ ਸੇਵਨ ਸਿਹਤ ਲਈ ਹਾਨੀਕਾਰਕ, ਜਾਣੋ ਇਸ ਦੇ ਮਾੜੇ ਪ੍ਰਭਾਵ
ਜ਼ਿਆਦਾਤਰ ਲੋਕਾਂ ਦੀ ਦਿਨ ਦੀ ਸ਼ੁਰੂਆਤ ਚਾਹ ਦੀ ਚੁਸਕੀ ਦੇ ਨਾਲ ਹੀ ਹੁੰਦੀ ਹੈ। ਜਿਸ ਕਰਕੇ ਉਹ ਪੂਰੇ ਦਿਨ ਦੇ ਵਿੱਚ ਲਗਭਗ 6 ਤੋਂ 8 ਕੱਪ ਚਾਹ ਬਹੁਤ ਹੀ ਆਰਾਮ ਦੇ ਨਾਲ ਪੀ ਲੈਂਦੇ ਹਨ। ਪਰ ਕੀ ਉਨ੍ਹਾਂ ਨੂੰ ਪਤਾ ਹੈ ਕਿ ਚਾਹ ਦਾ ਜ਼ਿਆਦਾ ਸੇਵਨ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ।
Download ABP Live App and Watch All Latest Videos
View In Appਬਹੁਤ ਜ਼ਿਆਦਾ ਕੈਫੀਨ ਦੀ ਖਪਤ ਦਿਲ ਦੀ ਸਿਹਤ ਨੂੰ ਨੁਕਸਾਨ ਪਹੁੰਚਾਉਂਦੀ ਹੈ ਅਤੇ ਦਿਲ ਦੀ ਬਿਮਾਰੀ ਦੇ ਜੋਖਮ ਨੂੰ ਵਧਾ ਸਕਦੀ ਹੈ। ਇਸ ਦੇ ਜ਼ਿਆਦਾ ਸੇਵਨ ਨਾਲ ਦਿਲ ਦੀ ਧੜਕਣ ਵੱਧ ਸਕਦੀ ਹੈ।
ਦੁੱਧ ਵਾਲੀ ਚਾਹ ਦਾ ਜ਼ਿਆਦਾ ਸੇਵਨ ਕਰਨ ਨਾਲ ਵੀ ਸ਼ੂਗਰ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਲਈ ਇਸ ਦਾ ਸੇਵਨ ਜ਼ਿਆਦਾ ਮਾਤਰਾ 'ਚ ਨਾ ਕਰੋ।
ਦੁੱਧ ਵਾਲੀ ਚਾਹ ਦੇ ਜ਼ਿਆਦਾ ਸੇਵਨ ਨਾਲ ਪੇਟ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ, ਜਿਵੇਂ ਕਿ ਐਸੀਡਿਟੀ, ਪੇਟ ਦਰਦ ਅਤੇ ਬਦਹਜ਼ਮੀ।
ਚਾਹ ਵਿੱਚ ਮੌਜੂਦ ਕੈਫੀਨ ਅਤੇ ਤੇਜ਼ ਪੱਤੀ ਐਸਿਡਿਕ ਸਮੱਗਰੀ ਨੂੰ ਵਧਾ ਸਕਦਾ ਹੈ, ਜੋ ਸਰੀਰ ਵਿੱਚੋਂ ਕੈਲਸ਼ੀਅਮ ਨੂੰ ਬਾਹਰ ਕੱਢ ਸਕਦਾ ਹੈ, ਜਿਸ ਨਾਲ ਹੱਡੀਆਂ ਦੀ ਕਮਜ਼ੋਰੀ ਹੋ ਸਕਦੀ ਹੈ।
ਜ਼ਿਆਦਾ ਕੈਫੀਨ ਦਾ ਸੇਵਨ ਨੀਂਦ ਦੀਆਂ ਸਮੱਸਿਆਵਾਂ ਨੂੰ ਵਧਾ ਸਕਦਾ ਹੈ ਅਤੇ ਤੁਹਾਨੂੰ ਨੀਂਦ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।