Benefits of lassi: ਗਰਮੀ ਦੇ ਕਹਿਰ ਤੋਂ ਬਚਣਾ ਤਾਂ ਪੀਓ ਲੱਸੀ, ਠੰਢਕ ਦੇ ਨਾਲ ਹੀ ਸਰੀਰ ਨੂੰ ਹੋਣਗੇ ਕਈ ਫਾਇਦੇ
Benefits of lassi: ਪੰਜਾਬ ਵਿੱਚ ਗਰਮੀ ਦਾ ਕਹਿਰ ਵਧ ਗਿਆ ਹੈ। ਪਾਰਾ 44 ਡਿਗਰੀ ਤੱਕ ਪਹੁੰਚ ਗਿਆ ਹੈ। ਲੂ ਲੱਗਣ ਦੇ ਕੇਸ ਲਗਾਤਾਰ ਵਧ ਰਹੇ ਹਨ। ਅਜਿਹੇ ਵਿੱਚ ਡਾਕਟਰ ਵੱਧ ਤੋਂ ਵੱਧ ਤਰਲ ਪਦਾਰਥ ਲੈਣ ਦੀ ਸਲਾਹ ਦੇ ਰਹੇ ਹਨ। ਸਿਹਤ ਮਹਿਰਾਂ ਦੀ ਮੰਨੀਏ ਤਾਂ ਗਰਮੀ ਵਿੱਚ ਲੱਸੀ ਰਾਮਬਾਨ ਵਾਂਗ ਕੰਮ ਕਰਦੀ ਹੈ। ਇਸ ਨਾਲ ਨਾ ਸਿਰਫ ਸਰੀਰ ਵਿੱਚ ਪਾਣੀ ਦੀ ਮਾਤਰਾ ਸਹੀ ਰਹਿੰਦੀ ਹੈ ਸਗੋਂ ਠੰਢਕ ਦੇ ਨਾਲ ਹੀ ਸਰੀਰ ਨੂੰ ਐਨਰਜ਼ੀ ਵੀ ਮਿਲਦੀ ਹੈ।
Download ABP Live App and Watch All Latest Videos
View In Appਦਰਅਸਲ ਲੱਸੀ ਇੱਕ ਪ੍ਰਸਿੱਧ ਸਿਹਤਮੰਦ ਤੇ ਤਾਜ਼ਗੀ ਵਾਲੀ ਡਰਿੰਕ ਹੈ। ਅਕਸਰ ਹੀ ਗਰਮੀਆਂ ਵਿੱਚ ਇਸ ਦੀ ਵਰਤੋਂ ਵੱਧ ਜਾਂਦੀ ਹੈ। ਉਂਝ ਤਾਂ ਸਾਰੇ ਭਾਰਤ ਦੇ ਲੋਕ ਲੱਸੀ ਨੂੰ ਪਸੰਦ ਕਰਦੇ ਹਨ ਪਰ ਪੰਜਾਬੀਆਂ ਦੀ ਲੱਸੀ ਜਾਨ ਹੈ। ਇਸ ਰਵਾਇਤੀ ਡਰਿੰਕ ਦੀ ਵਰਤੋਂ ਨਾਲ ਗਰਮੀ ਦਾ ਅਹਿਸਾਸ ਘੱਟ ਹੁੰਦਾ ਹੈ। ਇਹ ਗਰਮੀਆਂ ਦੇ ਪੀਣ ਵਾਲੇ ਪਦਾਰਥਾਂ ਵਿੱਚ ਪੋਸ਼ਕ ਤੱਤਾਂ ਤੇ ਵਿਟਾਮਿਨਾਂ ਨਾਲ ਭਰਪੂਰ ਇੱਕ ਵਧੀਆ ਡ੍ਰਿੰਕ ਹੈ।
ਇਸ ਨੂੰ ਗਰਮੀਆਂ ਵਿੱਚ ਪੀਣ ਨਾਲ ਤੁਹਾਡੀ ਸਿਹਤ ਨੂੰ ਲਾਭ ਹੁੰਦਾ ਹੈ। ਲੱਸੀ ਨੂੰ ਪਾਣੀ ਵਿੱਚ ਦਹੀਂ ਮਿਲਾ ਕੇ ਬਣਾਇਆ ਜਾਂਦਾ ਹੈ। ਬਾਅਦ ਵਿੱਚ ਸੁਆਦ ਨੂੰ ਵਧਾਉਣ ਲਈ ਨਮਕ ਜਾਂ ਚੀਨੀ ਨੂੰ ਮਿਲਾਇਆ ਜਾਂਦਾ ਹੈ। ਅਸਲ ਵਿੱਚ ਇਸ ਨੂੰ ਇੱਕ ਲੰਬੇ ਗਲਾਸ ਵਿੱਚ ਠੰਢਾ ਪਰੋਸਿਆ ਜਾਂਦਾ ਹੈ। ਇਸ ਦਾ ਸਵਾਦ ਬਹੁਤ ਵਧੀਆ ਹੁੰਦਾ ਹੈ। ਆਓ ਤੁਹਾਨੂੰ ਲੱਸੀ ਦੇ ਲਾਭਾਂ ਬਾਰੇ ਦੱਸਦੇ ਹਾਂ।
