ਚਿੱਟੇ ਜਾਂ ਭੂਰੇ ਚੌਲ ਨਹੀਂ, ਇਹ ਚੌਲ ਸ਼ੂਗਰ ਦੇ ਮਰੀਜ਼ਾਂ ਲਈ ਸਭ ਤੋਂ ਵੱਧ ਫਾਇਦੇਮੰਦ
ਡਾਇਬਟੀਜ਼ ਇੱਕ ਅਜਿਹੀ ਬਿਮਾਰੀ ਹੈ, ਜਿਸ ਵਿੱਚ ਖਾਣ-ਪੀਣ ਤੋਂ ਬਹੁਤ ਪਰਹੇਜ਼ ਕਰਨਾ ਪੈਂਦਾ ਹੈ। ਭਾਵੇਂ ਤੁਸੀਂ ਚਿੱਟੇ ਚੌਲਾਂ ਦਾ ਸੇਵਨ ਨਹੀਂ ਕਰ ਸਕਦੇ। ਪਰ ਇੱਕ ਚੌਲ ਹੈ, ਜਿਸ ਨੂੰ ਤੁਸੀਂ ਬਿਨਾਂ ਕਿਸੇ ਝਿਜਕ ਦੇ ਖਾ ਸਕਦੇ ਹੋ ਅਤੇ ਉਹ ਹੈ 'ਕਾਲਾ ਚਾਵਲ' ਯਾਨੀ 'Black rice'
Download ABP Live App and Watch All Latest Videos
View In Appਕਾਲੇ ਚਾਵਲ ਸ਼ੂਗਰ ਦੇ ਰੋਗੀਆਂ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਹ ਇਸ ਲਈ ਹੈ ਕਿਉਂਕਿ ਇਸਦਾ ਗਲਾਈਸੈਮਿਕ ਇੰਡੈਕਸ ਘੱਟ ਹੈ। ਇੰਨਾ ਹੀ ਨਹੀਂ ਕਾਲੇ ਚਾਵਲ ਪ੍ਰੋਟੀਨ, ਆਇਰਨ, ਐਂਟੀਆਕਸੀਡੈਂਟ ਅਤੇ ਫਾਈਬਰ ਨਾਲ ਭਰਪੂਰ ਹੁੰਦੇ ਹਨ।
ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਅਤੇ ਚੌਲ ਖਾਣਾ ਪਸੰਦ ਕਰਦੇ ਹੋ ਤਾਂ ਤੁਸੀਂ ਕਾਲੇ ਚੌਲਾਂ ਦੀ ਚੋਣ ਕਰ ਸਕਦੇ ਹੋ। ਇਹ ਤੁਹਾਡੇ ਬਲੱਡ ਸ਼ੂਗਰ ਦੇ ਪੱਧਰ ਨੂੰ ਵਧਣ ਨਹੀਂ ਦੇਵੇਗਾ ਅਤੇ ਤੁਹਾਡੇ ਦਿਲ ਦੀ ਸਿਹਤ ਦਾ ਵੀ ਧਿਆਨ ਰੱਖੇਗਾ।
ਕਾਲੇ ਚੌਲ ਕੋਲੈਸਟ੍ਰੋਲ ਨੂੰ ਕੰਟਰੋਲ 'ਚ ਰੱਖਣ ਦਾ ਕੰਮ ਵੀ ਕਰਦੇ ਹਨ ਅਤੇ ਦਿਲ ਦੀਆਂ ਬੀਮਾਰੀਆਂ ਤੋਂ ਵੀ ਬਚਾਅ ਕਰ ਸਕਦੇ ਹਨ। ਇਸ ਲਈ ਕਾਲੇ ਚੌਲਾਂ ਨੂੰ ਆਪਣੀ ਡਾਈਟ 'ਚ ਜ਼ਰੂਰ ਸ਼ਾਮਲ ਕਰੋ।
ਕਈ ਲੋਕਾਂ ਨੂੰ ਕਬਜ਼ ਦੀ ਸਮੱਸਿਆ ਹੁੰਦੀ ਹੈ। ਜੇਕਰ ਤੁਸੀਂ ਵੀ ਇਨ੍ਹਾਂ ਲੋਕਾਂ 'ਚ ਸ਼ਾਮਲ ਹੋ ਤਾਂ ਅੱਜ ਤੋਂ ਹੀ ਕਾਲੇ ਚੌਲਾਂ ਦਾ ਸੇਵਨ ਸ਼ੁਰੂ ਕਰ ਦਿਓ। ਇਸ ਨਾਲ ਨਾ ਸਿਰਫ ਕਬਜ਼ ਦੀ ਸਮੱਸਿਆ ਦੂਰ ਹੋਵੇਗੀ, ਸਗੋਂ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਵੀ ਦੂਰ ਹੋ ਜਾਣਗੀਆਂ।