ਪੜਚੋਲ ਕਰੋ
Cold Drinks: ਜ਼ਿਆਦਾ ਕੋਲਡ ਡ੍ਰਿੰਕ ਪੀਣ ਨਾਲ ਇਨ੍ਹਾਂ ਅੰਗਾਂ ‘ਤੇ ਪੈਂਦਾ ਮਾੜਾ ਅਸਰ!
Health: ਗਰਮੀ ਅੱਤ ਦੀ ਪੈ ਰਹੀ ਹੈ। ਜਿਸ ਕਰਕੇ ਲੋਕ ਪੀਣ ਵਾਲੇ ਪਦਾਰਥ ਦਾ ਜ਼ਿਆਦਾ ਸੇਵਨ ਕਰਦੇ ਹਨ। ਜਿਸ ਵਿੱਚ ਕੋਲਡ ਡਰਿੰਕ ਪੀਣਾ ਲੋਕ ਜ਼ਿਆਦਾ ਪਸੰਦ ਕਰਦੇ ਹਨ। ਬਾਜ਼ਾਰ ਹੋਵੇ ਜਾਂ ਘਰ, ਲੋਕ ਆਪਣੀ ਪਿਆਸ ਬੁਝਾਉਣ ਲਈ ਕੋਲਡ ਡਰਿੰਕ ਹੀ ਲੱਭਦੇ ਹਨ।
image source: google
1/6

ਚਾਹੇ ਬੱਚੇ ਹੋਣ ਜਾਂ ਵੱਡੇ, ਹਰ ਕੋਈ ਕੋਲਡ ਡਰਿੰਕਸ ਦਾ ਸਵਾਦ ਪਸੰਦ ਕਰਦਾ ਹੈ। ਕੋਲਡ ਡਰਿੰਕ ਪੀਣ ਨਾਲ ਚੰਗਾ ਲੱਗਦਾ ਹੈ ਪਰ ਇਸ ਦਾ ਸਿਹਤ ‘ਤੇ ਬੁਰਾ ਪ੍ਰਭਾਵ ਪੈਂਦਾ ਹੈ। ਜੇਕਰ ਤੁਸੀਂ ਕੋਲਡ ਡਰਿੰਕ ਦੇ ਸ਼ੌਕੀਨ ਹੋ ਤਾਂ ਤੁਹਾਨੂੰ ਅਲਰਟ ਰਹਿਣ ਦੀ ਲੋੜ ਹੈ। ਬਹੁਤ ਜ਼ਿਆਦਾ ਕੋਲਡ ਡਰਿੰਕ ਪੀਣ ਨਾਲ ਸਰੀਰ ਵਿੱਚ ਕਈ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਨਾਲ ਕਈ ਬਿਮਾਰੀਆਂ ਦਾ ਖਤਰਾ ਵਧ ਜਾਂਦਾ ਹੈ।
2/6

ਹੈਲਥਲਾਈਨ ਦੀ ਰਿਪੋਰਟ ਮੁਤਾਬਕ ਕੋਲਡ ਡਰਿੰਕਸ ‘ਚ ਚੀਨੀ ਅਤੇ ਕੈਲੋਰੀ ਤੋਂ ਇਲਾਵਾ ਕੋਈ ਵੀ ਪੋਸ਼ਕ ਤੱਤ ਨਹੀਂ ਹੁੰਦਾ। ਨਕਲੀ ਚੀਨੀ ਦੀ ਜ਼ਿਆਦਾ ਮਾਤਰਾ ਵਿਚ ਵਰਤੋਂ ਕਰਨ ਨਾਲ ਸਿਹਤ ‘ਤੇ ਮਾੜਾ ਪ੍ਰਭਾਵ ਪੈਂਦਾ ਹੈ। ਮਾਹਰ ਡਾਕਟਰਾਂ ਦਾ ਕਹਿਣਾ ਹੈ ਕਿ ਮਿੱਠੇ ਪੀਣ ਵਾਲੇ ਪਦਾਰਥ, ਪੈਕ ਕੀਤੇ ਜੂਸ ਅਤੇ ਐਨਰਜੀ ਡਰਿੰਕਸ ਸਰੀਰ ਵਿੱਚ ਕੈਲੋਰੀ ਵਧਾਉਂਦੇ ਹਨ, ਜਿਸ ਨਾਲ ਮੋਟਾਪਾ ਤੇਜ਼ੀ ਨਾਲ ਵਧਦਾ ਹੈ। ਇਸ ਨਾਲ ਸ਼ੂਗਰ ਦਾ ਖ਼ਤਰਾ ਵੀ ਵੱਧ ਜਾਂਦਾ ਹੈ।
Published at : 24 May 2024 06:32 PM (IST)
ਹੋਰ ਵੇਖੋ





















