Beetroot Juice: ਸਰਦੀਆਂ ਵਿੱਚ ਸਵੇਰੇ ਚੁਕੰਦਰ ਦਾ ਜੂਸ ਪੀਣ ਨਾਲ ਸਰੀਰ ਨੂੰ ਮਿਲਦੇ ਨੇ 4 ਅਨੋਖੇ ਫਾਇਦੇ
ਠੰਡੇ ਮੌਸਮ ਵਿੱਚ ਸਰੀਰ ਦੀ ਰੋਗ ਪ੍ਰਤੀਰੋਧਕ ਸ਼ਕਤੀ ਅਕਸਰ ਕਮਜ਼ੋਰ ਹੋ ਜਾਂਦੀ ਹੈ। ਜਿਸ ਕਰਕੇ ਤੁਸੀਂ ਵਾਰ-ਵਾਰ ਜ਼ੁਕਾਮ, ਖੰਘ, ਬੁਖਾਰ ਵਰਗੀਆਂ ਮੌਸਮੀ ਬਿਮਾਰੀਆਂ ਦਾ ਸ਼ਿਕਾਰ ਹੋਣਾ ਪੈਂਦਾ ਹੈ। ਇਮਿਊਨਿਟੀ ਵਧਾਉਣ ਲਈ ਡਾਈਟ 'ਚ ਬਦਲਾਅ ਕਰਨਾ ਬਹੁਤ ਜ਼ਰੂਰੀ ਹੈ। ਸਰਦੀਆਂ ਵਿੱਚ ਚੁਕੰਦਰ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਜੇ ਤੁਸੀਂ ਸਲਾਦ ਦੇ ਵਿੱਚ ਇਸ ਸੇਵਨ ਕਰਦੇ ਹੋ ਤਾਂ ਤੁਹਾਨੂੰ ਕਈ ਫਾਇਦੇ ਮਿਲਦੇ ਹਨ। ਇਸ ਤੋਂ ਇਲਾਵਾ ਤੁਸੀਂ ਇਸ ਦਾ ਜੂਸ ਵੀ ਪੀ ਸਕਦੇ ਹੋ।
Download ABP Live App and Watch All Latest Videos
View In Appਕਈ ਲੋਕ ਚੁਕੰਦਰ ਨੂੰ ਸਲਾਦ ਦੇ ਰੂਪ 'ਚ ਖਾਂਦੇ ਹਨ ਅਤੇ ਕਈ ਲੋਕ ਇਸ ਦਾ ਜੂਸ ਪੀਣਾ ਪਸੰਦ ਕਰਦੇ ਹਨ। ਇਸ 'ਚ ਪੋਟਾਸ਼ੀਅਮ, ਆਇਰਨ, ਮੈਗਨੀਸ਼ੀਅਮ, ਜ਼ਿੰਕ ਕਾਪਰ, ਵਿਟਾਮਿਨ ਸਮੇਤ ਕਈ ਐਂਟੀਆਕਸੀਡੈਂਟ ਪਾਏ ਜਾਂਦੇ ਹਨ। ਸਰਦੀਆਂ ਵਿੱਚ ਸਵੇਰੇ ਚੁਕੰਦਰ ਦਾ ਰਸ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ।
ਚੁਕੰਦਰ ਵਿੱਚ ਫਾਈਬਰ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਫਾਈਬਰ ਨਾਲ ਭਰਪੂਰ ਚੀਜ਼ਾਂ ਖਾਣ ਨਾਲ ਪਾਚਨ ਤੰਤਰ ਠੀਕ ਹੁੰਦਾ ਹੈ। ਕਬਜ਼, ਬਦਹਜ਼ਮੀ, ਪੇਟ ਦਰਦ ਵਰਗੀਆਂ ਪੇਟ ਦੀਆਂ ਬਿਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਰੋਜ਼ਾਨਾ ਸਵੇਰੇ ਖਾਲੀ ਪੇਟ ਚੁਕੰਦਰ ਦਾ ਰਸ ਪੀਣਾ ਫਾਇਦੇਮੰਦ ਹੁੰਦਾ ਹੈ।
ਮੋਟਾਪੇ ਤੋਂ ਪੀੜਤ ਲੋਕਾਂ ਲਈ ਚੁਕੰਦਰ ਦਾ ਜੂਸ ਬਹੁਤ ਫਾਇਦੇਮੰਦ ਹੋਵੇਗਾ। ਇਸ ਵਿੱਚ ਬਹੁਤ ਘੱਟ ਕੈਲੋਰੀ ਹੁੰਦੀ ਹੈ ਅਤੇ ਚਰਬੀ ਦੀ ਮਾਤਰਾ ਬਿਲਕੁਲ ਜ਼ੀਰੋ ਹੁੰਦੀ ਹੈ। ਇਸ ਕਾਰਨ ਇਹ ਭਾਰ ਘਟਾਉਣ 'ਚ ਮਦਦ ਕਰਦਾ ਹੈ। ਚਰਬੀ ਨੂੰ ਘੱਟ ਕਰਨ ਲਈ ਸਰਦੀਆਂ ਵਿੱਚ ਸਵੇਰੇ ਚੁਕੰਦਰ ਦਾ ਰਸ ਪੀਣਾ ਚਾਹੀਦਾ ਹੈ।
ਜੋ ਲੋਕ ਅਨੀਮੀਆ ਤੋਂ ਪੀੜਤ ਹਨ, ਉਨ੍ਹਾਂ ਨੂੰ ਆਪਣੀ ਖੁਰਾਕ ਵਿਚ ਚੁਕੰਦਰ ਨੂੰ ਕਿਸੇ ਵੀ ਰੂਪ ਵਿਚ ਸ਼ਾਮਲ ਕਰਨਾ ਚਾਹੀਦਾ ਹੈ। ਅਨੀਮੀਆ ਦੇ ਮਰੀਜ਼ਾਂ ਨੂੰ ਸਵੇਰੇ ਖਾਲੀ ਪੇਟ ਚੁਕੰਦਰ ਦਾ ਰਸ ਪੀਣਾ ਕਿਸੇ ਰਾਮਬਾਣ ਤੋਂ ਘੱਟ ਨਹੀਂ ਹੈ।
ਚੁਕੰਦਰ ਵਿੱਚ ਅਜਿਹੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਸਰੀਰ ਵਿੱਚ ਟ੍ਰਾਈਗਲਿਸਰਾਈਡ ਦੇ ਪੱਧਰ ਨੂੰ ਕੰਟਰੋਲ ਵਿੱਚ ਰੱਖਦੇ ਹਨ। ਚੁਕੰਦਰ ਦਾ ਜੂਸ ਪੀਣ ਨਾਲ ਖਰਾਬ ਕੋਲੈਸਟ੍ਰਾਲ ਦੇ ਪੱਧਰ ਨੂੰ ਕੰਟਰੋਲ ਕੀਤਾ ਜਾਂਦਾ ਹੈ ਅਤੇ ਚੰਗੇ ਕੋਲੈਸਟ੍ਰੋਲ ਦਾ ਪੱਧਰ ਵਧਦਾ ਹੈ। ਹਰ ਰੋਜ਼ ਸਵੇਰੇ ਖਾਲੀ ਪੇਟ ਚੁਕੰਦਰ ਦਾ ਜੂਸ ਪੀਣ ਨਾਲ ਦਿਲ ਦੀਆਂ ਬਿਮਾਰੀਆਂ ਵੀ ਦੂਰ ਰਹਿੰਦੀਆਂ ਹਨ।