ਪੜਚੋਲ ਕਰੋ
Dengue Symptoms: ਡੇਂਗੂ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਤੁਰੰਤ ਡਾਕਟਰ ਕੋਲ ਜਾਓ
ਮਾਨਸੂਨ ਦੇ ਆਉਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਵੀ ਦਸਤਕ ਦੇ ਦਿੰਦੀਆਂ ਹਨ। ਮੌਸਮੀ ਬੁਖਾਰ, ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੇ ਮੱਛਰਾਂ ਤੋਂ ਪੈਦਾ ਹੋਣ ਵਾਲੇ ਬੁਖਾਰ ਹਨ। ਅੱਜ ਅਸੀਂ ਡੇਂਗੂ ਦੇ ਸ਼ੁਰੂਆਤੀ ਲੱਛਣਾਂ ਬਾਰੇ ਜਾਣਾਂਗੇ।
Dengue
1/5

ਡੇਂਗੂ ਇੱਕ ਵਾਇਰਲ ਇਨਫੈਕਸ਼ਨ ਹੈ। ਜੋ ਕਿ ਏਡੀਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਵਿੱਚ ਬਹੁਤ ਤੇਜ਼ ਬੁਖਾਰ ਹੁੰਦਾ ਹੈ। ਇਸ ਕਰਕੇ ਪੂਰੇ ਸਰੀਰ 'ਚ ਦਰਦ ਹੋਣਾ ਸ਼ੁਰੂ ਹੋ ਜਾਂਦਾ ਹੈ। ਜੇਕਰ ਕਿਸੇ ਵਿਅਕਤੀ ਨੂੰ ਬੁਖਾਰ ਦੇ ਨਾਲ-ਨਾਲ ਸਰੀਰ ਵਿੱਚ ਦਰਦ, ਉਲਟੀਆਂ, ਪੇਟ ਦਰਦ ਅਤੇ ਮਾਸਪੇਸ਼ੀਆਂ ਵਿੱਚ ਦਰਦ ਦੀ ਸ਼ਿਕਾਇਤ ਹੁੰਦੀ ਹੈ ਤਾਂ ਇਹ ਡੇਂਗੂ ਦੇ ਗੰਭੀਰ ਲੱਛਣ ਹੋ ਸਕਦੇ ਹਨ ਅਤੇ ਤੁਹਾਨੂੰ ਹਸਪਤਾਲ ਜਾਣਾ ਚਾਹੀਦਾ ਹੈ।
2/5

ਡੇਂਗੂ 'ਚ ਅੱਖਾਂ 'ਚ ਦਰਦ ਅਤੇ ਸਰੀਰ 'ਤੇ ਲਾਲ ਧੱਫੜ ਨਜ਼ਰ ਆਉਣ ਲੱਗ ਜਾਂਦੇ ਹਨ। ਇਸ ਦੇ ਸਰੀਰ 'ਤੇ ਗੰਭੀਰ ਲੱਛਣ ਨਜ਼ਰ ਆਉਂਦੇ ਹਨ। ਇੰਨਾ ਹੀ ਨਹੀਂ ਨੱਕ-ਮੂੰਹ 'ਚੋਂ ਖੂਨ ਵੀ ਵਗਣਾ ਸ਼ੁਰੂ ਹੋ ਜਾਂਦਾ ਹੈ। ਹਾਈ ਬੀਪੀ ਅਤੇ ਪਲੇਟਲੈਟਸ ਤੇਜ਼ੀ ਨਾਲ ਘਟਣ ਲੱਗਦੇ ਹਨ।
Published at : 09 Jul 2024 05:23 AM (IST)
ਹੋਰ ਵੇਖੋ





















