ਪੜਚੋਲ ਕਰੋ
Heart Health : ਖੁੱਲ੍ਹ ਕੇ ਹੱਸਣ ਨਾਲ ਦਿਲ ਦੀਆਂ ਬਿਮਾਰੀਆਂ ਹੁੰਦੀਆਂ ਨੇ ਦੂਰ, ਨਵੇਂ ਅਧਿਐਨ 'ਚ ਖੁਾਲਾਸ
ਹੱਸਣਾ ਨਾ ਸਿਰਫ਼ ਸਿਹਤ ਲਈ ਸਗੋਂ ਦਿਲ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਇੱਕ ਅਧਿਐਨ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਜੇ ਤੁਸੀਂ ਖੁੱਲ੍ਹ ਕੇ ਹੱਸਦੇ ਹੋ ਤਾਂ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਕਾਫੀ ਹੱਦ ਤੱਕ ਘੱਟ ਹੋ ਸਕਦਾ ਹੈ।
Heart Health
1/5

Heart Health : ਹਾਸੇ ਨੂੰ ਸਭ ਤੋਂ ਵਧੀਆ ਦਵਾਈ ਮੰਨਿਆ ਜਾਂਦਾ ਹੈ। ਤੁਸੀਂ ਅਸਲ ਜ਼ਿੰਦਗੀ ਵਿੱਚ ਜਿੰਨਾ ਜ਼ਿਆਦਾ ਹੱਸੋਗੇ, ਤੁਹਾਡਾ ਦਿਲ ਓਨਾ ਹੀ ਤੰਦਰੁਸਤ ਅਤੇ ਸਿਹਤਮੰਦ ਹੋਵੇਗਾ। ਅਜਿਹਾ ਹੀ ਇੱਕ ਅਧਿਐਨ ਸਾਹਮਣੇ ਆਇਆ ਹੈ। ਜਿਸ 'ਚ ਕਿਹਾ ਗਿਆ ਹੈ ਕਿ ਖੁੱਲ੍ਹ ਕੇ ਹੱਸਣਾ ਕਿਸੇ ਦਵਾਈ ਤੋਂ ਘੱਟ ਨਹੀਂ ਹੈ।
2/5

ਇਸ ਕਾਰਨ ਸਿਹਤ ਦੀਆਂ ਵੱਡੀਆਂ ਸਮੱਸਿਆਵਾਂ ਪਲ ਭਰ ਵਿੱਚ ਦੂਰ ਹੋ ਜਾਂਦੀਆਂ ਹਨ। ਇਸ ਤਾਜ਼ਾ ਅਧਿਐਨ ਦੀ ਰਿਪੋਰਟ 'ਚ ਦੱਸਿਆ ਗਿਆ ਕਿ ਹੱਸਣ ਨਾਲ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਕਾਫੀ ਹੱਦ ਤੱਕ ਘੱਟ ਜਾਂਦਾ ਹੈ ਤੇ ਦਿਲ ਸਿਹਤਮੰਦ (Healthy Heart) ਰਹਿੰਦਾ ਹੈ। ਖੁੱਲ੍ਹ ਕੇ ਹੱਸਣ ਨਾਲ ਕਾਰਡੀਓਵੈਸਕੁਲਰ ਸਿਸਟਮ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲਦੀ ਹੈ, ਜਿਸ ਕਾਰਨ ਦਿਲ ਸਹੀ ਢੰਗ ਨਾਲ ਕੰਮ ਕਰਦਾ ਹੈ।
Published at : 30 Aug 2023 08:08 AM (IST)
ਹੋਰ ਵੇਖੋ





