ਸਰੀਰ ਦੀ ਗਰਮੀ ਨਾਲ ਲੜਾਈ : ਸ਼ੀਤਲ, ਠੰਢਾ ਤੇ ਤਾਜ਼ਾ ਡਰਿੰਕ ਦਾ ਖਿਤਾਬ ਪ੍ਰਾਪਤ ਕਰ ਚੁੱਕੀ ਲੱਸੀ ਸਰੀਰ ਦੀ ਗਰਮੀ ਨੂੰ ਘਟਾਉਂਦੀ ਹੈ। ਇਸ ਤੋਂ ਇਲਾਵਾ ਇਸ ਵਿੱਚ ਇਲੈਕਟ੍ਰੋਲਾਈਟਸ ਦੀ ਮਾਤਰਾ ਬਹੁਤ ਜਿਆਦਾ ਹੈ ਜੋ ਆਸਾਨੀ ਨਾਲ ਸਰੀਰ ਦੇ ਅੰਦਰ ਡੀਹਾਈਡ੍ਰੇਸ਼ਨ ਨਾਲ ਲੜ ਸਕਦੀ ਹੈ। ਇਸ ਤਰ੍ਹਾਂ, ਰੋਜ਼ਾਨਾ ਲੱਸੀ ਦਾ ਸੇਵਨ ਸਰੀਰ ਦੀ ਗਰਮੀ ਨੂੰ ਕਾਬੂ ਵਿਚ ਰੱਖਣ ਵਿੱਚ ਸਹਾਇਤਾ ਕਰੇਗਾ।
ਪਾਚਨ ਵਿੱਚ ਸਹਾਇਤਾ ਕਰਦੀ : ਦਹੀਂ ਨਾਲ ਬਣੀ ਲੱਸੀ ਹਜ਼ਮ ਪ੍ਰਕਿਰਿਆ ਲਈ ਬਿਲਕੁਲ ਫਾਇਦੇਮੰਦ ਮੰਨੀ ਜਾਂਦੀ ਹੈ। ਇਹ ਪੇਟ ਲਈ ਹਲਕੀ ਹੁੰਦੀ ਹੈ ਤੇ ਇਸ ਵਿੱਚ ਲੈਕਟੋਬੈਸੀਲੀ ਦੇ ਰੂਪ ਵਿੱਚ ਚੰਗੇ ਬੈਕਟਰੀਆ ਹੁੰਦੇ ਹਨ, ਜੋ ਅੰਤੜੀਆਂ ਨੂੰ ਲੁਬਰੀਕੇਟ ਕਰਦੇ ਹਨ ਤੇ ਅਸਾਨੀ ਨਾਲ ਪਾਚਣ ਵਿੱਚ ਸਹਾਇਤਾ ਕਰਦੇ ਹਨ।
ਹੱਡੀਆਂ ਦੀ ਸਿਹਤ ਲਈ ਲਾਭਕਾਰੀ : ਲੱਸੀ ਨੂੰ ਕੈਲਸ਼ੀਅਮ ਨਾਲ ਭਰਪੂਰ ਮੰਨਿਆ ਜਾਂਦਾ ਹੈ ਜੋ ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਬਹੁਤ ਵਧੀਆ ਹੈ। ਜ਼ਿਆਦਾ ਵਾਰ ਲੱਸੀ ਪੀਣ ਨਾਲ ਹੱਡੀਆਂ ਤੇ ਦੰਦਾਂ ਦੀ ਸਮੁੱਚੀ ਸਿਹਤ ਵਿੱਚ ਸੁਧਾਰ ਹੁੰਦਾ ਹੈ।
੍ਰੋਬਾਇਓਟਿਕਸ ਦਾ ਚੰਗਾ ਸਰੋਤ : ਲੱਸੀ ਸਿਰਫ ਤੰਦਰੁਸਤ ਬੈਕਟੀਰੀਆ ਦੇ ਵਾਧੇ ਨੂੰ ਪ੍ਰਭਾਵਤ ਕਰਦੀ ਹੈ ਤੇ ਅੰਤੜੀਆਂ ਵਿੱਚ ਮਾੜੇ ਬੈਕਟੀਰੀਆ ਦੇ ਵਾਧੇ ਨੂੰ ਰੋਕਦੀ ਹੈ। ਇਸ ਤੋਂ ਇਲਾਵਾ, ਇਸ ਵਿੱਚ ਪ੍ਰੋਬਾਇਓਟਿਕਸ ਹੁੰਦੇ ਹਨ ਜੋ ਸਰੀਰ ਦੇ ਅੰਦਰਲੇ ਕੋਲੇਸਟ੍ਰੋਲ ਦੇ ਪੱਧਰ ਨੂੰ ਘਟਾਉਣ ਵਿੱਚ ਮਦਦ ਕਰਦੇ ਹਨ।