ਹਰ ਰੋਜ਼ ਸਵੇਰੇ ਖਾਲੀ ਪੇਟ ਸੌਗੀ ਦਾ ਪਾਣੀ ਪੀਣਾ ਸਿਹਤ ਲਈ ਫਾਇਦੇਮੰਦ...ਬਾਡੀ ਡੀਟੌਕਸ ਕਰਨ ਤੋਂ ਲੈ ਕੇ ਆਇਰਨ ਦੀ ਕਮੀ ਹੁੰਦੀ ਦੂਰ
ਸਰੀਰ ਵਿੱਚ ਆਇਰਨ ਦੀ ਕਮੀ ਅਨੀਮੀਆ ਦਾ ਕਾਰਨ ਬਣਦੀ ਹੈ। ਇਸ ਨਾਲ ਸਰੀਰ ਵਿੱਚ ਲਾਲ ਖੂਨ ਦੇ ਸੈੱਲ ਘੱਟ ਹੋਣੇ ਸ਼ੁਰੂ ਹੋ ਜਾਂਦੇ ਹਨ। ਇਹ ਸਮੱਸਿਆ ਜ਼ਿਆਦਾਤਰ ਔਰਤਾਂ ਵਿੱਚ ਦੇਖਣ ਨੂੰ ਮਿਲਦੀ ਹੈ। ਇਸ ਸਮੱਸਿਆ ਤੋਂ ਬਚਣ ਲਈ ਸੌਗੀ ਦਾ ਪਾਣੀ ਵੀ ਕਾਰਗਰ ਸਾਬਤ ਹੋ ਸਕਦਾ ਹੈ। ਕਿਸ਼ਮਿਸ਼ ਵਿੱਚ ਆਇਰਨ ਪਾਇਆ ਜਾਂਦਾ ਹੈ ਜੋ ਸਰੀਰ ਵਿੱਚ ਆਇਰਨ ਦੀ ਕਮੀ ਨੂੰ ਦੂਰ ਕਰਦਾ ਹੈ ਤੇ ਅਨੀਮੀਆ ਦੀ ਸਮੱਸਿਆ ਤੋਂ ਬਚਾਉਂਦਾ ਹੈ
Download ABP Live App and Watch All Latest Videos
View In Appਸਰੀਰ ਨੂੰ ਡੀਟੌਕਸ ਕਰਨਾ ਬਹੁਤ ਜ਼ਰੂਰੀ ਹੈ। ਅਜਿਹਾ ਨਾ ਕਰਨ ਨਾਲ ਲਿਵਰ 'ਤੇ ਬਹੁਤ ਜ਼ਿਆਦਾ ਤਣਾਅ ਪੈਂਦਾ ਹੈ, ਜਿਸ ਕਾਰਨ ਇਸ ਨਾਲ ਜੁੜੀਆਂ ਸਮੱਸਿਆਵਾਂ ਸ਼ੁਰੂ ਹੋ ਸਕਦੀਆਂ ਹਨ। ਅਜਿਹੇ 'ਚ ਸੌਗੀ ਦਾ ਪਾਣੀ ਸਰੀਰ ਨੂੰ ਡੀਟੌਕਸਫਾਈ ਕਰਨ 'ਚ ਕਾਫੀ ਮਦਦਗਾਰ ਸਾਬਤ ਹੁੰਦਾ ਹੈ।
ਇਸ 'ਚ ਐਂਟੀ-ਆਕਸੀਡੈਂਟ ਅਤੇ ਹੋਰ ਤੱਤ ਪਾਏ ਜਾਂਦੇ ਹਨ, ਜੋ ਸਰੀਰ 'ਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਦੇ ਹਨ ਅਤੇ ਲੀਵਰ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ।
ਦਾਖਾਂ ਦੇ ਪਾਣੀ ਵਿੱਚ ਐਂਟੀ-ਆਕਸੀਡੈਂਟ, ਪੋਟਾਸ਼ੀਅਮ ਤੇ ਹੋਰ ਪੋਸ਼ਕ ਤੱਤ ਵੀ ਹੁੰਦੇ ਹਨ। ਇਸ ਲਈ ਸਵੇਰੇ ਖਾਲੀ ਪੇਟ ਸੌਗੀ ਦਾ ਪਾਣੀ ਪੀਣ ਨਾਲ ਨਾ ਸਿਰਫ ਪਿਆਸ ਬੁਝਦੀ ਹੈ ਸਗੋਂ ਰਾਤ ਨੂੰ ਹੋਣ ਵਾਲੀ ਡੀਹਾਈਡ੍ਰੇਸ਼ਨ ਵੀ ਦੂਰ ਹੁੰਦੀ ਹੈ।
ਕਿਸ਼ਮਿਸ਼ 'ਚ ਵਿਟਾਮਿਨ ਏ, ਈ ਅਤੇ ਐਂਟੀ-ਆਕਸੀਡੈਂਟ ਪਾਏ ਜਾਂਦੇ ਹਨ। ਇਹ ਸਭ ਸਕਿਨ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਸ ਲਈ ਰੋਜ਼ਾਨਾ ਸਵੇਰੇ ਖਾਲੀ ਪੇਟ ਸੌਗੀ ਦਾ ਪਾਣੀ ਪੀਣ ਨਾਲ ਸਕਿਨ ਸਿਹਤਮੰਦ ਰਹਿੰਦੀ ਹੈ ਅਤੇ ਮੁਹਾਂਸੇ, ਫਾਈਨ ਲਾਈਨਜ਼ ਆਦਿ ਤੋਂ ਵੀ ਰਾਹਤ ਮਿਲਦੀ ਹੈ।
ਵਧਦੀ ਉਮਰ ਦੇ ਕਾਰਨ ਹੱਡੀਆਂ ਕਮਜ਼ੋਰ ਹੋਣ ਲੱਗਦੀਆਂ ਹਨ। ਖਾਸ ਤੌਰ 'ਤੇ ਔਰਤਾਂ ਵਿਚ ਹੱਡੀਆਂ ਦੀ ਘਣਤਾ ਘੱਟ ਹੋਣ ਦੀ ਸਮੱਸਿਆ 30 ਸਾਲ ਤੋਂ ਬਾਅਦ ਸ਼ੁਰੂ ਹੋ ਜਾਂਦੀ ਹੈ। ਇਸ ਸਮੱਸਿਆ ਤੋਂ ਬਚਣ ਲਈ ਸੌਗੀ ਦਾ ਪਾਣੀ ਪੀਣਾ ਫ਼ਾਇਦੇਮੰਦ ਹੋ ਸਕਦਾ ਹੈ। ਕਿਸ਼ਮਿਸ਼ ਵਿੱਚ ਕੈਲਸ਼ੀਅਮ ਅਤੇ ਪੋਟਾਸ਼ੀਅਮ ਪਾਇਆ ਜਾਂਦਾ ਹੈ ਜੋ ਹੱਡੀਆਂ ਦੀ ਮਜ਼ਬੂਤੀ ਲਈ ਬਹੁਤ ਜ਼ਰੂਰੀ ਹੈ। ਇਸ ਲਈ ਸਵੇਰੇ ਖਾਲੀ ਪੇਟ ਸੌਗੀ ਦਾ ਪਾਣੀ ਪੀਣਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ।