ਸਵੇਰੇ ਕੋਸਾ ਪਾਣੀ ਪੀਣਾ ਫਾਇਦੇਮੰਦ, ਮੈਟਾਬੋਲਿਜ਼ਮ ਤੋਂ ਲੈ ਕੇ ਗੁਰਦਿਆਂ ਨੂੰ ਰੱਖਦਾ ਸਿਹਤਮੰਦ
ਆਯੁਰਵੇਦ ਅਨੁਸਾਰ ਸਵੇਰੇ ਗਰਮ ਪਾਣੀ ਪੀਣਾ ਸਿਹਤ ਲਈ ਬਹੁਤ ਲਾਭਕਾਰੀ ਦੱਸਿਆ ਗਿਆ ਹੈ। ਇਹ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ। ਆਓ ਜਾਣਦੇ ਹਾਂ ਰੋਜ਼ ਸਵੇਰੇ ਕੋਸਾ ਪਾਣੀ ਪੀਣ ਨਾਲ ਸਾਨੂੰ ਕਿਹੜੇ-ਕਿਹੜੇ ਲਾਭ ਪ੍ਰਾਪਤ ਹੁੰਦੇ ਹਨ। ਵੈਸੇ ਵੀ ਠੰਡ ਸ਼ੁਰੂ ਹੋ ਚੁੱਕੀ ਹੈ। ਮੌਸਮੀ ਬਿਮਾਰੀਆਂ ਤੋਂ ਬਚਾਅ ਕਰਨ ਦੇ ਲਈ ਕੋਸਾ ਪਾਣੀ ਪੀਣਾ ਚਾਹੀਦਾ ਹੈ।
Download ABP Live App and Watch All Latest Videos
View In Appਗਰਮ ਪਾਣੀ ਪਾਚਨ ਤੰਤਰ ਨੂੰ ਐਕਟਿਵ ਕਰਦਾ ਹੈ ਅਤੇ ਕਬਜ਼ ਤੇ ਬਦਹਜ਼ਮੀ ਵਰਗੀਆਂ ਦਿੱਕਤਾਂ ਨੂੰ ਦੂਰ ਕਰਨ ਵਿੱਚ ਮਦਦ ਕਰਦਾ ਹੈ। ਇਹ ਅੰਤੜੀਆਂ ਦੀਆਂ ਮਾਸਪੇਸ਼ੀਆਂ ਨੂੰ ਆਰਾਮ ਦਿੰਦਾ ਹੈ ਅਤੇ ਅੰਤੜੀਆਂ ਦੀ ਗਤੀ ਵਿੱਚ ਮਦਦ ਕਰਦਾ ਹੈ।
ਗਰਮ ਪਾਣੀ ਪੀਣ ਨਾਲ ਸਰੀਰ ਦਾ ਮੈਟਾਬੋਲਿਜ਼ਮ ਐਕਟਿਵ ਹੁੰਦਾ ਹੈ, ਜਿਸ ਨਾਲ ਕੈਲੋਰੀ ਬਰਨ ਕਰਨ 'ਚ ਮਦਦ ਮਿਲਦੀ ਹੈ।ਇਸ ਤਰ੍ਹਾਂ ਇਹ ਤੁਹਾਡਾ ਵਜ਼ਨ ਘੱਟ ਕਰਨ ਵਿੱਚ ਵੀ ਮਦਦ ਕਰਦਾ ਹੈ।
ਗਰਮ ਪਾਣੀ ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ 'ਚ ਮਦਦ ਕਰਦਾ ਹੈ। ਇਹ ਗੁਰਦਿਆਂ ਨੂੰ ਸਿਹਤਮੰਦ ਰੱਖਦਾ ਹੈ ਅਤੇ ਸਰੀਰ ਨੂੰ ਡੀਟੌਕਸਫਾਈ (detoxify) ਕਰਦਾ ਹੈ।
ਗਰਮ ਪਾਣੀ ਸਰੀਰ ਵਿਚ ਖੂਨ ਦਾ ਸੰਚਾਰ ਵਧਾਉਂਦਾ ਹੈ, ਜਿਸ ਨਾਲ ਚਮੜੀ ਨੂੰ ਜ਼ਿਆਦਾ ਆਕਸੀਜਨ ਮਿਲਦੀ ਹੈ। ਇਹ ਚਮੜੀ ਨੂੰ ਚਮਕਦਾਰ ਬਣਾਉਂਦਾ ਹੈ ਅਤੇ ਮੁਹਾਂਸਿਆਂ ਨੂੰ ਘਟਾਉਣ ਵਿੱਚ ਮਦਦ ਕਰਦਾ ਹੈ।
ਗਰਮ ਪਾਣੀ ਪੀਣ ਨਾਲ ਸਰੀਰ ਨੂੰ ਵੀ ਡੀਟੌਕਸਫਾਈ ਕੀਤਾ ਜਾਂਦਾ ਹੈ, ਜਿਸ ਨਾਲ ਸਰੀਰ ਦੇ ਜ਼ਹਿਰੀਲੇ ਤੱਤ ਬਾਹਰ ਨਿਕਲਦੇ ਹਨ ਅਤੇ ਚਮੜੀ 'ਤੇ ਨਿਖਾਰ ਆਉਂਦਾ ਹੈ।
ਗਰਮ ਪਾਣੀ ਪੀਣ ਨਾਲ ਤਣਾਅ ਘੱਟ ਹੁੰਦਾ ਹੈ ਅਤੇ ਤੁਸੀਂ ਜ਼ਿਆਦਾ ਸ਼ਾਂਤ ਮਹਿਸੂਸ ਕਰਦੇ ਹੋ।