ਪੜਚੋਲ ਕਰੋ
Cucumber Benefits: ਚਿਹਰੇ ਤੋਂ ਲੈ ਕੇ ਸਿਹਤ ਲਈ ਵਰਦਾਨ ਖੀਰਾ, ਜਾਣੋ ਇਸ ਦੇ ਫਾਇਦੇ
Health News: ਖੀਰੇ ਦੇ ਸੇਵਨ ਕਰਨ ਨਾਲ ਤੁਸੀਂ ਚਿਹਰੇ ਦੇ ਨਾਲ-ਨਾਲ ਕਈ ਹੋਰ ਬਿਮਾਰੀਆਂ ਤੋਂ ਵੀ ਛੁਟਕਾਰਾ ਪਾ ਸਕਦੇ ਹੋ। ਆਓ ਜਾਣਦੇ ਹਾਂ ਇਸ ਤੋਂ ਮਿਲਣ ਵਾਲੇ ਹੋਰ ਫਾਇਦਿਆਂ ਬਾਰੇ।
( Image Source : Freepik )
1/6

ਖੀਰਾ ਇੱਕ ਅਜਿਹਾ ਫਲ ਹੈ ਜੋ ਆਮ ਤੌਰ 'ਤੇ ਸਲਾਦ ਦੇ ਰੂਪ ਵਿੱਚ ਖਾਧਾ ਜਾਂਦਾ ਹੈ। ਵੈਸੇ ਇਸ ਦਾ ਇਸਤੇਮਾਲ ਕੱਚੀ ਸਬਜ਼ੀ ਦੇ ਰੂਪ ਵਿੱਚ ਹੁੰਦਾ ਹੈ। ਇਸ ਦੇ ਕਈ ਸਿਹਤ ਲਾਭ ਹਨ। ਖੀਰਾ ਸਾਡੇ ਸਰੀਰ 'ਚ ਪਾਣੀ ਦੀ ਕਮੀ ਨੂੰ ਪੂਰਾ ਕਰਨ 'ਚ ਮਦਦ ਕਰਦਾ ਹੈ, ਜਿਸ ਨਾਲ ਸਾਡੀ ਚਮੜੀ ਵੀ ਚਮਕਦਾਰ ਅਤੇ ਨਰਮ ਬਣ ਜਾਂਦੀ ਹੈ। ਗਰਮੀਆਂ ਦੇ ਵਿੱਚ ਸਰਦੀਆਂ ਦੇ ਨਾਲ ਜ਼ਿਆਦਾ ਇਸਦਾ ਸੇਵਨ ਕੀਤਾ ਜਾਂਦਾ ਹੈ।
2/6

ਤੁਸੀਂ ਅਕਸਰ ਪਾਰਲਰ ਵਿੱਚ ਦੇਖਿਆ ਹੋਵੇਗਾ ਕਿ ਉੱਥੇ ਖੀਰੇ ਦੀ ਵਰਤੋਂ ਕੀਤੀ ਜਾਂਦੀ ਹੈ। ਇਹ ਖਾਸ ਤੌਰ 'ਤੇ ਚਮੜੀ ਦੀ ਸੁਰੱਖਿਆ ਅਤੇ ਚਮਕ ਲਈ ਵਰਤੀ ਜਾਂਦੀ ਹੈ।
3/6

ਖੀਰੇ ਦੇ ਨਾਲ ਹੀ ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਬਦਹਜ਼ਮੀ ਅਤੇ ਗੈਸ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਹ ਸਾਡੇ ਪਾਚਨ ਤੰਤਰ ਨੂੰ ਮਜ਼ਬੂਤ ਬਣਾਉਣ 'ਚ ਕਾਰਗਰ ਹੈ।
4/6

ਖੀਰੇ 'ਚ ਵਿਟਾਮਿਨ ਕੇ, ਸੀ, ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਪਾਇਆ ਜਾਂਦਾ ਹੈ, ਜੋ ਸਾਡੇ ਭਾਰ ਨੂੰ ਕੰਟਰੋਲ ਕਰਨ 'ਚ ਵੀ ਮਦਦ ਕਰਦਾ ਹੈ।
5/6

ਦਿਲ ਨਾਲ ਜੁੜੀਆਂ ਸਾਰੀਆਂ ਬਿਮਾਰੀਆਂ ਲਈ ਖੀਰਾ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇੰਨਾ ਹੀ ਨਹੀਂ ਖੀਰੇ ਦੀ ਮਦਦ ਨਾਲ ਤੁਸੀਂ ਆਪਣੀਆਂ ਹੱਡੀਆਂ ਨੂੰ ਮਜ਼ਬੂਤ ਰੱਖ ਸਕਦੇ ਹੋ। ਇਹ ਇਕ ਅਜਿਹੀ ਸਬਜ਼ੀ ਹੈ ਜੋ ਨਾ ਸਿਰਫ ਸਿਹਤ ਲਈ ਫਾਇਦੇਮੰਦ ਹੈ ਸਗੋਂ ਇਹ ਚਮੜੀ ਲਈ ਵੀ ਇਕ ਰਾਮਬਾਣ ਹੈ। ਜੇਕਰ ਇਸ ਦਾ ਰੋਜ਼ਾਨਾ ਸੇਵਨ ਕੀਤਾ ਜਾਵੇ ਤਾਂ ਤੁਹਾਨੂੰ ਕਈ ਤਰ੍ਹਾਂ ਦੇ ਸਿਹਤ ਲਾਭ ਮਿਲਣਗੇ
6/6

ਹਾਲਾਂਕਿ ਖੀਰਾ ਖਾਣਾ ਹਰ ਕਿਸੇ ਲਈ ਫਾਇਦੇਮੰਦ ਹੁੰਦਾ ਹੈ ਪਰ ਕੁਝ ਲੋਕਾਂ ਨੂੰ ਇਸ ਦਾ ਸੇਵਨ ਕਰਨ 'ਚ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਕੋਈ ਗਰਭਵਤੀ ਔਰਤ ਇਸ ਦਾ ਸੇਵਨ ਕਰਨਾ ਚਾਹੁੰਦੀ ਹੈ ਤਾਂ ਇੱਕ ਵਾਰ ਡਾਕਟਰ ਦੀ ਸਲਾਹ ਜ਼ਰੂਰ ਲਓ।
Published at : 02 Apr 2024 06:05 AM (IST)
ਹੋਰ ਵੇਖੋ





















