Chia Seeds ਇਨ੍ਹਾਂ ਬਿਮਾਰੀਆਂ ਨੂੰ ਦੇ ਸਕਦੇ ਨੇ ਸੱਦਾ!
ਇਸ ਲਈ ਤੁਹਾਨੂੰ ਇਨ੍ਹਾਂ ਦਾ ਸੇਵਨ ਕਰਨ ਦੇ ਸਹੀ ਤਰੀਕਿਆਂ ਬਾਰੇ ਪਤਾ ਹੋਣਾ ਚਾਹੀਦਾ ਹੈ। ਅੱਜ ਅੱਸੀ ਤੁਹਾਨੂੰ ਦੱਸਾਂਗੇ ਕਿ ਚਿਆ ਦੇ ਬੀਜਾਂ ਦਾ ਜ਼ਿਆਦਾ ਮਾਤਰਾ 'ਚ ਸੇਵਨ ਕਰਨ ਨਾਲ ਸਰੀਰ ਨੂੰ ਕੀ ਨੁਕਸਾਨ ਹੋ ਸਕਦਾ ਹੈ ਅਤੇ ਇਸ ਦਾ ਸੇਵਨ ਦਿਨ 'ਚ ਦੋ ਤੋਂ ਤਿੰਨ ਵਾਰ ਤੋਂ ਜ਼ਿਆਦਾ ਕਿਉਂ ਨਹੀਂ ਕਰਨਾ ਚਾਹੀਦਾ।
Download ABP Live App and Watch All Latest Videos
View In Appਜੋ ਲੋਕ ਸ਼ੂਗਰ ਦੀ ਸਮੱਸਿਆ ਤੋਂ ਪੀੜਤ ਹਨ, ਉਨ੍ਹਾਂ ਨੂੰ ਚਿਆ ਦੇ ਬੀਜਾਂ ਦਾ ਸੇਵਨ ਘੱਟ ਮਾਤਰਾ 'ਚ ਕਰਨਾ ਚਾਹੀਦਾ ਹੈ, ਇਸ ਦੇ ਸੇਵਨ ਨਾਲ ਖੂਨ 'ਚ ਗਲੂਕੋਜ਼ ਦਾ ਪੱਧਰ ਨਿਯੰਤਰਿਤ ਰਹਿੰਦਾ ਹੈ, ਇਸ ਲਈ ਘੱਟ ਮਾਤਰਾ 'ਚ ਇਨ੍ਹਾਂ ਦਾ ਸੇਵਨ ਸ਼ੂਗਰ ਦੇ ਰੋਗੀਆਂ ਲਈ ਫਾਇਦੇਮੰਦ ਹੁੰਦਾ ਹੈ।
ਚੀਆ ਸੀਡਜ਼ ਫਾਈਬਰ ਨਾਲ ਭਰਪੂਰ ਹੁੰਦੇ ਹਨ, ਜੇਕਰ ਤੁਸੀਂ ਇਸ ਦਾ ਜ਼ਿਆਦਾ ਸੇਵਨ ਕਰਦੇ ਹੋ ਤਾਂ ਤੁਹਾਨੂੰ ਬਦਹਜ਼ਮੀ, ਪੇਟ ਦਰਦ, ਪੇਟ 'ਚ ਗੈਸ ਦੀ ਸਮੱਸਿਆ ਹੋ ਸਕਦੀ ਹੈ, ਫਾਈਬਰ ਨਾਲ ਭਰਪੂਰ ਚੀਜ਼ਾਂ ਜਲਦੀ ਹਜ਼ਮ ਨਹੀਂ ਹੁੰਦੀਆਂ, ਅਜਿਹੇ 'ਚ ਤੁਹਾਡੇ ਪਾਚਨ ਤੰਤਰ 'ਤੇ ਕਾਫੀ ਨੁਕਸਾਨ ਹੋ ਸਕਦਾ ਹੈ
ਜੇਕਰ ਤੁਸੀਂ ਚਿਆ ਦੇ ਬੀਜਾਂ ਦਾ ਜ਼ਿਆਦਾ ਮਾਤਰਾ 'ਚ ਸੇਵਨ ਕਰਦੇ ਹੋ ਤਾਂ ਤੁਹਾਨੂੰ ਫੂਡ ਐਲਰਜੀ ਦੀ ਸਮੱਸਿਆ ਹੋ ਸਕਦੀ ਹੈ, ਇਸ ਦੇ ਜ਼ਿਆਦਾ ਸੇਵਨ ਨਾਲ ਤੁਹਾਨੂੰ ਪੇਟ ਦਰਦ, ਗੈਸ, ਬਦਹਜ਼ਮੀ ਵਰਗੀਆਂ ਕਈ ਸਮੱਸਿਆਵਾਂ ਹੋ ਸਕਦੀਆਂ ਹਨ, ਜਦੋਂਕਿ, ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਪੇਟ 'ਚ ਸੋਜ ਵੀ ਆ ਸਕਦੀ ਹੈ।
ਇਸ 'ਚ ਮੌਜੂਦ ਓਮੇਗਾ-3 ਫੈਟੀ ਐਸਿਡ ਦੀ ਮੌਜੂਦਗੀ ਕਾਰਨ ਇਹ ਖੂਨ ਦੇ ਪਤਲੇ ਹੋਣ ਦੀ ਪ੍ਰਕਿਰਿਆ ਨੂੰ ਘੱਟ ਕਰ ਸਕਦਾ ਹੈ। ਇਸ ਨਾਲ ਬਲੱਡ ਕਲੌਟਿੰਗ ਦੀ ਸਮੱਸਿਆ ਖੜੀ ਹੋ ਸਕਦੀ ਹੈ।
ਜਦੋਂ ਵੀ ਤੁਹਾਨੂੰ ਕੋਈ ਸੱਟ ਲੱਗਦੀ ਹੈ, ਖੂਨ ਵਗਦਾ ਹੈ ਅਤੇ ਖੂਨ ਵਹਿਣਾ ਉਦੋਂ ਹੀ ਬੰਦ ਹੁੰਦਾ ਹੈ ਜਦੋਂ ਖੂਨ ਦੇ ਥੱਕੇ ਬਣਾਉਣ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਕੰਮ ਕਰਦੀ ਹੈ।